ਪੰਜਾਬ

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਵਿਨਿਯਮ) ਸੋਧ ਬਿੱਲ-2021 ਬਜਟ ਇਲਜਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ

ਦਵਿੰਦਰ ਸਿੰਘ ਕੋਹਲੀ | March 01, 2021 07:12 PM


ਚੰਡੀਗੜ੍ਹ,  
ਸੂਬੇ ਵਿੱਚ ਬੁਨਿਆਦੀ ਢਾਂਚਾ ਫੀਸ ਦੀ ਵਸੂਲੀ ਰਾਹੀਂ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਵਿਨਿਯਮ) ਸੋਧ ਬਿੱਲ-2021 ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵਿਸ਼ੇਸ਼ ਬੁਨਿਆਦੀ ਢਾਂਚਾ ਫੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿੱਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫੀਸ ਦੀ ਵਸੂਲੀ ਸਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦਰਸਾਏਗੀ ਕਿ "ਇਸ ਐਕਟ ਵਿੱਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਆਈ.ਡੀ. ਫੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ ਜਿਸ ਤਹਿਤ ਇਹ ਵਿਸ਼ੇਸ਼ ਆਈ.ਡੀ. ਫੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।"
ਰੂਪਨਗਰ ਵਿਖੇ ਨਵਾਂ ਬੱਸ ਸਟੈਂਡ ਦੀ ਉਸਾਰੀ ਲਈ ਰਾਹ ਪੱਧਰਾ
ਆਮ ਲੋਕਾਂ ਨੂੰ ਬਿਹਤਰ ਸੁਵਿਧਾ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਨਵੇਂ ਬੱਸ ਸਟੈਂਡ ਸਣੇ ਪ੍ਰਬੰਧਕੀ ਬਲਾਕ/ਵਰਕਸ਼ਾਪ ਬਣਾਉਣ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਨਗਰ ਸੁਧਾਰ ਟਰੱਸਟ, ਰੂਪਨਗਰ ਪਾਸੋਂ ਪ੍ਰਾਪਤ 1.16 ਏਕੜ ਜ਼ਮੀਨ ਦੇ ਬਦਲੇ ਸਾਰੇ ਕਰਜ਼ੇ ਖਤਮ ਹੋਣ ਉਪਰੰਤ ਬੱਸ ਸਟੈਂਡ ਦੀ ਆਮਦਨ ਵਿੱਚੋਂ ਹੋਣ ਵਾਲੇ ਮੁਨਾਫ਼ੇ (ਸਾਰੇ ਖਰਚੇ ਕੱਢਣ ਉਪਰੰਤ) ਵਿੱਚੋਂ ਜ਼ਮੀਨ ਦੀ ਪ੍ਰਤੀਸ਼ਤ ਅਨੁਸਾਰ ਬਣਦੇ ਮਾਲੀਏ ਦਾ 15.06% ਹਿੱਸਾ ਨਗਰ ਸੁਧਾਰ ਟਰੱਸਟ ਰੂਪਨਗਰ ਲਈ ਰਾਖਵਾਂ ਰੱਖ ਲਿਆ ਜਾਵੇਗਾ।

 

Have something to say? Post your comment

ਪੰਜਾਬ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਅਗਸਤ ਤੋਂ ਲੱਗਣਗੀਆਂ ਕਲਾਸਾਂ- ਐਮ.ਪੀ ਮਨੀਸ਼ ਤਿਵਾੜੀ

ਸਿੱਖ ਕੌਮ ਦੀ ਵਿਰਾਸਤੀ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ: ਬੀਬੀ ਜਗੀਰ ਕੌਰ

ਸੀ.ਪੀ.ਐੱਫ ਕਰਮਚਾਰੀ ਯੂਨੀਅਨ ਨਵੇਂ ਭਰਤੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਦੇ ਨਾਮ ਮੈਮੋਰੰਡਮ

ਸਰਕਾਰੀ ਸਕੂਲਾਂ ਦੀ ਦਿੱਖ ਸੋਹਣੀ ਅਤੇ ਵਿੱਦਿਅਕ ਮਿਆਰ ਉਚੇਰਾ ਹੋਇਆ – ਰਵੀ ਕੁਲਭੂਸ਼ਣ

ਦਮਦਮਾ ਸਾਹਿਬ ਦੇ ਵਿਸਾਖੀ ਮੇਲੇ 'ਤੇ ਸਿੱਖਿਆ ਵਿਭਾਗ ਪੰਜਾਬ ਦੀ ਦਾਖਲਾ ਮੁਹਿੰਮ ਖਿੱਚ ਦਾ ਕੇਂਦਰ ਬਣੀ

ਆਈਜੀ ਕੁੰਵਰ ਵਿਜੇ ਪ੍ਰਤਾਪ ਵੱਲੋ ਦਿੱਤੇ ਅਸਤੀਫੇ ਨੇ ਸਬਿਤ ਕਰ ਦਿੱਤਾ ਹੈ ਕਿ ਉਹ ਕਿੰਨੇ ਬੋਝ ਵਿੱਚ ਹਨ-ਪੀਰਮੁਹੰਮਦ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਹਾ

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ