ਧਰਮ

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਤ੍ਰੈ-ਸ਼ਤਾਬਦੀ ਕਾਲਜ ਵਿਖੇ ਪਹਿਲਾ ਸੈਮੀਨਾਰ ਭਲਕੇ

ਕੌਮੀ ਮਾਰਗ ਬਿਊਰੋ | February 12, 2021 07:53 PM
 
 
ਅੰਮ੍ਰਿਤਸਰ,  
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਭਲਕੇ 13 ਫਰਵਰੀ ਨੂੰ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ, ਨਗਰ ਕੀਰਤਨਾਂ ਦੇ ਨਾਲ-ਨਾਲ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਸੈਮੀਨਾਰ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸੇ ਤਹਿਤ ਹੀ ਪਹਿਲਾ ਸੈਮੀਨਾਰ ਇਥੇ ਸਥਿਤ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਵੇਗਾ। ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਰਨਗੇ, ਜਦਕਿ ਮੁੱਖ ਮਹਿਮਾਨ ਵਜੋਂ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸ਼ਾਮਲ ਹੋਣਗੇ। ਇਸ ਮੌਕੇ ਪ੍ਰੋ: ਰਵਿੰਦਰ ਕੌਰ ਅਤੇ ਡਾ. ਧਰਮ ਸਿੰਘ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਤੇ ਫਲਸਫੇ ’ਤੇ ਅਧਾਰਤ ਖੋਜ ਭਰਪੂਰ ਪਰਚੇ ਪੜ੍ਹੇ ਜਾਣਗੇ। ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰੀਆਂ ਵੱਲੋਂ ਸ਼ਬਦ ਗਾਇਨ, ਕਵੀਸ਼ਰੀ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਧੰਨਵਾਦੀ ਭਾਸ਼ਣ ਡਾ. ਤਜਿੰਦਰ ਕੌਰ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ ਪੇਸ਼ ਕਰਨਗੇ। ਸੈਮੀਨਾਰ ਸਮੇਂ ਪ੍ਰਮੁੱਖ ਸ਼ਖਸੀਅਤਾਂ ਅਤੇ ਵਿਦਵਾਨ ਹਾਜ਼ਰ ਰਹਿਣਗੇ। 
 

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ