ਸੰਸਾਰ

ਯੂਕੇ ਸਰਕਾਰ ਜੱਗੀ ਜੌਹਲ ਦੇ ਕੇਸ ਨੂੰ ਪਹਿਲ ਦੇ ਤੌਰ ਤੇ ਭਾਰਤ ਸਰਕਾਰ ਨਾਲ ਗਲ ਕਰਕੇ ਹਲ ਕਰਾਵੇ: ਪ੍ਰੀਤ ਕੌਰ ਗਿਲ ਬ੍ਰਿਟਿਸ਼ ਐਮਪੀ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | March 04, 2021 03:42 PM

ਨਵੀਂ ਦਿੱਲੀ - ਬ੍ਰਿਟਿਸ਼ ਪਾਰਲੀਆਮੈਂਟ ਅੰਦਰ ਸਿੱਖ ਐਮਪੀ ਪ੍ਰੀਤ ਕੌਰ ਗਿਲ ਨੇ ਬ੍ਰਿਟਿਸ਼ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਦੀ ਤਿਹਾੜ੍ਹ ਜੇਲ ਅੰਦਰ ਬੰਦ ਜਗਤਾਰ ਸਿੰਘ ਜੱਗੀ ਜੌਹਲ ਦੇ ਕੇਸ ਬਾਰੇ ਭਾਰਤ ਮੰਤਰਾਲੇ ਨਾਲ ਪਹਿਲ ਦੇ ਤੌਰ ਤੇ ਗਲਬਾਤ ਕਰਕੇ ਮਾਮਲੇ ਨੂੰ ਸੁਲਝਾਏ । ਉਨ੍ਹਾਂ ਕਿਹਾ ਕਿ ਬ੍ਰਿਟਿਸ਼ ਅੰਦਰ ਕੰਮ ਕਰਦੀ ਮਨੁੱਖੀ ਅਧਿਕਾਰਾਂ ਲਈ ਸੰਸਥਾਂ ਨੇ ਯੂਐਨਉ ਨਾਲ ਮਿਲਕੇ ਜੱਗੀ ਜੌਹਲ ਦੇ ਮਾਮਲੇ ਵਿਚ ਕੀਤੀ ਖੌਜ ਮੁਤਾਬਿਕ ਜੱਗੀ ਨੂੰ ਭਾਰਤ ਸਰਕਾਰ ਦੀ ਪੁਲਿਸ ਵਲੋਂ ਖਤਰਨਾਕ ਕੈਦੀ ਗਰਦਾਨ ਕੇ ਸੰਗੀਨ ਧਾਰਾਵਾਂ ਦਰਜ ਕੀਤੀਆਂ ਹੋਈਆ ਹਨ ਜਿਸ ਵਿਚ ਉਸ ਨੂੰ ਮੌਤ ਦੀ ਸਜਾ ਵੀ ਦਿੱਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਇਸ ਗਲ ਦੀ ਵੀ ਪੁਸ਼ਟੀ ਹੋਈ ਹੈ ਕਿ ਜੇਲ ਅੰਦਰ ਜੱਗੀ ਉਪਰ ਅਣਮਨੁੱਖੀ ਤਸ਼ਦੱਦ ਢਾਹਿਆ ਗਿਆ ਸੀ, ਜ਼ੁਲਮ ਇਤਨਾ ਕੀ ਤਿੰਨ ਸਾਲ ਦਾ ਸਮਾਂ ਬੀਤਣ ਤੇ ਵੀ ਅਦਾਲਤ ਅੰਦਰ ਉਸਦੇ ਚਲਾਨ ਤਕ ਪੇਸ਼ ਨਹੀਂ ਕੀਤੇ ਗਏ ਹਨ ਕਿਉਂਕਿ ਉਸ ਖਿਲਾਫ ਕੋਈ ਵੀ ਸਬੂਤ ਨਹੀਂ ਮਿਲ ਪਾਇਆ ਹੈ । ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਜੱਗੀ ਦੇ ਕੇਸ ਬਾਰੇ ਬਾਰ ਬਾਰ ਮੰਗ ਉਠ ਰਹੀ ਹੈ ਤੇ ਇਸ ਲਈ ਬਹੁਤ ਵਾਰੀ ਮੁਜਾਹਿਰੇ ਵੀ ਹੋਏ ਹਨ ।
ਧਿਆਨਦੇਣ ਯੋਗ ਹੈ ਕਿ ਬੀਤੇ ਤਿੰਨ ਦਿਨ ਪਹਿਲਾਂ ਬਰਤਾਨਿਆ ਦੇ 140 ਤੋਂ ਵੱਧ ਪਾਰਲੀਆਮੈਂਟ ਮੈਬਰਾਂ ਨੇ ਵਿਦੇਸ਼ ਸਕੱਤਰ ਡੋਮੀਨਿਕ ਰਾਅਬ ਨੂੰ ਭੇਜੀ ਚਿੱਠੀ 'ਚ ਲਿਖਿਆ ਕਿ "ਸਾਨੂੰ ਪਤਾ ਲੱਗਿਆ ਹੈ ਕਿ ਜੋ ਇਲਜ਼ਾਮ ਜਗਤਾਰ ਸਿੰਘ ਜੌਹਲ 'ਤੇ ਲਗਾਏ ਗਏ ਹਨ, ਉਸ ਨਾਲ ਉਸ ਨੂੰ ਮੌਤ ਦੀ ਸਜ਼ਾ ਵੀ ਦਿੱਤੀ ਜਾ ਸਕਦੀ ਹੈ।" ਉਨ੍ਹਾਂ ਕਿਹਾ , "ਜਦੋਂ ਇੱਕ ਬ੍ਰਿਟਿਸ਼ ਨਾਗਰਿਕ ਨੂੰ ਜ਼ਬਰਦਸਤੀ ਨਜ਼ਰਬੰਦ ਕੀਤਾ ਜਾਂਦਾ ਹੈ, ਉਸ 'ਤੇ ਤਸ਼ੱਦਦ ਢਾਹੇ ਜਾਂਦੇ ਹਨ ਅਤੇ ਮੌਤ ਦੀ ਸਜ਼ਾ ਵੀ ਸੁਣਾਈ ਜਾ ਸਕਦੀ ਹੈ, ਅਜਿਹੀ ਸਥਿਤੀ 'ਚ ਬ੍ਰਿਟਿਸ਼ ਸਰਕਾਰ ਨੂੰ ਇਸ ਖਿਲਾਫ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।" ਉਨ੍ਹਾਂ ਕਿਹਾ ਬ੍ਰਿਟਿਸ਼ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਨਾਗਰਿਕ ਨੂੰ ਬਚਾਉਣ ਅਤੇ ਉਸ ਨੂੰ ਆਪਣੇ ਘਰ ਵਾਪਸ ਲੈ ਕੇ ਆਉਣ। ਚਿੱਠੀ ਵਿਚ ਲਿਖਿਆ ਗਿਆ ਹੈ ਕਿ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਮਗਰੋਂ ਵੀ ਯੂਕੇ ਦੀ ਸਰਕਾਰ ਵੱਲੋਂ ਜਗਤਾਰ ਦੀ ਰਿਹਾਈ ਤੇ ਉਸ ਦੀ ਵਤਨ ਵਾਪਸੀ ਦੀ ਮੰਗ ਨਹੀਂ ਕੀਤੀ ਗਈ ਹੈ।

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ