ਟ੍ਰਾਈਸਿਟੀ

ਖਰੜ ਵਿੱਚ ਧੜੱਲੇ ਨਾਲ ਵਿੱਕ ਰਹੀ ਹੈ ਚਾਈਨਾ ਡੋਰ,ਹਾਦਸੇ ਦੀ ਉਡੀਕ ਵਿਚ ਮੂਕ ਦਰਸ਼ਕ ਬਣਿਆ ਪ੍ਰਸ਼ਾਸ਼ਨ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | February 21, 2021 07:34 PM



ਖਰੜ :- ਪਾਬੰਦੀਸ਼ੁਦਾ ਪਲਾਸਟਿਕ ਡੋਰ (ਚਾਈਨਾ ਡੋਰ) ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਖਰੜ ਵਿਖੇ ਸੋਸ਼ਲ ਮੀਡੀਆ ਤੇ ਪਿਛਲੇ ਦੀਨਾ ਤੋਂ ਮੁਹਿੰਮ ਸ਼ੁਰੂ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਖਰੜ ਵਿਖੇ ਚਾਈਨਾ ਡੋਰ ਦੇ ਪਿੰਨੇ (ਗੱਟੂ) ਵੇਚਣ ਦਾ ਧੰਦਾ ਬੇਰੋਕ ਜਾਰੀ ਹੈ, ਜਿਸ ਕਾਰਨ ਕਈ ਬੱਚੇ ਜ਼ਖ਼ਮੀ ਹੋ ਚੁੱਕੇ ਹਨ। ਇਹ ਪਾਬੰਦੀਸ਼ੁਦਾ ਚਾਈਨਾ ਡੋਰ ਆਪਣੀ ਬਣਤਰ ਕਰਕੇ ਨਾ ਸਿਰਫ਼ ਮਨੁੱਖਾਂ ਅਤੇ ਪੰਛੀਆਂ ਲਈ ਹਾਦਸਿਆਂ ਦਾ ਕਾਰਨ ਬਣਦੀ ਹੈ ਸਗੋਂ ਵਾਤਾਵਰਨ ਨੂੰ ਵੀ ਪਲੀਤ ਕਰਦੀ ਹੈ। ਹਰ ਸਾਲ ਇਸ ਉਪਰ ਸਰਕਾਰ ਵੱਲੋਂ ਵਿਕਰੀ ਅਤੇ ਵਰਤੋਂ ਤੇ ਰੋਕ ਦੇ ਐਲਾਨਾਂ ਦੇ ਬਾਵਜੂਦ ਇਹ ਘਾਤਕ ਡੋਰ ਸ਼ਹਿਰ ਵਿਚ ਵਿਕ ਰਹੀ ਹੈ। ਜਿਸ ਨਾਲ ਆਏ ਦਿਨ ਛੋਟੇ ਛੋਟੇ ਹਾਦਸੇ ਵਾਪਰ ਰਹੇ ਹਨ ।
ਵਪਾਰ ਮੰਡਲ ਖਰੜ ਦੇ ਪ੍ਰਧਾਨ ਪੰਡਿਤ ਅਸ਼ੋਕ ਸ਼ਰਮਾ ਨੇ ਚਾਇਨਾਂ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਤਾੜਨਾਂ ਕਰਦਿਆਂ ਹਿਦਾਇਤਾਂ ਜਾਰੀ ਕੀਤੀ ਕਿ ਜੋ ਵੀ ਕੋਈ ਦੁਕਾਨਦਾਰ ਚਾਇਨਾਂ ਡੋਰ ਵੇਚਦਾ ਹੈ ਤਾਂ ਉਹ ਤੁਰੰਤ ਬੰਦ ਕਰ ਦੇਣ, ਜੇ ਕੋਈ ਦੁਕਾਨਦਾਰ ਚਾਇਨਾਂ ਡੋਰ ਵੇਚਦਾ ਫੜਿਆ ਗਿਆ ਤਾਂ ਵਪਾਰ ਮੰਡਲ ਵੱਲੋਂ ੳਸ ਦੇ ਵਿਰੁੱਧ ਸਖ਼ਤ ਕਾਰਵਾਈ ਕਿੱਤੀ ਜਾਵੇਗੀ। ਉਹਨਾ ਸ਼ਹਿਰ ਦੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਜਾਨਲੇਵਾ ਡੋਰ ਦੀ ਵਰਤੋਂ ਤੋ ਗੁਰੇਜ਼ ਕਰਨ।
ਸਮਾਜ ਸੇਵੀ ਰੋਹਿਤ ਵਰਮਾ ਨੇ ਦੱਸਿਆ ਕਿ ਖਰੜ ਦੇ ਵੱਖ ਵੱਖ ਖੇਤਰਾਂ ਵਿੱਚ ਆਮ ਗਲੀਆਂ, ਰਸਤਿਆਂ ਵਿੱਚ ਇਸ ਚਾਈਨਾ ਡੋਰ ਨੂੰ ਵੇਖਿਆ ਜਾ ਸਕਦਾ ਹੈ। ਖਰੜ ਵਿੱਚ ਨਵੇਂ ਬਣੇ ਅਲੀਵੇਟਰ ਬ੍ਰਿਜ਼ ਤੇ ਵੀ ਇਹ ਡੋਰ ਵੇਖਣ ਨੂੰ ਮਿਲੀ ਹੈ ਜਿਸਦੀ ਲਪੇਟ ਵਿੱਚ ਆਉਣ ਕਾਰਨ ਕੋਈ ਬਡਾ ਨੁਕਸਾਨ ਹੋਣ ਦਾ ਖਦਸਾ ਹੈ ਉਹਨਾਂ ਪ੍ਰਸਾਸ਼ਨ ਨੂੰ ਮੰਗ ਕੀਤੀ ਕਿ ਉਕਤ ਮਸਲੇ ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।
ਸੋਸ਼ਲ ਮੀਡੀਆ ਤੇ ਵੱਖ ਵੱਖ ਸਮਾਜ ਸੇਵੀਆਂ ਵਲੋਂ ਪ੍ਰਸਾਸ਼ਨ ਦੇ ਮੁਖ ਅਫਸਰਾਂ ਨੂੰ ਇਸ ਤੇ ਪੂਰੀ ਤਰਾਂ ਰੋਕ ਲਗਾਉਣ ਤੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਹਾਂਲਾਕਿ ਉਕਤ ਸੋਸ਼ਲ ਮੀਡੀਆ ਦੇ ਇਹਨਾਂ ਗਰੁਪਾਂ ਵਿਚ ਪੁਲਿਸ ਅਤੇ ਪ੍ਰਸਾਸ਼ਨ ਦੇ ਉੱਚ ਅਧਿਕਾਰੀ ਵੀ ਹਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ