ਮਨੋਰੰਜਨ

ਕੰਗਣਾ ਰਣੌਤ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਪਟਿਆਲਾ ਹਾਊਸ ਕੋਰਟ ਵਿਚ ਕੇਸ ਦਾਇਰ ਕੀਤਾ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | March 05, 2021 07:27 PM


ਨਵੀਂ ਦਿੱਲੀ,   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ।
ਇਸ ਬਾਰੇ ਵਿਸਥਾਰ ਵਿਚ ਜਾਣਕਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੰਗਣਾ ਦੇ ਖਿਲਾਫ 156/13 ਆਈ ਪੀ ਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਫਿਰਕੂ ਨਫਰਤ ਭੜਕਾਉਣ ਤੇ ਉਹਨਾਂ ਨੂੰ ਅਤਿਵਾਦੀ ਦੱਸਣ ਲਈ ਦਾਇਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਦਾਲਤ ਨੇ ਕੇਸ ਦੀ ਸੁਣਵਾਈ 10 ਮਾਰਚ ਲਈ ਤੈਅ ਕੀਤੀ ਹੈ।
ਉਹਨਾਂ ਦੱਸਿਆ ਕਿ ਕੰਗਣਾ ਨੇ ਟਵੀਟ ਵਿਚ ਦਾਅਵਾ ਕੀਤਾ ਸੀ ਕਿ ਜਿਹੜੇ ਲੋਕਾਂ ਨੇ ਸੀ ਏ ਏ ਬਾਰੇ ਗੁੰਮਰਾਹਕੁੰਨ ਜਾਣਕਾਰੀ ਤੇ ਅਫਵਾਹਾਂ ਫੈਲਾਈਆਂ ਸਨ ਤੇ ਦੰਗੇ ਭੜਕਾਏ ਸਨ, ਇਹੀ ਲੋਕ ਹੁਣ ਕਿਸਾਨ ਬਿੱਲਾਂ ਬਾਰੇ ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਤੇ ਦੇਸ਼ ਵਿਚ ਅਤਿਵਾਦ ਫੈਲਾ ਰਹੇ ਹਨ, ਇਹ ਲੋਕ ਅਤਿਵਾਦੀ ਹਨ। ਇਹ ਗੱਲ ਤੁਸੀਂ ਸਾਰੇ ਜਾਣਦੇ ਹੋ ਪਰ ਸਿਰਫ ਇਹ ਗੁੰਮਰਾਹਕੁੰਨ ਪ੍ਰਚਾਰ ਵਾਸਤੇ ਅਜਿਹਾ ਕਰ ਰਹੇ ਹਨ।
ਸ੍ਰੀ ਸਿਰਸਾ ਨੇ ਦੱਸਿਆ ਕਿ ਇਹ ਟਵੀਟ ਬੇਹੱਦ ਇਤਰਾਜ਼ਯੋਗ, ਬਦਨਾਮ ਕਰਨ ਵਾਲਾ ਤੇ ਕਿਸਾਨਾਂ ਨੁੰ ਦੇਸ਼ ਵਿਰੋਧੀ ਕਰਾਰ ਦੇਣ ਵੱਲ ਸੇਧਤ ਸੀ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਡੀ ਸੀ ਪੀ ਨਵੀਂ ਦਿੱਲੀ ਕੋਲ ਕੰਗਣਾ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ ਤੇ ਮੰਗ ਕੀਤੀ ਸੀ ਕਿ ਸਾਡੀ ਸ਼ਿਕਾਇਤ ਦੇ ਆਧਾਰ 'ਤੇ ਉਸਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਪਰ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਕਿਹਾ ਸੀ ਕਿ ਸਾਡੀ ਸ਼ਿਕਾਇਤ ਕਿ ਉਸਦੇ ਟਵੀਟ ਮੰਦੀਭਾਵਨਾ ਨਾਲ ਭਰੇ ਹਨ ਤੇ ਕਿ ਕਿਸਾਨਾਂ ਨੂੰ ਅਤਿਵਾਦੀ ਕਰਾਰ ਦੇਣ ਵੱਲ ਸੇਧਤ ਹਨ, ਦੇ ਆਧਾਰ 'ਤੇ ਕੇਸ ਦਰਜ ਹੋਣਾ ਚਾਹੀਦਾ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਜਦੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਅਸੀਂ ਉਸਦੇ ਖਿਲਾਫ ਅਦਾਲਤ ਜਾਣ ਲਈ ਮਜਬੂਰ ਹੋ ਗਏ ਹਾਂ। ਉਹਨਾਂ ਕਿਹਾ ਕਿ ਦੇਸ਼ ਕਿਸਾਨਾਂ ਨੁੰ ਅਤਿਵਾਦੀ ਕਰਾਰ ਦਿੱਤਾ ਜਾਣਾ ਬਰਦਾਸ਼ਤ ਨਹੀਂ ਕਰ ਸਕਦਾ ਕਿਉਂਕਿ ਦੇਸ਼ ਦੇ ਕਿਸਾਨ ਹੀ 130 ਕਰੋੜ ਲੋਕਾਂ ਦਾ ਢਿੱਡ ਭਰਦੇ ਹਨ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਉਸਦੇ ਖਿਲਾਫ ਕੇਸ ਦਰਜ ਹੋਵੇ ਤੇ ਉਸਨੂੰ ਆਪਣੇ ਗੈਰ ਜ਼ਿੰਮੇਵਾਰਾਨਾ ਵਿਵਹਾਰ ਤੇ ਦੇਸ਼ ਦੇ ਕਿਸਾਨਾਂ ਖਿਲਾਫ ਮਾੜੇ ਮਨਸੂਬੇ ਨਾਲ ਕੀਤੇ ਗਏ ਟਵੀਟ ਦੀ ਸਜ਼ਾ ਮਿਲੇ।

 

Have something to say? Post your comment

 

ਮਨੋਰੰਜਨ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ

'ਕ੍ਰੂ' ਸਟਾਰਸ ਤੱਬੂ, ਕਰੀਨਾ ਅਤੇ ਕ੍ਰਿਤੀ ਨੇ ਆਪਣੇ ਰੋਲ ਲਈ ਸਾਬਕਾ ਏਅਰ ਹੋਸਟੈਸ ਤੋਂ ਟ੍ਰੇਨਿੰਗ ਲਈ