ਧਰਮ

ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | February 24, 2021 09:19 PM
 
 
ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਗੁਰੂ ਸਾਹਿਬ ਨੇ ਅਧਿਆਤਮਕ ਅਗਵਾਈ ਦੇ ਨਾਲ ਨਾਲ ਮਾਨਵਤਾ ਦੀ ਸੇਵਾ ਲਈ ਲਈ ਵੀ ਸਮਾਜ ਦਾ ਮਾਰਗ ਦਰਸ਼ਨ ਕੀਤਾ। ਗੁਰੂ ਸਾਹਿਬ ਦਾ ਜੀਵਨ ਸਮਾਜ ਨੂੰ ਸੁਖਾਵਾਂ ਬਣਾਉਣ ਲਈ ਮਨੁੱਖਤਾ ਲਈ ਰਾਹ ਦਸੇਰਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਹਰਿਰਾਇ ਸਾਹਿਬ ਬੇਹੱਦ ਕੋਮਲ ਚਿੱਤ ਅਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਸਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਮਾਜ ਅੰਦਰ ਕਰਮਕਾਡਾਂ ਤੇ ਧਰਮ ਦੇ ਨਾਂ ’ਤੇ ਅਰਥਹੀਣ ਮਾਨਤਾਵਾਂ ਦਾ ਚਲਨ ਵੱਧ ਰਿਹਾ ਹੈ ਤਾਂ ਇਸ ਸਮੇਂ ਸਤਵੇਂ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਤੇ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸੇਧਾਂ ਵੱਡਾ ਮਹੱਤਵ ਰੱਖਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਉਨ੍ਹਾਂ ਨੂੰ ਨਤਮਸਤਕ ਹੁੰਦਿਆਂ ਸਮਾਜਿਕ ਤੇ ਭਾਈਚਾਰਕ ਇੱਕਜੁਟਤਾ ਲਈ ਸਭ ਨੂੰ ਮਿਲ ਕੇ ਕਾਰਜਸ਼ੀਲ ਹੋਣ ਦੀ ਅਪੀਲ ਕੀਤੀ।
 

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ