ਖੇਡ

ਰਾਣਾ ਸੋਢੀ ਨੇ ਨਿਸ਼ਾਨੇਬਾਜ਼ ਰੀਆ ਰਾਜੇਸ਼ਵਰੀ ਨੂੰ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | February 01, 2021 03:44 PM
 
ਚੰਡੀਗੜ,  
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੁਵੈਤ ਸ਼ੂਟਿੰਗ ਫੈਡਰੇਸ਼ਨ ਵੱਲੋਂ ਕਰਵਾਈ ਗਈ ਏਸ਼ੀਅਨ ਆਨਲਾਈਨ ਸੂਟਿੰਗ ਚੈਂਪੀਅਨਸਪਿ ਵਿੱਚ ਵੂਮੈਨ ਟਰੈਪ ਈਵੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਨ ਲਈ ਨਿਸ਼ਾਨੇਬਾਜ਼ ਰੀਆ ਰਾਜੇਸ਼ਵਰੀ ਕੁਮਾਰੀ ਨੂੰ ਵਧਾਈ ਦਿੱਤੀ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ 24 ਮੈਂਬਰੀ ਸ਼ੂਟਿੰਗ ਗਰੁੱਪ  ਨੇ ਚਾਰ ਸੋਨ, ਦੋ ਚਾਂਦੀ ਅਤੇ ਪੰਜ ਕਾਂਸੀ ਦੇ ਤਮਗੇ ਜਿੱਤ ਕੇ ਮੈਡਲ ਸੂਚੀ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਉਨਾਂ ਕਿਹਾ ਕਿ ਵੂਮੈਨ ਟਰੈਪ ਵਿਚ ਰਾਜੇਸ਼ਵਰੀ ਕੁਮਾਰੀ ਨੇ 138 ਸਕੋਰ ਨਾਲ ਇੰਡੀਅਨ ਕਲੀਨ ਸਵੀਪ ਦੀ ਅਗਵਾਈ ਕੀਤੀ। ਸ਼ੇ੍ਰਅਸੀ ਸਿੰਘ ਨੇ ਇੰਨੇ ਹੀ ਸਕੋਰ ਨਾਲ ਕਾਊਂਟ-ਬੈਕ ਦੇ ਆਧਾਰ ‘ਤੇ ਦੂਜਾ ਸਥਾਨ ਹਾਸਲ ਕੀਤਾ ਜਦੋਂਕਿ ਮਨੀਸ਼ਾ ਕੀਰ 150 ਵਿੱਚੋਂ 136 ਸਕੋਰ ਨਾਲ ਤੀਜੇ ਸਥਾਨ ‘ਤੇ ਰਹੀ। ਖੇਡ ਮੰਤਰੀ ਨੇ ਦੱਸਿਆ ਕਿ ਭਾਰਤੀ ਨਿਸ਼ਾਨੇਬਾਜ਼ਾਂ ਨੇ ਕਰਨੀ ਸਿੰਘ ਸੂਟਿੰਗ ਰੇਂਜ, ਨਵੀਂ ਦਿੱਲੀ ਤੋਂ ਆਨਲਾਈਨ ਮੁਕਾਬਲੇ ਵਿੱਚ ਹਿੱਸਾ ਲਿਆ।
ਖੇਡ ਮੰਤਰੀ ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਰੀਆ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਟਰੈਪ ਸ਼ੂਟਰ ਰਿਆ ਰਾਜੇਸ਼ਵਰੀ ਕੁਮਾਰੀ ਪਟਿਆਲਾ ਦੇ ਸ਼ਾਹੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਸੀਨੀਅਰ ਇੰਡੀਆ ਟੀਮ ਦੀ ਜਰਸੀ ਪਹਿਨਣ ਵਾਲੀ ਉਹ ਪਟਿਆਲਾ ਰਿਆਸਤ ਦੀ ਚੌਥੀ ਪੀੜੀ ਵਿਚੋਂ ਹੈ।
 ਸ਼ਾਟਗਨ ਸ਼ੂਟਰ ਰਣਧੀਰ ਸਿੰਘ ਦੀ ਬੇਟੀ ਰੀਆ, ਪਰਿਵਾਰ ਦੀ ਪਹਿਲੀ ਮਹਿਲਾ ਹੈ ਜੋ ਕੌਮਾਂਤਰੀ ਖੇਡ ਅਖਾੜੇ ਦਾ ਹਿੱਸਾ ਬਣੀ ਹੈ। ਉਸ ਦੇ ਪਿਤਾ ਰਣਧੀਰ ਸਿੰਘ ਨੇ ਰਿਕਾਰਡ 31 ਸਾਲਾਂ (1964-1994) ਲਈ ਦੇਸ ਦੀ ਨੁਮਾਇੰਦਗੀ ਕੀਤੀ ਅਤੇ ਲਗਾਤਾਰ ਛੇ ਓਲੰਪਿਕ ਮੁਕਾਬਲਿਆਂ ਵਿਚ ਹਿੱਸਾ ਲੈਣ ਦਾ ਮਾਣ ਹਾਸਲ ਕੀਤਾ। ਉਹਨਾਂ ਨੇ 1978 ਬੈਂਕਾਕ ਏਸੀਅਨ ਖੇਡਾਂ ਵਿੱਚ ਵੀ ਸੋਨ ਤਮਗਾ ਜਿੱਤਿਆ ਸੀ।    

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ