ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

ਕੌਮੀ ਮਾਰਗ ਬਿਊਰੋ | February 16, 2021 07:48 PM
 
 
ਅੰਮ੍ਰਿਤਸਰ,  
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਰਵਾਨਗੀ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਤੋਂ ਸਵੇਰੇ 9 ਵਜੇ ਹੋਵੇਗੀ। ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ 505 ਸ਼ਰਧਾਲੂਆਂ ਦੇ ਵੀਜੇ ਮਿਲੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 629 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 124 ਨੂੰ ਵੀਜੇ ਨਹੀਂ ਪ੍ਰਾਪਤ ਹੋਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜੇ ਮਿਲੇ ਹਨ, ਉਹ 18 ਫਰਵਰੀ ਨੂੰ ਪਾਕਿਸਤਾਨ ਜਾਣਗੇ ਅਤੇ 25 ਫਰਵਰੀ ਨੂੰ ਵਾਪਿਸ ਪਰਤਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਭੇਜਣ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਭਲਕੇ 17 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਤੋਂ ਪ੍ਰਾਪਤ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਨਾਲ ਸ਼੍ਰੋਮਣੀ ਕਮੇਟੀ ਦੇ 20 ਦੇ ਕਰੀਬ ਮੈਂਬਰ ਵੀ ਜਾ ਰਹੇ ਹਨ।
 

Have something to say? Post your comment

 
 
 

ਧਰਮ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਕਵੀ ਦਰਬਾਰ” 23 ਅਗਸਤ ਨੂੰ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ