ਖੇਡ

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਦੋ-ਰੋਜ਼ਾ 9ਵੀਂ ਸਲਾਨਾ ਖੇਡ ਅਤੇ ਅਥਲੈਟਿਕਸ ਮੀਟ ਸਫਲਤਾਪੂਰਵਕ ਕਾਰਵਾਈ

ਕੌਮੀ ਮਾਰਗ ਬਿਊਰੋ | February 25, 2021 06:58 PM

ਬਠਿੰਡਾ- ਪੰਜਾਬ ਕੇਂਦਰੀ ਯੂਨੀਵਰਸਿਟੀ,  ਬਠਿੰਡਾ (ਸੀਯੂਪੀਬੀ) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਦੀ ਸਰਪ੍ਰਸਤੀ ਹੇਠ 24-25 ਫਰਵਰੀ ਨੂੰ ਸੀਯੂਪੀਬੀ ਘੁੱਦਾ ਕੈਂਪਸ ਵਿਖੇ 9ਵੀਂ ਸਲਾਨਾ ਖੇਡ ਅਤੇ ਅਥਲੈਟਿਕਸ ਮੀਟ ਸਫਲਤਾਪੂਰਵਕ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ 12ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਚੱਲ ਰਹੇ ਅੱਠ- ਰੋਜਾ ਸਮਾਗਮਾਂ ਦੇ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਦਾ ਹਿੱਸਾ ਸੀ। ਉਦਘਾਟਨ ਸਮਾਰੋਹ ਦੇ ਮੁੱਖ ਮਹਿਮਾਨ ਸ੍ਰੀ ਸੁਮਿਤ ਕੁਮਾਰ,  ਪ੍ਰਾਂਤ ਦੇ ਮੁਖੀ,  ਕ੍ਰੀੜਾ ਭਾਰਤੀ  ਸਨ। ਸ਼੍ਰੀ ਰਾਜਪਾਲ ਸਿੰਘ,  ਐਸ.ਪੀ.,  ਸ਼੍ਰੀ ਮੁਕਤਸਰ ਸਾਹਿਬ,  ਅਤੇ ਸਾਬਕਾ ਕਪਤਾਨ,  ਇੰਡੀਅਨ ਨੈਸ਼ਨਲ ਹਾਕੀ ਟੀਮ,  ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

9ਵੀਂ ਸਲਾਨਾ ਸੀਯੂਪੀਬੀ ਸਪੋਰਟਸ ਮੀਟ ਦਾ ਖਾਸ ਆਕਰਸ਼ਣ ਪੰਜਾਬ ਦੀਆਂ ਰਵਾਇਤੀ ਖੇਡਾਂ ਰਹੀਆਂ ਜਿਵੇਂ ਪਿਠੂ ਗਰਮ,  ਕਬੱਡੀ,  ਕੋਟਲਾ ਛਪਾਕੀ,  ਰੱਸਾ ਕੱਸੀ,  ਸਟੈਪੂ,  ਗੁੱਲੀ ਡੰਡਾ,  ਗਿੱਟਾ ਆਦਿ। ਪੰਜਾਬ ਦੀਆਂ ਰਵਾਇਤੀ ਖੇਡਾਂ ਦੇ ਨਾਲ-ਨਾਲ ਹੋਰ ਵੱਖ-ਵੱਖ ਖੇਡਾਂ ਜਿਵੇਂ ਕਿ ਡਿਸਕਸ ਥ੍ਰੋ,  ਲੰਬੀ ਛਾਲ,  ਸ਼ਾਟ ਪੁਟ,  ਵਾਲੀਬਾਲ,  ਕ੍ਰਿਕਟ,  200 ਮੀਟਰ ਦੌੜ,  100 ਮੀਟਰ ਦੌੜ ਅਤੇ 50 ਮੀਟਰ ਦੌੜ ਵੀ ਆਯੋਜਿਤ ਕੀਤੇ ਗਏ।

ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਨੇ ਯੂਨੀਵਰਸਿਟੀ ਦਾ ਝੰਡਾ ਲਹਿਰਾਉਣ ਨਾਲ ਕੀਤੀ। ਇਸ ਦੋ-ਰੋਜ਼ਾ ਖੇਡ ਵਿਖਾਵੇ ਦੌਰਾਨ ਵਿਦਿਆਰਥੀਆਂ ਨੇ  ਪੰਜਾਬ ਦੀਆਂ ਰਵਾਇਤੀ ਖੇਡਾਂ ਦੇ ਨਾਲ-ਨਾਲ ਹੋਰ ਖੇਡ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ਸਮਾਰੋਹ ਵਿੱਚ ਕਬੱਡੀ ਮੈਚ ਦੇ ਫਾਈਨਲ ਅਤੇ 50 ਮੀਟਰ ਦੌੜ ਮੁਕਾਬਲੇ ਕਰਵਾਏ ਗਏ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ