ਟ੍ਰਾਈਸਿਟੀ

ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ’ਤੇ ਸਾਰੀਆਂ ਫਸਲਾਂ ’ਤੇ ਐਮ.ਐਸ.ਪੀ. ਦਿੱਤੀ ਜਾਵੇਗੀ- ਸੁਖਬੀਰ ਸਿੰਘ ਬਾਦਲ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | March 08, 2021 06:53 PM



ਖਰੜ:- ਸ਼੍ਰੋਮਣੀਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ’ਤੇ ਕਣਕ ਅਤੇ ਝੋਨੇ ਦੀ ਫਸਲ ਦੇ ਨਾਲ-ਨਾਲ ਸਬਜ਼ੀਆਂ, ਦੁੱਧ, ਫਲ ਅਤੇ ਹੋਰ ਫਸਲਾਂ ’ਤੇ ਹਰ ਸਾਲ ਐਮ.ਐਸ.ਪੀ. ਦਿੱਤੀ ਜਾਵੇਗੀ। ਉਹ ਅੱਜ ਖਰੜ ਵਿਖੇ ਕਾਂਗਰਸ ਸਰਕਾਰ ਖਿਲਾਫ਼ ਜਨਤਕ ਮੁੱਦਿਆਂ ਨੂੰ ਲੈ ਕੇ ਹਲਕਾ ਪੱਧਰੀ ਰੋਸ ਧਰਨੇ ਦੇ ਸੰਬੋਧਨ ਕਰਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ 2 ਰੁਪਏ 80 ਪੈਸੇ ਬਿਜਲੀ ਖਰੀਦ ਕੇ ਲੋਕਾਂ ਨੂੰ 10 ਰੁਪਏ ਦੇ ਕੇ ਉਨ੍ਹਾਂ ਦੀ ਲੁੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ’ਤੇ ਘਰਾਂ ਦੇ ਬਿਜਲੀ ਦੇ ਬਿੱਲ ਅੱਧੇ ਕਰ ਦਿੱਤੇ ਜਾਣਗੇ ਅਤੇ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਤੇ ਸੜਕਾਂ ਨੂੰ ਪੱਕਾ ਕਰਕੇ, ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ’ਤੇ ਖਰੜ ਸ਼ਹਿਰ ਅਤੇ ਆਸ ਪਾਸ ਦੇ ਏਰੀਏ ਨੂੰ ਵੱਡੇ ਪੱਧਰ ’ਤੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤੇਲ ਦੀਆਂ ਵਧੀਆਂ ਕੀਮਤਾਂ ਨਾਲ ਸਭ ਤੋਂ ਜਿਆਦਾ ਫਾਇਦਾ ਪੰਜਾਬ ਸਰਕਾਰ ਨੂੰ ਹੋਇਆ ਹੈ ਕਿਉਂਕਿ ਸਰਕਾਰ ਨੇ ਤੇਲ’ਤੇ 27 ਪ੍ਰਤੀਸ਼ਤ ਟੈਕਸ ਲਗਾ ਕੇ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ। ਉਨ੍ਹਾਂ ਸਰਕਾਰ’ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਮੰਤਰੀ ਰੇਤ ਮਾਫੀਆ, ਨਸ਼ੇ ਦੇ ਸੌਦਾਗਰਾਂ ਨੂੰ ਸਹਿਯੋਗ ਦੇਣ ਦੇ ਨਾਲ-ਨਾਲ ਆਮ ਲੋਕਾਂ ’ਤੇ ਝੂਠੇ ਪਰਚੇ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਇਨ੍ਹਾਂ ਮੰਤਰੀਆਂ ਦਾ ਸਾਥਦੇਣ ਵਾਲੇ ਅਫ਼ਸਰਾਂ ਨੂੰ ਜੇਲਾਂ ਵਿਚ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਝੂਠੇ ਵਾਅਦਿਆਂ ਦਾ ਪੰਜਾਬ ਦੇ ਲੋਕੀ ਹੁਣ ਜਵਾਬ ਮੰਗਣ ਲੱਗੇ ਹਨ। ਇਸ ਮੌਕੇ ਹਲਕਾ ਖਰੜ ਤੋਂ ਸ਼੍ਰੋਮਣੀਅਕਾਲੀਦਲ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਵੱਲੋਂ ਵੀ ਪੰਜਾਬ ਸਰਕਾਰ’ਤੇ ਨਿਸ਼ਾਨੇ ਲਗਾਏ ਗਏ। ਇਸ ਮੌਕੇ ਖਰੜ ਤੋਂ ਕੌਂਸਲਰ ਮਾਨ ਸਿੰਘ ਸੈਣੀ, ਕੌਂਸਲਰ ਜਸਪ੍ਰੀਤ ਕੌਰ ਲੌਂਗੀਆ, ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ, ਕੌਂਸਲਰ ਕੇਸਰ ਸਿੰਘ, ਐਸ.ਜੀ.ਪੀ.ਸੀ. ਮੈਂਬਰਚਰਨਜੀਤ ਸਿੰਘ ਕਾਲੇਵਾਲ, ਐਸ.ਜੀ.ਪੀ.ਸੀ. ਮੈਂਬਰਅਜਮੇਰ ਸਿੰਘ ਖੇੜਾ, ਕਰਨੈਲ ਸਿੰਘ ਕੈਲੀਸਾਬਕਾ ਕੌਂਸਲਰ, ਦਰਸ਼ਨ ਸਿੰਘ ਸ਼ਿਵਜੋਤਸਾਬਕਾ ਕੌਂਸਲਰ, ਰਵਿੰਦਰ ਸਿੰਘ ਖੇੜਾ, ਰੁਸਤਮ ਸਿੰਘ, ਭੁਪਿੰਦਰ ਸਿੰਘ ਕਾਲਾ, ਜਸਬੀਰ ਸਿੰਘ, ਮਨਜੀਤ ਸਿੰਘ ਮੁੰਧੋਂ, ਕੰਵਲਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਧੀਰਾ ਸਮੇਤ ਵੱਡੀ ਗਿਣਤੀ ’ਚ ਸ਼੍ਰੋਮਣੀਅਕਾਲੀਦਲ ਦੇ ਲੀਡਰ ਅਤੇ ਵਰਕਰ ਹਾਜਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ