ਮਨੋਰੰਜਨ

ਮੁੱਖ ਮੰਤਰੀ ਵੱਲੋਂ ਲੋਕ ਗਾਇਕ ਦੇ ਹਸਪਤਾਲ ਵੱਲ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਕਰਨ ਦੇ ਹੁਕਮ

ਕੌਮੀ ਮਾਰਗ ਬਿਊਰੋ | February 24, 2021 06:18 PM



ਚੰਡੀਗੜ੍ਹ,  
ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਬਕਾਇਆ ਅਦਾ ਨਾ ਕਰਨ ਦੀ ਸੂਰਤ ਵਿੱਚ ਸਰਦੂਲ ਸਿਕੰਦਰ ਦੀ ਦੇਹ ਪਰਿਵਾਰ ਨੂੰ ਸੌਂਪੇ ਜਾਣ 'ਚ ਪ੍ਰਾਈਵੇਟ ਹਸਪਤਾਲ ਵੱਲੋਂ ਕਿਸੇ ਤਰ੍ਹਾਂ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।
ਇਕ ਸ਼ੋਕ ਸੰਦੇਸ਼ ਵਿੱਚ ਮੰਤਰੀ ਮੰਡਲ ਨੇ ਇਸ ਪੱਖ ਨੂੰ ਅੰਕਿਤ ਕੀਤਾ ਕਿ ਸਰਦੂਲ ਸਿੰਕਦਰ ਦੇ ਵਿਛੋੜੇ ਨਾਲ ਮੁਲਕ ਨੇ ਨਾਮਵਰ ਪੰਜਾਬੀ ਗਾਇਕਾਂ ਵਿੱਚੋਂ ਇਕ ਅਨਮੋਲ ਹੀਰਾ ਗੁਆ ਲਿਆ। ਉਨ੍ਹਾਂ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਨਾ ਨਾ-ਮੁਮਕਿਨ ਹੈ।

 

Have something to say? Post your comment

 

ਮਨੋਰੰਜਨ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ 

ਮੂਸੇਵਾਲਾ ਦੇ ਪਿਤਾ ਨੇ ਆਈਵੀਐਫ ਇਲਾਜ 'ਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ: ਪੰਜਾਬ ਕਾਂਗਰਸ

ਬ੍ਰਾਂਡ ਐਂਡੋਰਸਮੈਂਟ ਦੇ ਮਾਮਲੇ 'ਚ ਉਰਵਸ਼ੀ ਰੌਤੇਲਾ ਨੰਬਰ-1

ਅਭਿਨੇਤਰੀ ਮਧੁਰਿਮਾ ਤੁਲੀ ਦਾ ਸੂਰਜ ਦੀਆਂ ਸਕਾਰਾਤਮਕ ਤਰੰਗਾ ਲਈ ਬਹੁਤ ਪਿਆਰ ਹੈ

ਫਿਲਮ 'ਲਾਹੌਰ 1947' 'ਚ ਅਭਿਮਨਿਊ ਸਿੰਘ ਵਿਲੇਨ ਦੀ ਭੂਮਿਕਾ ਨਿਭਾਉਣਗੇ

ਸੰਨੀ ਲਿਓਨ ਨੂੰ ਮਿਲਿਆ ਗਲੈਮ ਫੇਮ ਸ਼ੋਅ 'ਚ ਜੱਜ ਬਣਨ ਦਾ ਮੌਕਾ

ਰੈਪਰ ਬਾਦਸ਼ਾਹ ਅਤੇ ਨੋਰਾ ਫਤੇਹੀ ਦਾ "ਗਰਮੀ ਕਲੱਬ" ਹੁਣ ਖੁੱਲੇਗਾ

'ਫਤਿਹ' ਨਾਲ ਸੋਨੂੰ ਸੂਦ ਦਾ ਨਿਰਦੇਸ਼ਨ 'ਚ ਪਹਿਲਾ ਕਦਮ

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ - ਦੇਵ ਖਰੌੜ