ਮਨੋਰੰਜਨ

ਕੰਗਣਾ ਰਣੌਤ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਪਟਿਆਲਾ ਹਾਊਸ ਕੋਰਟ ਵਿਚ ਕੇਸ ਦਾਇਰ ਕੀਤਾ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | March 05, 2021 07:27 PM


ਨਵੀਂ ਦਿੱਲੀ,   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ।
ਇਸ ਬਾਰੇ ਵਿਸਥਾਰ ਵਿਚ ਜਾਣਕਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੰਗਣਾ ਦੇ ਖਿਲਾਫ 156/13 ਆਈ ਪੀ ਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਫਿਰਕੂ ਨਫਰਤ ਭੜਕਾਉਣ ਤੇ ਉਹਨਾਂ ਨੂੰ ਅਤਿਵਾਦੀ ਦੱਸਣ ਲਈ ਦਾਇਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਦਾਲਤ ਨੇ ਕੇਸ ਦੀ ਸੁਣਵਾਈ 10 ਮਾਰਚ ਲਈ ਤੈਅ ਕੀਤੀ ਹੈ।
ਉਹਨਾਂ ਦੱਸਿਆ ਕਿ ਕੰਗਣਾ ਨੇ ਟਵੀਟ ਵਿਚ ਦਾਅਵਾ ਕੀਤਾ ਸੀ ਕਿ ਜਿਹੜੇ ਲੋਕਾਂ ਨੇ ਸੀ ਏ ਏ ਬਾਰੇ ਗੁੰਮਰਾਹਕੁੰਨ ਜਾਣਕਾਰੀ ਤੇ ਅਫਵਾਹਾਂ ਫੈਲਾਈਆਂ ਸਨ ਤੇ ਦੰਗੇ ਭੜਕਾਏ ਸਨ, ਇਹੀ ਲੋਕ ਹੁਣ ਕਿਸਾਨ ਬਿੱਲਾਂ ਬਾਰੇ ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਤੇ ਦੇਸ਼ ਵਿਚ ਅਤਿਵਾਦ ਫੈਲਾ ਰਹੇ ਹਨ, ਇਹ ਲੋਕ ਅਤਿਵਾਦੀ ਹਨ। ਇਹ ਗੱਲ ਤੁਸੀਂ ਸਾਰੇ ਜਾਣਦੇ ਹੋ ਪਰ ਸਿਰਫ ਇਹ ਗੁੰਮਰਾਹਕੁੰਨ ਪ੍ਰਚਾਰ ਵਾਸਤੇ ਅਜਿਹਾ ਕਰ ਰਹੇ ਹਨ।
ਸ੍ਰੀ ਸਿਰਸਾ ਨੇ ਦੱਸਿਆ ਕਿ ਇਹ ਟਵੀਟ ਬੇਹੱਦ ਇਤਰਾਜ਼ਯੋਗ, ਬਦਨਾਮ ਕਰਨ ਵਾਲਾ ਤੇ ਕਿਸਾਨਾਂ ਨੁੰ ਦੇਸ਼ ਵਿਰੋਧੀ ਕਰਾਰ ਦੇਣ ਵੱਲ ਸੇਧਤ ਸੀ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਡੀ ਸੀ ਪੀ ਨਵੀਂ ਦਿੱਲੀ ਕੋਲ ਕੰਗਣਾ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ ਤੇ ਮੰਗ ਕੀਤੀ ਸੀ ਕਿ ਸਾਡੀ ਸ਼ਿਕਾਇਤ ਦੇ ਆਧਾਰ 'ਤੇ ਉਸਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਪਰ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਕਿਹਾ ਸੀ ਕਿ ਸਾਡੀ ਸ਼ਿਕਾਇਤ ਕਿ ਉਸਦੇ ਟਵੀਟ ਮੰਦੀਭਾਵਨਾ ਨਾਲ ਭਰੇ ਹਨ ਤੇ ਕਿ ਕਿਸਾਨਾਂ ਨੂੰ ਅਤਿਵਾਦੀ ਕਰਾਰ ਦੇਣ ਵੱਲ ਸੇਧਤ ਹਨ, ਦੇ ਆਧਾਰ 'ਤੇ ਕੇਸ ਦਰਜ ਹੋਣਾ ਚਾਹੀਦਾ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਜਦੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਅਸੀਂ ਉਸਦੇ ਖਿਲਾਫ ਅਦਾਲਤ ਜਾਣ ਲਈ ਮਜਬੂਰ ਹੋ ਗਏ ਹਾਂ। ਉਹਨਾਂ ਕਿਹਾ ਕਿ ਦੇਸ਼ ਕਿਸਾਨਾਂ ਨੁੰ ਅਤਿਵਾਦੀ ਕਰਾਰ ਦਿੱਤਾ ਜਾਣਾ ਬਰਦਾਸ਼ਤ ਨਹੀਂ ਕਰ ਸਕਦਾ ਕਿਉਂਕਿ ਦੇਸ਼ ਦੇ ਕਿਸਾਨ ਹੀ 130 ਕਰੋੜ ਲੋਕਾਂ ਦਾ ਢਿੱਡ ਭਰਦੇ ਹਨ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਉਸਦੇ ਖਿਲਾਫ ਕੇਸ ਦਰਜ ਹੋਵੇ ਤੇ ਉਸਨੂੰ ਆਪਣੇ ਗੈਰ ਜ਼ਿੰਮੇਵਾਰਾਨਾ ਵਿਵਹਾਰ ਤੇ ਦੇਸ਼ ਦੇ ਕਿਸਾਨਾਂ ਖਿਲਾਫ ਮਾੜੇ ਮਨਸੂਬੇ ਨਾਲ ਕੀਤੇ ਗਏ ਟਵੀਟ ਦੀ ਸਜ਼ਾ ਮਿਲੇ।

 

Have something to say? Post your comment

ਮਨੋਰੰਜਨ

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ ’ਤੇ ਗਹਿਰੇ ਦੁੱਖ ਦਾ ਪਗਟਾਵਾ

ਪੰਜਾਬੀ ਸਿਨੇਮੇ ਦੇ ਇਤਹਾਸ ਵਿੱਚ ਪਹਿਲੀ ਵਾਰ ਮਨਾਇਆ ਜਾ ਰਿਹਾ ਹੈ 29 ਮਾਰਚ ਨੂੰ  ਪੰਜਾਬੀ ਸਿਨੇਮਾ ਦਿਵਸ 

ਕੰਗਨਾ ਵੱਲੋਂ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਦੇ ਕੇਸ ਵਿੱਚ ਅੰਮ੍ਰਿਤਸਰ 'ਚ ਹੋਈ ਸੁਣਵਾਈ

ਖ਼ੂਬਸੂਰਤੀ ਅਤੇ ਜ਼ਹਿਨੀਅਤ ਦਾ ਮੰਚ

ਤਾਪਸੀ ਪਨੂੰ ਅਤੇ ਹੋਰਾਂ ਨਾਲ ਸਬੰਧਤ ਕਈ ਥਾਵਾਂ 'ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਦੀ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਨਿਖੇਧੀ ਕੀਤੀ

ਬਾਜ਼ਾਰੂ ਗਾਇਕੀ ਤੇ ਗੀਤਕਾਰੀ ਦਾ ਨੌਜੁਆਨੀ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਦੀ ਬਾਤ ਪਾਉਂਦੇ ਨਾਟਕ ‘ਜ਼ੋਰ ਲਗਾ ਕੇ ਹਈ ਸ਼ਾਅ’ ਦਾ ਸਫਲ ਮੰਚਣ।

ਮੁੱਖ ਮੰਤਰੀ ਵੱਲੋਂ ਲੋਕ ਗਾਇਕ ਦੇ ਹਸਪਤਾਲ ਵੱਲ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਕਰਨ ਦੇ ਹੁਕਮ

ਕੋਰੋਨਾ ਕਾਲ ਤੋਂ ਬਾਅਦ ਪੀਵੀਆਰ ਵਿੱਚ ਫ਼ਿਲਮ ਟੈਂਕ ਕਲੀਨਰ ਦੇ ਸ਼ੋਅ ਦਾ ਹੋਇਆ ਹਾਊਸ ਫੂਲ : ਫਿਲਮ ਦੇ ਡਾਇਰੈਕਟਰ ਪਰਵਿੰਦਰ ਸਿੰਘ ਵੜੈਚ ਨੇ ਦਰਸ਼ਕਾਂ ਦਾ ਕੀਤਾ ਧੰਨਵਾਦ