ਸੰਸਾਰ

ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮ `ਚ ਜਾਣ ਵਾਲੇ ਸਿੱਖ ਜਥੇ ਨੂੰ ਰੋਕੇ ਜਾਣ ਦੀ ਢੀਂਡਸਾ ਨੇ ਕੀਤੀ ਨਿਖੇਧੀ

ਕੌਮੀ ਮਾਰਗ ਬਿਊਰੋ | February 19, 2021 07:22 PM


ਚੰਡੀਗੜ੍ਹ,  
ਭਾਰਤ ਸਰਕਾਰ ਵੱਲੋਂ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਐਨ ਆਖ਼ਰੀ ਮੌਕੇ ਰੋਕ ਜਾਣ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਬਹਾਨੇ ਭਾਰਤ ਸਰਕਾਰ ਵੱਲੋਂ ਸਿੱਖ ਜਥੇ `ਤੇ ਲਗਾਈ ਗਈ ਪਾਬੰਦੀ ਕਾਰਨ ਸਿੱਖ ਸ਼ਰਧਾਲੂਆਂ ਵਿੱਚ ਭਾਰੀ ਰੋਸ਼ ਹੈ। ਸ਼ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ `ਤੇ ਲਗਾਈ ਗਈ ਰੋਕ ਦੇ ਫੈਸਲੇ `ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾ ਕਿਹਾ ਕਿ ਇਸ ਫੈਸਲੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸਲਈ ਜਿਨ੍ਹਾ ਸ਼ਰਧਾਲੂਆਂ ਨੂੰ ਵੀਜੇ ਦਿੱਤੇ ਗਏ ਹਨ ਉਨ੍ਹਾ ਨੂੰ 100ਵੇਂ ਸ਼ਹੀਦੀ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੋਵੇਂ ਦੇਸ਼ਾਂ ਵਿੱਚ ਮਨਾਈ ਜਾ ਰਹੀ ਹੈ ਅਤੇ ਇਹ ਸਾਕਾ ਸਿੱਖ ਸ਼ਰਧਾਲੂਆਂ ਵਿੱਚ ਕਾਫ਼ੀ ਮਹੱਤਵ ਰੱਖਦਾ ਹੈ। ਪਕਿਸਤਾਨ ਦੀ ਸਿੱਖ ਸੰਗਤਾਂ ਵੀ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਉਡੀਕ ਕਰ ਰਹੀਆਂ ਹਨ। ਪਾਕਿਸਤਾਨ ਵਿੱਚ ਸਮਾਗਮ ਸਬੰਧੀ ਤਿਆਰੀਆਂ ਪੂਰੀ ਮੰਕਮਲ ਹੋ ਚੁੱਕੀਆਂ ਹਨ ਅਤੇ ਅਜਿਹੇ ਵਿੱਚ ਸਰਕਾਰ ਵੱਲੋਂ ਜਥੇ ਦੇ ਜਾਣ `ਤੇ ਐਨ ਆਖ਼ਰੀ ਮੌਕੇ ਰੋਕ ਲਗਾਉਣ ਨਾਲ ਬੇਹੱਦ ਦੁੱਖ ਹੋਇਆ ਹੈ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ