ਟ੍ਰਾਈਸਿਟੀ

ਘੜੂੰਆਂ ਅਤੇ ਮਜਤਾੜੀ ਸਕੂਲ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 10-10 ਲੱਖ ਰੁਪਏ ਦੇ ਚੈਕ ਸੌਪੇ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | February 23, 2021 08:36 PM



ਖਰੜ:- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਘੜੂੰਆਂ ਕਾਨੂੰਗੋ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤਹਿਤ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਨੂੰ 10 ਲੱਖ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਨੂੰ 1 ਲੱਖ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਘੜੂੰਆਂ ਨੂੰ 10 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਸਕੂਲ ਮੁੱਖੀਆਂ ਨੂੰ ਸੌਪਣ ਸਮੇਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਤਹਿਸੀਲ ਖਰੜ ਦੀ ਘੜੂੰਆਂ ਕਾਨੂੰਗੋ ਤਹਿਤ ਪੈਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ, ਸੈਕੰਡਰੀ ਸਕੂਲਾਂ ਵਿਚ ਵੱਡੇ ਪੱਧਰ ਤੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਸ਼ੇਸ਼ ਤੌਰ ਤੇ ਫੰਡ ਦਿੱਤੇ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐਸ.ਡੀ. ਸੰਜੀਵ ਕੁਮਾਰ ਰੂਬੀ, ਨਰਿੰਦਰ ਸਿੰਘ ਗਾਂਧੀ ਸਰਪੰਚ ਘੜੂੰਆਂ, ਰਘਬੀਰ ਸਿੰਘ, ਸੰਮਤੀ ਮੈਂਬਰ ਨਿਰਮਲ ਸਿੰਘ ਠੰਡੂ, ਹਰਬੰਸ ਲਾਲ ਸਰਪੰਚ ਮਲਕਪੁਰ, ਹਰਪਾਲ ਸਿੰਘ ਸਰਪੰਚ ਮਜਾਤੜੀ, ਅਮਰਜੀਤ ਸਿੰਘ ਸਰਪੰਚ ਰੁੜਕੀ, ਗੁਰਦੇਵ ਸਿੰਘ, ਸ਼ੇਰ ਸਿੰਘ, ਜਗਰਾਜ ਸਿੰਘ, ਸਤਬੀਰ ਸਿੰਘ, ਮਾਸਟਰ ਪ੍ਰੇਮ ਸਿੰਘ ਸਮੇਤ ਹੋਰ ਸਮਰੱਥਕ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ