ਖੇਡ

ਜਿਲ੍ਹਾ ਮੋਹਾਲੀ ਦੀ ਗੱਤਕਾ ਟੀਮ ਦੇ ਟਰਾਇਲ 10 ਫਰਵਰੀ ਨੂੰ ਗੁਰਦਵਾਰਾ ਬਾਬੇ ਕੇ ਸੈਕਟਰ 53 ਚੰਡੀਗੜ੍ਹ ਵਿਖੇ

ਕੌਮੀ ਮਾਰਗ ਬਿਊਰੋ | February 08, 2021 08:07 PM

ਚੰਡੀਗੜ੍ਹ - ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦੀ ਦੇਖ-ਰੇਖ ਹੇਠ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 24, 25 ਤੇ 26 ਫਰਵਰੀ ਨੂੰ ਖਾਲਸਾ ਕਾਲਜ ਗੜ੍ਹਦੀਵਾਲਾ ਜਿਲਾ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਰਹੀ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਤੇ ਮੀਤ ਪ੍ਰਧਾਨ ਅਵਤਾਰ ਸਿੰਘ ਪਟਿਆਲ਼ਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 14 ਸਾਲ, 17 ਸਾਲ, 19 ਸਾਲ, 22 ਸਾਲ, 25 ਸਾਲ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲੇ ਕਰਵਾਏ ਜਾਣਗੇ। ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀ ਜਿਲ੍ਹਾ ਮੋਹਾਲੀ ਦੀ ਗੱਤਕਾ ਟੀਮ ਦੇ ਟਰਾਇਲ 10 ਫਰਵਰੀ ਨੂੰ ਸਵੇਰੇ 9 ਵਜੇ ਗੁਰਦਵਾਰਾ ਬਾਬੇ ਕੇ ਸੈਕਟਰ 53 (ਨੇੜੇ ਫਰਨੀਚਰ ਮਾਰਕਿਟ ) ਚੰਡੀਗੜ੍ਹ ਵਿਚ ਲਏ ਜਾਣਗੇ। ਐਸੋਸੀਏਸ਼ਨ ਦੇ ਕੋਚ ਯੋਗਰਾਜ ਸਿੰਘ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਖਿਡਾਰੀ ਉਮਰ ਦਾ ਸਬੂਤ ਲੈ ਕੇ ਟਰਾਇਲ ਦੇਣ ਲਈ ਸਬੰਧਿਤ ਸਥਾਨ ਤੇ ਸਮੇਂ ਸਿਰ ਪਹੁੰਚਣ। ਕੋਆਰਡੀਨੇਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਨਾਂ ਟਰਾਇਲਾਂ ਲਈ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਮੌਕੇ ਮੁੱਖ ਮਹਿਮਾਨ ਬਾਬਾ ਕਪੂਰ ਸਿੰਘ ਨਾਨਕਸਰ ਸਨੇਰਾਂ ਵਾਲੇ ਪਹੁੰਚ ਰਹੇ ਹਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ