ਪੰਜਾਬ

ਮੋਦੀ ਸਰਕਾਰ ਵੱਲੋਂ ਰਸੋਈ ਗੈਸ ਅਤੇ ਤੇਲ ਕੀਮਤਾਂ ਵਿਚ ਵਾਧੇ ਖਿਲਾਫ ਪੰਜਾਬ ਕਾਂਗਰਸ ਦਾ ਰੋਸ਼ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | March 01, 2021 04:20 PM


ਚੰਡੀਗੜ,  
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਮੰਤਰੀਆਂ, ਸਾਂਸਦਾਂ, ਵਿਧਾਇਕਾਂ ਅਤੇ ਹੋਰ ਆਗੂਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਰਸੋਈ ਗੈਸ ਅਤੇ ਤੇਲ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਖਿਲਾਫ ਰਾਜ ਭਵਨ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਪਰ ਚੰਡੀਗੜ ਪੁਲਿਸ ਵੱਲੋਂ ਐਮਐਲਏ ਹਾਸਟਲ ਦੇ ਬਾਹਰ ਹੀ ਬੈਰੀਕੇਡਿੰਗ ਲਗਾ ਕੇ ਰੋਕਿਆ ਗਿਆ ਤਾਂ ਪਾਰਟੀ ਨੇ ਉਥੇ ਹੀ ਰੋਸ਼ ਪ੍ਰਦਰਸ਼ਨ ਜਾਰੀ ਰੱਖਿਆ।
ਇਸ ਮੌਕੇ ਮਹਿੰਗਾਈ ਤੋਂ ਤ੍ਰਸਦ ਆਮ ਜਨ ਦੀ ਪੀੜਾਂ ਕੇਂਦਰ ਸਰਕਾਰ ਤੱਕ ਪੁਜੱਦੀ ਕਰਨ ਲਈ ਪ੍ਰਦਰਸ਼ਨ ਵਿਚ ਖਾਲੀ ਸਿਲੰਡਰ ਨਾਲ ਪੁੱਜੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ 2014 ਵਿਚ ਗਰੀਬ ਦੇ ਨਾਂਅ ਤੇ ਵੋਟਾਂ ਲੈ ਕੇ ਆਪਣੀ ਸਰਕਾਰ ਬਣਾਈ ਸੀ ਪਰ ਅੱਜ ਇਸ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗਰੀਬਾਂ, ਕਿਸਾਨਾਂ, ਛੋਟੇ ਵਪਾਰੀ ਅਤੇ ਮੱਧ ਵਰਗ ਨੂੰ ਪੂਰੀ ਤਰਾਂ ਨਾਲ ਵਿਸਾਰ ਦਿੱਤਾ ਹੈ ਅਤੇ ਇਹ ਸਰਕਾਰ ਕਾਰਪੋਰੇਟਾਂ ਦੀ ਸਰਕਾਰ ਬਣੀ ਹੋਈ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ 2008 ਵਿਚ ਕੱਚੇ ਤੇਲ ਦੀ ਕੀਮਤ 147 ਡਾਲਰ ਪ੍ਰਤੀ ਬੈਰਲ ਸੀ ਜਦ ਕਿ ਅੱਜ ਇਹ ਲਗਭਗ 60 ਡਾਲਰ ਦੇ ਭਾਂਅ ਹੈ ਜਦ ਕਿ ਹੁਣ ਤਦ ਦੇ ਮੁਕਾਬਲੇ ਕਿਤੇ ਮਹਿੰਗਾ ਤੇਲ ਵੇਚ ਕੇ ਮੋਦੀ ਸਰਕਾਰ ਆਮ ਲੋਕਾਂ ਦੀ ਲੁੱਟ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਡੀਜਲ ਦਾ ਰੇਟ 35 ਰੁਪਏ ਅਤੇ ਪੈਟ੍ਰੋਲ ਦਾ ਰੇਟ 45 ਰੁਪਏ ਸੀ ਜਦ ਕਿ ਹੁਣ ਡੀਜਲ 88 ਰੁਪਏ ਤੇ ਪੈਟ੍ਰੋਲ 92 ਰੁਪਏ ਨੂੰ ਪਾਰ ਕਰ ਚੁੱਕਾ ਹੈ। ਇਸੇ ਤਰਾਂ ਕਾਂਗਰਸ ਸਰਕਾਰ ਸਮੇਂ ਗੈਸ ਸਿਲੰਡਰ 438 ਰੁਪਏ ਦਾ ਸੀ ਅਤੇ ਹੁਣ ਇਸਦੀ ਕੀਮਤ 860 ਰੁਪਏ ਕਰ ਦਿੱਤੀ ਹੈ। ਉਨਾਂ ਨੇ ਕਿਹਾ ਕਿ ਅੱਜ ਵੀ ਸਿਲੰਡਰ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨਾਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿਚ ਹੋਈ ਕਮੀ ਅਨੁਸਾਰ ਤਾਂ ਡੀਜਲ ਦੀ ਕੀਮਤ 30 ਰੁਪਏ, ਪੈਟਰੋਲ ਦੀ ਕੀਮਤ 35 ਰੁਪਏ ਤੇ ਗੈਸ ਸਿਲੰਡਰ ਦੀ ਕੀਮਤ 300 ਰੁਪਏ ਬਣਦੀ ਹੈ ਪਰ ਮੋਦੀ ਸਰਕਾਰ ਪੂੰਜੀਪਤੀਆਂ ਨੂੰ ਲਾਭ ਦੇਣ ਲਈ ਆਮ ਲੋਕਾਂ ਨੂੰ ਲੁੱਟ ਰਹੀ ਹੈ। ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਪਿੱਛਲੇ 6 ਸਾਲਾਂ ਵਿਚ ਤੇਲ ਤੋਂ 29.46 ਲੱਖ ਕਰੋੜ ਰੁਪਏ ਦਾ ਟੈਕਸ ਵਸੂਲ ਚੁੱਕੀ ਹੈ ਅਤੇ ਇਸ ਵਿਚੋਂ ਨਾ ਤਾਂ ਰਾਜਾਂ ਨੂੰ ਕੁਝ ਦਿੱਤਾ ਹੈ ਅਤੇ ਨਾ ਹੀ ਆਮ ਜਨ ਦੀ ਭਲਾਈ ਲਈ ਕੁੱਝ ਕੀਤਾ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਜਦ ਸ੍ਰੀ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਤਾਂ ਉਨਾਂ ਨੇ ਪ੍ਰਾਈਵੇਟ ਕੰਪਨੀਆਂ ਦੇ ਤੇਲ ਪੰਪ ਨਹੀਂ ਸੀ ਚੱਲਣ ਦਿੱਤੇ ਪਰ ਹੁਣ ਨਰਿੰਦਰ ਮੋਦੀ ਸਰਕਾਰ ਪ੍ਰਾਈਵੇਟ ਕੰਪਨੀਆਂ ਦੇ ਪੰਪ ਚਲਾਵਾ ਕੇ ਉਨਾਂ ਨੂੰ ਲਾਭ ਦੇਣ ਲਈ ਲਗਾਤਾਰ ਤੇਲ ਕੀਮਤਾਂ ਵਿਚ ਵਾਧਾ ਕਰ ਰਹੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹੁਣ ਜਦ ਤੇਲ ਤੇ ਪ੍ਰਾਈਵੇਟ ਕੰਪਨੀਆਂ ਦਾ ਕੰਟਰੋਲ ਹੈ ਅਤੇ ਖੁਦ ਕੇਂਦਰ ਪੈਟ੍ਰੋਲੀਅਮ ਮੰਤਰੀ ਆਖ ਰਹੇ ਹਨ ਕਿ ਕੀਮਤਾਂ ਤੇ ਸਰਕਾਰ ਦਾ ਕੋਈ ਨਿਯੰਤਰਣ ਨਹੀਂ ਹੈ ਤਾਂ ਫਿਰ ਮੋਦੀ ਸਰਕਾਰ ਦੇ ਨਵੇਂ ਕਾਨੂੰਨਾਂ ਅਨੁਸਾਰ ਜਦ ਆਟੇ ਦਾਲ ਤੇ ਅਜਿਹੇ ਕਾਰਪੋਰੇਟਾਂ ਦਾ ਨਿਯੰਤਰਣ ਹੋ ਗਿਆ ਤਾਂ ਫਿਰ ਆਮ ਜਨ ਨੂੰ ਰੋਟੀ ਕੀ ਭਾਅ ਮਿਲੇਗੀ ਇਸਦਾ ਅੰਦਾਜਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਉਨਾਂ ਨੇ ਕਿਹਾ ਕਿ ਇਸੇ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਿਹਾ ਹੈ ਪਰ ਪ੍ਰਧਾਨ ਮੰਤਰੀ ਨਿੱਤ ਦਿਨ ਸੰਘਰਸ਼ ਕਰ ਰਹੇ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ।
ਉਨਾਂ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਹ ਪ੍ਰਦਰਸ਼ਨ ਇਸੇ ਲਈ ਉਲੀਕਿਆ ਗਿਆ ਹੈ ਕਿ ਰਾਜਪਾਲ ਸੂਬੇ ਦੇ ਲੋਕਾਂ ਦੀ ਪੀੜਾ ਕੇਂਦਰ ਸਰਕਾਰ ਤੱਕ ਪੁੱਜਦੀ ਕਰਨ। ਇਸ ਮੌਕੇ ਉਨਾਂ ਨੇ ਸੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੇ ਵੀ ਤੰਜ ਕਸਿਆ ਜੋ ਲੋਕਾਂ ਨਾਲ ਜੁੜੇ ਸਰੋਕਾਰਾਂ ਨੂੰ ਚੁੱਕਣ ਦੀ ਬਜਾਏ ਭਾਜਪਾ ਦੇ ਏਂਜਡੇ ਨੂੰ ਲਾਗੂ ਕਰਨ ਵਿਚ ਲੱਗੀਆਂ ਹੋਈਆਂ ਹਨ। ਉਨਾਂ ਨੇ ਕਿਹਾ ਕਿ ਇਹ ਪਾਰਟੀਆਂ ਕੇਂਦਰ ਸਰਕਾਰ ਵੱਲੋਂ ਵਧਾਈ ਜਾ ਰਹੀ ਮਹਿੰਗਾਈ ਖਿਲਾਫ ਨਹੀਂ ਬੋਲ ਰਹੀਆਂ ਹਨ। ਅਕਾਲੀ ਦਲ ਅਤੇ ਆਪ ਦੇ ਆਗੂਆਂ ਵੱਲੋਂ ਚਿੱਟੇ ਦੇ ਸੌਦਾਗਰਾਂ ਖਿਲਾਫ ਕਾਰਵਾਈ ਕਰਨ ਸਬੰਧੀ ਦਿੱਤੇ ਬਿਆਨ ਤੇ ਉਨਾਂ ਨੇ ਇੰਨਾਂ ਪਾਰਟੀਆਂ ਦੇ ਆਗੂਆਂ ਨੂੰ ਚਿੱਟੇ ਦੇ ਸੌਦਾਗਰਾਂ ਦੇ ਨਾਂਅ ਜਨਤਕ ਕਰਨ ਲਈ ਵੰਗਾਰਿਆ। ਉਨਾਂ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ 10 ਸਾਲ ਦੇ ਅਕਾਲੀ ਭਾਜਪਾ ਦੇ ਰਾਜ ਵਿਚ ਨਸ਼ੇ ਦੇ ਸੌਦਾਗਰ ਕਿਸ ਤਰਾਂ ਵਧੇ ਸਨ ਜਦ ਕਿ ਕੈਪਟਨ ਸਰਕਾਰ ਬਣਨ ਤੇ ਇੰਨਾਂ ਨੂੰ ਨੱਥ ਪਾਈ ਗਈ ਹੈ। ਉਨਾਂ ਨੇ ਆਪ ਪਾਰਟੀ ਦੇ ਖੇਤੀ ਬਿੱਲਾਂ ਤੇ ਦੋਹਰੇ ਕਿਰਦਾਰ ਨੂੰ ਨੰਗਾ ਕਰਦਿਆਂ ਕਿਹਾ ਕਿ ਇਕ ਪਾਸੇ ਦਿੱਲੀ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਨੋਟੀਫਾਈ ਕੀਤਾ ਹੈ ਦੂਜੇ ਪਾਸੇ ਇਸਦੇ ਦਿੱਲੀ ਦੇ ਮੁੱਖ ਮੰਤਰੀ ਵਿਧਾਨ ਸਭਾ ਵਿਚ ਇੰਨਾਂ ਕਾਨੂੰਨਾਂ ਨੂੰ ਫਾੜਨ ਦਾ ਡਰਾਮਾ ਕਰਦੇ ਹਨ। ਉਨਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਆਪ ਪਾਰਟੀਆਂ ਲੋਕਾਂ ਦੇ ਸਰੋਕਾਰਾਂ ਨਾਲੋਂ ਟੁੱਟ ਚੁੱਕੀਆਂ ਹਨ।

Have something to say? Post your comment

ਪੰਜਾਬ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਅਗਸਤ ਤੋਂ ਲੱਗਣਗੀਆਂ ਕਲਾਸਾਂ- ਐਮ.ਪੀ ਮਨੀਸ਼ ਤਿਵਾੜੀ

ਸਿੱਖ ਕੌਮ ਦੀ ਵਿਰਾਸਤੀ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ: ਬੀਬੀ ਜਗੀਰ ਕੌਰ

ਸੀ.ਪੀ.ਐੱਫ ਕਰਮਚਾਰੀ ਯੂਨੀਅਨ ਨਵੇਂ ਭਰਤੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਦੇ ਨਾਮ ਮੈਮੋਰੰਡਮ

ਸਰਕਾਰੀ ਸਕੂਲਾਂ ਦੀ ਦਿੱਖ ਸੋਹਣੀ ਅਤੇ ਵਿੱਦਿਅਕ ਮਿਆਰ ਉਚੇਰਾ ਹੋਇਆ – ਰਵੀ ਕੁਲਭੂਸ਼ਣ

ਦਮਦਮਾ ਸਾਹਿਬ ਦੇ ਵਿਸਾਖੀ ਮੇਲੇ 'ਤੇ ਸਿੱਖਿਆ ਵਿਭਾਗ ਪੰਜਾਬ ਦੀ ਦਾਖਲਾ ਮੁਹਿੰਮ ਖਿੱਚ ਦਾ ਕੇਂਦਰ ਬਣੀ

ਆਈਜੀ ਕੁੰਵਰ ਵਿਜੇ ਪ੍ਰਤਾਪ ਵੱਲੋ ਦਿੱਤੇ ਅਸਤੀਫੇ ਨੇ ਸਬਿਤ ਕਰ ਦਿੱਤਾ ਹੈ ਕਿ ਉਹ ਕਿੰਨੇ ਬੋਝ ਵਿੱਚ ਹਨ-ਪੀਰਮੁਹੰਮਦ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਹਾ

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ