ਪੰਜਾਬ

‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰ

ਕੌਮੀ ਮਾਰਗ ਬਿਊਰੋ | March 01, 2021 03:52 PM
 
 
 ਚੰਡੀਗੜ੍ਹ,  
 
        ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਤਿਆਰੀ ਕਰਵਾਉਣ ਲਈ 2 ਮਾਰਚ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।
 
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਜਿਸ ਦਾ ਉਦੇਸ਼ ਮਾਪਿਆਂ ਨਾਲ ਮੀਟਿੰਗ ਕਰਕੇ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਬੱਚਿਆਂ ਦੀ ਅਗਲੇਰੀ ਤਿਆਰੀ ਨੂੰ ਰੂਪ ਦੇਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨ੍ਹਾਂ ਦੇ ਮਾਪਿਆਂ ਨਾਲ ਸਾਰੇ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ, ਉਨ੍ਹਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਫਰਵਰੀ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਅਤੇ ਮਾਰਚ ਵਿੱਚ ਹੋਣ ਵਾਲੇ ਸਲਾਨਾ ਇਮਤਿਹਾਨਾਂ ਦੀ ਡੇਟਸ਼ੀਟ ਸਾਂਝੀ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੇ ਨਾਲ ਹੀ ਅਗਲੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਤੇ ਸਿੱਖਿਆ ਦੇ ਮਿਆਰ ਲਈ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਮਾਪਿਆ ਨੂੰ ਜਾਣੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।
 
ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।   

Have something to say? Post your comment

ਪੰਜਾਬ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਅਗਸਤ ਤੋਂ ਲੱਗਣਗੀਆਂ ਕਲਾਸਾਂ- ਐਮ.ਪੀ ਮਨੀਸ਼ ਤਿਵਾੜੀ

ਸਿੱਖ ਕੌਮ ਦੀ ਵਿਰਾਸਤੀ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ: ਬੀਬੀ ਜਗੀਰ ਕੌਰ

ਸੀ.ਪੀ.ਐੱਫ ਕਰਮਚਾਰੀ ਯੂਨੀਅਨ ਨਵੇਂ ਭਰਤੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਦੇ ਨਾਮ ਮੈਮੋਰੰਡਮ

ਸਰਕਾਰੀ ਸਕੂਲਾਂ ਦੀ ਦਿੱਖ ਸੋਹਣੀ ਅਤੇ ਵਿੱਦਿਅਕ ਮਿਆਰ ਉਚੇਰਾ ਹੋਇਆ – ਰਵੀ ਕੁਲਭੂਸ਼ਣ

ਦਮਦਮਾ ਸਾਹਿਬ ਦੇ ਵਿਸਾਖੀ ਮੇਲੇ 'ਤੇ ਸਿੱਖਿਆ ਵਿਭਾਗ ਪੰਜਾਬ ਦੀ ਦਾਖਲਾ ਮੁਹਿੰਮ ਖਿੱਚ ਦਾ ਕੇਂਦਰ ਬਣੀ

ਆਈਜੀ ਕੁੰਵਰ ਵਿਜੇ ਪ੍ਰਤਾਪ ਵੱਲੋ ਦਿੱਤੇ ਅਸਤੀਫੇ ਨੇ ਸਬਿਤ ਕਰ ਦਿੱਤਾ ਹੈ ਕਿ ਉਹ ਕਿੰਨੇ ਬੋਝ ਵਿੱਚ ਹਨ-ਪੀਰਮੁਹੰਮਦ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਹਾ

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ