ਸੰਸਾਰ

ਜੱਥੇ ਨੂੰ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ ਕੇਂਦਰ ਪਾਕਿਸਤਾਨ ਕੋਲ ਚੁੱਕੇ ਸਿੱਖ ਜਥੇ ਦੀ ਸੁਰੱਖਿਆ ਨੁੰ ਖ਼ਤਰੇ ਦਾ ਮਾਮਲਾ : ਅਕਾਲੀ ਦਲ

ਕੌਮੀ ਮਾਰਗ ਬਿਊਰੋ | February 18, 2021 05:47 PM




ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ ਉਹਨਾਂ ਦੀ ਸੁਰੱਖਿਆ ਨੂੰ ਖ਼ਤਰੇ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਚੁੱਕੇ।

ਸਿੱਖ ਜੱਥੇ ਨੂੰ ਰਵਾਨਗੀ ਤੋਂ ਇਕ ਦਿਨ ਪਹਿਲਾਂ ਹੀ ਆਗਿਆ ਦੇਣ ਤੋਂ ਨਾਂਹ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰ ਚੀਮਾ ਨੇ ਕਿਹਾ ਕਿ ਇਸ ਕਾਰਵਾਈ ਨੇ ਸਿੱਖ ਸੰਗਤ ਵਿਚ ਗਲਤ ਸੰਦੇਸ਼ ਦਿੱਤਾ ਹੈ ਤੇ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੁੰ ਵੀ ਸੱਟ ਵੱਜੀ ਹੈ।

ਡਾ. ਚੀਮਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 600 ਸਿੱਖਾਂ ਦੇ ਜੱਥੇ ਨੂੰ ਵੀਜ਼ਾ ਜਾਰੀ ਹੋਣ ਤੋਂ ਬਾਅਦ ਜਾਣ ਦੀ ਆਗਿਆ ਦੇਣ ਤੋਂ ਨਾਂਹ ਕਰਨ ਦੇ ਦੱਸੇ ਕਾਰਨ ਵੀ ਹੈਰਾਨੀਜਨਕ ਹਨ। ਉਹਨਾਂ ਕਿਹਾ ਕਿ ਸਾਨੂੰ ਸਮਝ ਨਹੀਂ ਆਉਂਦੀ ਕਿ ਅਜਿਹੇ ਕਿਹੜੇ ਕਾਰਨ ਦਿਨਾਂ ਵਿਚ ਹੀ ਆ ਗਏ। ਜੇਕਰ ਕੇਂਦਰ ਸਰਕਾਰ ਕੋਲ ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਦੀ ਜਾਨ ਨੂੰ ਖ਼ਤਰੇ ਬਾਰੇ ਕੋਈ ਰਿਪੋਰਟ ਹੈ ਤਾਂ ਇਸਨੁੰ ਇਸ ਬਾਰੇ ਤੁਰੰਤ ਹੈਰਾਨੀਜਨਕ ਪ੍ਰਤੀਕਰਮ ਦੇਣ ਦੀ ਥਾਂ ਪਾਕਿਸਤਾਨ ਵਿਚ ਹਮਰੁਤਬਾ ਨਾਲ ਇਹ ਮੁੱਦਾ ਚੁੱਕਣਾ ਚਾਹੀਦਾ ਸੀ।

ਡਾ. ਚੀਮਾ ਨੇ ਕਿਹਾ ਕਿ ਸ਼ਰਧਾਲੂਆਂ ਨੁੰ ਕੋਰੋਨਾ ਦੇ ਕਾਰਨ ਸਿਹਤ ਨੁੰ ਖ਼ਤਰੇ ਨੂੰ ਵੇਖਦਿਆਂ ਆਗਿਆ ਦੇਣ ਤੋਂ ਨਾਂਹ ਕਰਨਾ ਵੀ ਬੇਤੁਕਾ ਕਿਉਂਕਿ  ਪਿਛਲੇ ਸਾਲ ਨਵੰਬਰ ਵਿਚ ਜੱਥੇ ਨੁੰ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਗਈ ਸੀ ਜਦੋਂ ਮਹਾਮਾਰੀ ਦੇ ਹਾਲਾਤ ਹੋਰ ਵੀ ਗੰਭੀਰ ਸਨ। ਉਹਨਾਂ ਕਿਹਾ ਕਿ ਇਸ ਵੇਲੇ ਤਾਂ ਸਫਰ ਦੀਆਂ ਰੋਕਾਂ ਵੀ ਹੋਰ ਸਖ਼ਤ ਕਰਨ ਦੀ ਥਾਂ ਹਟਾ ਦਿੱਤੀਆਂ ਗਈਆਂ ਹਨ।

ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਸ਼ਰਧਾਲੂਆਂ ਵਾਸਤੇ ਬੰਦ ਕੀਤਾ ਗਿਆ ਤੇ ਹੁਣ  ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੁੰ ਵੱਡੀ ਸੱਟ ਵੱਜੀ ਹੈ ਤੇ ਭਾਈਚਾਰਾ ਮਹਿਸੂਸ ਕਰਦਾ ਹੈ ਕਿ ਸ਼ਰਧਾਲੂਆਂ ਨੁੰ ਪਾਕਿਸਤਾਨ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਵਾਸਤੇ ਸੌਖਿਆਂ ਜਾ ਕੇ ਦਰਸ਼ਨ ਕਰਵਾਉਣ ਦੀ ਯੋਜਨਾ ਬਣਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।

 

Have something to say? Post your comment

 

ਸੰਸਾਰ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ