ਪੰਜਾਬ

ਮੁੱਖ ਇੰਜੀਨੀਅਰ ਸਤਵਿੰਦਰ ਸਿੰਘ ਨੇ ਨਵੇਂ ਨਿਯੁਕਤ ਹੋਏ ਜੂਨੀਅਰ ਇੰਜੀਨੀਅਰਜ਼ ਅਤੇ ਇਲੈਕਟ੍ਰੀਸ਼ਨਾਂ ਨੂੰ ਜਿੰਮੇਵਾਰੀ ਨਾਲ ਡਿਉਟੀ ਕਰਨ ਲਈ ਪ੍ਰੇਰਿਤ ਕੀਤਾ

ਕੌਮੀ ਮਾਰਗ ਬਿਊਰੋ | March 01, 2021 07:41 PM


ਹਾਜ਼ੀਪੁਰ 

ਮੁੱਖ ਇੰਜੀਨੀਅਰ ਸਤਵਿੰਦਰ ਸਿੰਘ ਵਲੋਂ ਮੁਕੇਰੀਆਂ ਹਾਈਡਲ ਪ੍ਰੋਜੈਕਟ ਗੈਸਟ ਹਾਉਸ ਹਾਜੀਪੁਰ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਵੱਖ ਵੱਖ ਹਾਈਡਲ ਪ੍ਰੋਜੈਕਟਾਂ ਤੇ ਨਵੇਂ ਭਰਤੀ ਹੋਏ ਜੂਨੀਅਰ ਇੰਜੀਨੀਅਰਜ਼ (ਸਿਵਲ) ਅਤੇ ਇਲੈਕਟ੍ਰੀਸ਼ਨਾਂ ਨੂੰ ਡਿਉਟੀ ਜਿੰਮੇਵਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ । ਇਸ ਦੌਰਾਨ ਇੰਜ: ਸਤਵਿੰਦਰ ਸਿੰਘ ਨੇ ਨਵ—ਨਿਯੁਕਤ ਕਰਮਚਾਰੀਆਂ ਨਾਲ ਆਪਣੇ ਜਿੰਦਗੀ ਦੇ ਅਨੁਭਵ ਵੀ ਸਾਂਝੇ ਕੀਤੇ ਅਤੇ ਉਨਾਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਮਹਿਕਮੇ ਵਿਚ ਸੁਧਾਰ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁਕੇਰੀਆਂ ਹਾਈਡਲ ਪ੍ਰੋਜੈਕਟ ਦੇ ਨਿਗਰਾਨ ਇੰਜੀਨੀਅਰ, ਇੰਜ: ਰਵਿੰਦਰ ਭਗਤ, ਯੂ.ਬੀ.ਡੀ.ਸੀ. ਮਲਿਕਪੁਰ ਦੇ ਨਿਗਰਾਨ ਇੰਜੀਨੀਅਰ, ਇੰਜ: ਹਰਜੀਤ ਸਿੰਘ, ਬੋਪਾਰਾਏ, ਰਣਜੀਤ ਸਾਗਰ ਡੈਮ ਦੇ ਨਿਗਰਾਨ ਇੰਜੀਨੀਅਰ, ਇੰਜ: ਜਗਜੀਤ ਸਿੰਘ ਅਤੇ ਸ਼ਾਨਨ ਪਾਵਰ ਹਾਊਸ ਦੇ ਨਿਗਰਾਨ ਇੰਜੀਨੀਅਰ, ਇੰਜ: ਹਰੀਸ਼ ਕੁਮਾਰ ਸ਼ਰਮਾ ਵੀ ਮੌਜੂ਼ਦ ਸਨ।

 

Have something to say? Post your comment

ਪੰਜਾਬ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਅਗਸਤ ਤੋਂ ਲੱਗਣਗੀਆਂ ਕਲਾਸਾਂ- ਐਮ.ਪੀ ਮਨੀਸ਼ ਤਿਵਾੜੀ

ਸਿੱਖ ਕੌਮ ਦੀ ਵਿਰਾਸਤੀ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ: ਬੀਬੀ ਜਗੀਰ ਕੌਰ

ਸੀ.ਪੀ.ਐੱਫ ਕਰਮਚਾਰੀ ਯੂਨੀਅਨ ਨਵੇਂ ਭਰਤੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਦੇ ਨਾਮ ਮੈਮੋਰੰਡਮ

ਸਰਕਾਰੀ ਸਕੂਲਾਂ ਦੀ ਦਿੱਖ ਸੋਹਣੀ ਅਤੇ ਵਿੱਦਿਅਕ ਮਿਆਰ ਉਚੇਰਾ ਹੋਇਆ – ਰਵੀ ਕੁਲਭੂਸ਼ਣ

ਦਮਦਮਾ ਸਾਹਿਬ ਦੇ ਵਿਸਾਖੀ ਮੇਲੇ 'ਤੇ ਸਿੱਖਿਆ ਵਿਭਾਗ ਪੰਜਾਬ ਦੀ ਦਾਖਲਾ ਮੁਹਿੰਮ ਖਿੱਚ ਦਾ ਕੇਂਦਰ ਬਣੀ

ਆਈਜੀ ਕੁੰਵਰ ਵਿਜੇ ਪ੍ਰਤਾਪ ਵੱਲੋ ਦਿੱਤੇ ਅਸਤੀਫੇ ਨੇ ਸਬਿਤ ਕਰ ਦਿੱਤਾ ਹੈ ਕਿ ਉਹ ਕਿੰਨੇ ਬੋਝ ਵਿੱਚ ਹਨ-ਪੀਰਮੁਹੰਮਦ

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਜੇਲ੍ਹਾਂ ਵਿੱਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਦੀ ਸਹੂਲਤ ਲਈ ਰੋਜ਼ੇ ਰੱਖਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ

ਝੂਠ ਬੋਲਣਾ ਬੰਦ ਕਰੋ ਅਤੇ ਕੋਵਿਡ ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਹਾ

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ