ਟ੍ਰਾਈਸਿਟੀ

ਪੰਜਾਬੀ ਨੂੰ ਚੰਡੀਗੜ੍ਹ ਵਿਚ ਅਣਗੌਲੇ ਜਾਣ ਖਿਲਾਫ਼ ਚੰਡੀਗੜ੍ਹ ਪੰਜਾਬੀ ਮੰਚ , ਕੇਂਦਰੀ ਪੰਜਾਬੀ ਲੇਖਕ ਸਭਾ ਕੀਤਾ ਰੋਸ ਮਾਰਚ

ਕੌਮੀ ਮਾਰਗ ਬਿਊਰੋ | February 22, 2021 09:13 PM

ਚੰਡੀਗੜ੍ਹ - ਚੰਡੀਗੜ੍ਹ ਪੰਜਾਬੀ ਮੰਚ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਵਿਸ਼ੇਸ਼ ਸਹਿਯੋਗ ਨਾਲ 20 ਫਰਵਰੀ 2021 ਨੂੰ ਮੱਖਣ ਸ਼ਾਹ ਲੁਬਾਣਾ ਭਵਨ ਤੋੰ ਗੁਰਦਵਾਰਾ ਸੈਕਟਰ 22 ਚੰਡੀਗੜ੍ਹ ਤਕ ਚੰਡੀਗੜ੍ਹ ਵਿਚ ਪੰਜਾਬੀ ਨੂੰ ਅਣਗੌਲੇ ਜਾਣ ਖਿਲਾਫ਼ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਚੰਡੀਗੜ੍ਹ ਵਿਚ ਪੰਜਾਬੀ ਨੂੰ ਬਣਦਾ, ਢੁੱਕਵਾਂ ਤੇ ਸਤਿਕਾਰਯੋਗ ਸਥਾਨ ਦਵਾਉਣ, ਪਹਿਲੀ ਭਾਸ਼ਾ ਵੱਜੋਂ ਲਾਗੂ ਕਰਨ, ਸਿੱਖਿਆ ਪੰਜਾਬੀ ਮਾਧਿਅਮ ਵਿਚ ਪੜ੍ਹਾਏ ਜਾਣ ਅਤੇ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਕੀਤਾ ਗਿਆ। ਇਸ ਰੋਸ ਮਾਰਚ ਵਿਚ ਕੇਂਦਰੀ ਸਭਾ ਨਾਲ ਜੁੜੀਆਂ ਪੁਆਧ ਖੇਤਰੀ ਸਾਹਿਤ ਸਭਾਵਾਂ ਦੇ ਪ੍ਰਤੀਨਿਧ, ਪੇਂਡੂ ਸੰਘਰਸ਼ ਕਮੇਟੀ, ਗੁਰਦੁਆਰਾ ਅਸਥਾਪਨ ਕਮੇਟੀ, ਗੁਰਦੁਆਰਾ ਪ੍ਰਬੰਧਕੀ ਕਮੇਟੀ, ਲਲਕਾਰ ਸਮੂਹ, ਟਰੇਡ ਯੂਨੀਅਨਾਂ ਦੇ ਪ੍ਰਤੀਨਿਧਾਂ, ਵਕੀਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸ਼ਹਿਰੀਆਂ ਨੇ ਭਰਵਾਂ ਹਿਸਾ ਲਿਆ। ਮਾਰਚ ਵਿਚ ਬੱਚੀਆਂ ਅਤੇ ਅੌਰਤਾਂ ਦੀ ਵੀ ਵੱਡੀ ਗਿਣਤੀ ਸੀ।

ਰੋਸ ਮਾਰਚ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸ਼੍ਰੀ ਜੋਗਿੰਦਰ ਸਿੰਘ ਅਗਰਾਹਾਂ ਦੇ ਨਾਲ ਨਾਲ
ਕੇਂਦਰੀ ਸਭਾ ਦੇ ਸਾਬਕਾ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਮੌਜੂਦਾ ਮੀਤ ਪ੍ਰਧਾਨ ਕਰਮ ਸਿੰਘ ਵਕੀਲ, ਗੁਰਜੋਤ ਸਿੰਘ ਸਾਹਨੀ, ਸੁਖਜੀਤ ਸਿੰਘ ਸੁੱਖਾ, ਦੇਵੀ ਦਿਆਲ ਸ਼ਰਮਾ, ਬਾਬਾ ਸਾਧੂ ਸਿੰਘ, ਗੁਰਨਾਮ ਸਿੰਘ ਸਿੱਧੂ, ਮਨਜੀਤ ਕੌਰ ਮੀਤ, ਅਮਰੀਕ ਸਿੰਘ, ਰਘਵੀਰ ਸਿੰਘ, ਯਸਪਾਲ, ਵਿਦਿਆਰਥੀ ਨੇਤਾ ਅਮਨ, ਕਿਰਪਾਲ ਸਿੰਘ, ਭਗਤ ਸਿੰਘ ਸਰੋਆ ਅਤੇ ਨੰਬਰਦਾਰ ਦਲਜੀਤ ਸਿੰਘ ਨੇ ਵੀ ਹਾਜ਼ਰੀਨ ਨੂੰ ਸੰਬੋਧਨ ਕੀਤਾ।
ਸ਼ਹਿਰ ਪੰਜਾਬੀ ਹਿਤੈਸ਼ੀ ਨਾਅਰਿਆਂ ਨਾਲ ਗੂੰਜ ਉਠਿਆ।
ਤੁਹਾਡੇ ਲਈ ਰੋਸ ਮਾਰਚ ਉਤੇ ਬਣੀ ਇਕ ਵੀਡੀਓ ਵੀ ਸਾਂਝੀ ਕਰ ਰਿਹਾ ਹਾਂ।

ਨੋਟ:- ਇਕ ਵਿਸ਼ੇਸ਼ ਪ੍ਰੋਗਰਾਮ ‘ਪੰਜਾਬ ਦੀ ਧਰਤੀ ਉਪਰ ਹੀ ਮਾਂ ਬੋਲੀ ਬੇਗਾਨੀ ਕਿਓਂ ?

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ