ਨੈਸ਼ਨਲ

ਸਰਕਾਰ ਅੰਦੋਲਨ ਦੇ ਖਿਲਾਫ ਕੋਈ ਕੱਦਮ ਚੁੱਕਣ ਲਈ ਕਰ ਰਹੀ ਹੈ ਰੂਪ ਰੇਖਾ ਤਿਆਰ: ਰਾਕੇਸ਼ ਟਿਕੈਤ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | March 01, 2021 07:28 PM

ਨਵੀਂ ਦਿੱਲੀ -ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਬੀਤੀ ਰਾਤ ਨੂੰ ਉੱਤਰਾਖੰਡ ਜਾਂਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖਦਸ਼ਾ ਪ੍ਰਗਟ ਕਰਦੇ ਕਿਹਾ ਕਿ ਖੇਤੀ ਵਿਰੋਧੀ ਬਿਲਾਂ ਤੇ ਪਿਛਲੇ 15-20 ਦਿਨਾਂ ਤੋਂ ਕੇਂਦਰ ਸਰਕਾਰ ਦੀ ਖਾਮੋਸ਼ੀ ਇਸ ਗੱਲ ਦਾ ਸੰਕੇਤ ਹੈ ਕਿ ਕੁੱਛ ਹੋਣ ਵਾਲਾ ਹੈ। ਸਰਕਾਰ ਅੰਦੋਲਨ ਦੇ ਖਿਲਾਫ ਕੋਈ ਕੱਦਮ ਚੁੱਕਣ ਲਈ ਰੂਪ ਰੇਖਾ ਤਿਆਰ ਕਰ ਰਹੀ ਹੈ। ਪਰ ਸਰਕਾਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਖੇਤੀ ਵਿਰੋਧੀ ਬਿਲਾਂ ਦੇ ਮਸਲੇ ਦਾ ਕੋਈ ਹੱਲ ਨਿਕਲਣ ਤਕ ਕਿਸਾਨ ਅਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਵੀ ਤਿਆਰ ਹਨ, ਉਹ ਖੇਤੀ ਵੀ ਦੇਖਣਗੇ ਅਤੇ ਅਪਣਾ ਅੰਦੋਲਨ ਵੀ ਜਾਰੀ ਰੱਖਣਗੇ ।ਸਰਕਾਰ ਨੂੰ ਜਦੋਂ ਵਕਤ ਮਿਲੇ, ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਲਵੇ।
ਟਿਕੈਤ ਨੇ ਕਿਹਾ 23 ਮਾਰਚ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਮਹਾਪੰਚਾਇਤਾਂ ਕਰਕੇ ਲੋਕਾਂ ਨੂੰ ਜਾਗਰੂਕ ਕਰਕੇ ਵਡੀ ਗਿਣਤੀ ਅੰਦਰ ਜਨਤਾ ਨੂੰ ਅੰਦੋਲਨ ਵਿਚ ਜੋੜਿਆ ਜਾਏਗਾ ।
ਉੱਤਰ ਪ੍ਰਦੇਸ਼ ਵਿੱਚ ਜ਼ਿਲ੍ਹਾ ਪੱਧਰ 'ਤੇ ਵੱਧ ਰਹੇ ਕਿਸਾਨ ਅੰਦੋਲਨ ਦੇ ਸੰਕੇਤ ਦਿੰਦਿਆਂ ਟਿਕੈਤ ਨੇ ਕਿਹਾ ਕਿ ਹੁਣ ਕਣਕ ਦੀ ਤਿਆਰ ਫਸਲ ਆਉਣ ਵਾਲੀ ਹੈ, ਜੇਕਰ ਕਣਕ ਨੂੰ ਐਮਐਸਪੀ' ਤੇ ਨਹੀਂ ਖਰੀਦਿਆ ਗਿਆ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ ਅਤੇ ਇਸਦੇ ਲਈ, ਕਿਸਾਨ ਜ਼ਿਲ੍ਹਾ ਮੈਜਿਸਟਰੇਟ ਦੇ ਦਫਤਰ ਅੱਗੇ ਬੈਠਣ ਤੋਂ ਨਹੀਂ ਹਿੱਚਕਣਗੇ ।

 

Have something to say? Post your comment

ਨੈਸ਼ਨਲ

ਲੋਕ ਹਿੱਤ ਮਿਸ਼ਨ ਦੇ ਦਿੱਲੀ ਕੈਂਪ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਰੁਝਾਵੇ ਭਰਪੂਰ ਹਾੜੀ ਸੀਜ਼ਨ ਦੌਰਾਨ ਮੁਲਾਜ਼ਮ ਜਥੇਬੰਦੀਆਂ ਪਾਉਣਗੀਆਂ ਦਿਲੀ ਮੋਰਚੇ 'ਚ ਭਰਵਾਂ ਸਹਿਯੋਗ

ਪੰਜਾਬ 'ਚ ਕਿਸਾਨੀ-ਧਰਨੇ 194ਵੇਂ ਦਿਨ ਵੀ ਰਹੇ ਜਾਰੀ ,ਮੁਲਾਜ਼ਮਾਂ ਦੇ ਜਥੇ ਟੀਕਰੀ ਅਤੇ ਸਿੰਘੂ ਕਿਸਾਨ ਮੋਰਚੇ ਲਈ ਰਵਾਨਾ

ਜਥੇਦਾਰ ਰਣਜੀਤ ਸਿੰਘ ਵੱਲੋਂ ਦਿੱਲੀ ਦੀਆਂ ਸੰਗਤਾਂ ਨੂੰ ਬਾਦਲ ਦਲ ਅਤੇ ਸਰਸੇ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਅਪੀਲ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮਜਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਲਈ ਰਵਾਨਾ

ਮੋਦੀ ਸਾਹਿਬ ਪਹਿਲਾਂ ਆਪ ਗੁੜ ਖਾਣਾ ਛੱਡੋ ਫੇਰ ਦੂਜਿਆਂ ਨੂੰ ਨਸੀਹਤ ਦਿਓ

ਕੇਂਦਰ ਸਰਕਾਰ ਵੱਲੋਂ ਸਿੱਧੀ ਅਦਾਇਗੀ ਸਬੰਧੀ ਪੰਜਾਬ ਸਰਕਾਰ ਦੀ ਮੰਗ ਰੱਦ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵਿਸ਼ਵ ਪੱਧਰੀ ਮਿਊਜ਼ੀਅਮ ਬਣਾਇਆ ਜਾਵੇ : ਸੁਖਬੀਰ ਸਿੰਘ ਬਾਦਲ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ `ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਕੇਂਦਰ ਆਪਣਾ ਵਾਅਦਾ ਪੂਰਾ ਕਰੇ: ਸੁਖਦੇਵ ਸਿੰਘ ਢੀਂਡਸਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ