ਟ੍ਰਾਈਸਿਟੀ

ਸਰਸਵਤੀ ਕਾਲਜ਼ ਘੜੂੰਆਂ ਬੀ.ਐਸ.ਸੀ. ਨਰਸਿੰਗ ਦੇ ਸੁਸ਼ਾਂਤ ਅਤੇ ਈਸ਼ਾ ਸ਼ਰਮਾ ਬਣੇ ਮਿਸਟਰ ਤੇ ਮਿਸ ਫਰੈਸ਼ਰ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | March 09, 2021 07:42 PM



ਖਰੜ :- ਫਰੈਸ਼ਰ ਪਾਰਟੀ ‘ਪਰਿਚਯ 2021’ ਦੇ ਬੈਨਰ ਥੱਲੇ ਸਰਸਵਤੀ ਗਰੁੱਪ ਆਫ਼ ਕਾਲਜਿਜ਼ ਘੜੂੰਆਂ ਵਿਚ ਕਰਵਾਏ ਗਏ ਸਮਾਗਮ ਦੀ ਸੁਰੂਆਤ ਸਰਸਵਤੀ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਬੀ.ਐੱਲ. ਅਗਰਵਾਲ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਕਾਲਜ਼ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਨਾਟਕ, ਗਾਇਨ, ਸਕਿੱਟਾਂ, ਮਾਡਲਿੰਗ ਆਦਿ ਮੁਕਾਬਲਿਆਂ ਵਿਚ ਭਾਗ ਲਿਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਕਾਲਜ਼ ਪ੍ਰਬੰਧਕਾਂ ਵੱਲੋਂ ਇਨਾਮ ਵੀ ਵੰਡੇ ਗਏ। ਇਸ ਮੌਕੇ ਬੀ.ਐਸ.ਸੀ. ਨਰਸਿੰਗ ਦੇ ਸੁਸ਼ਾਂਤ ਨੂੰ ਮਿਸਟਰ ਫਰੈਸ਼ਰ ਤੇ ਬੀ.ਐਸ.ਸੀ. ਨਰਸਿੰਗ ਦੀ ਈਸ਼ਾ ਸ਼ਰਮਾ ਨੂੰ ਮਿਸ ਫਰੈਸ਼ਰ ਚੁਣਿਆ ਗਿਆ ਅਤੇ ਜੁਬੈਰ ਨੂੰ ਮਿਸਟਰ ਪਰਸਨੈਲਿਟੀ ਤੇ ਈਸ਼ਾ ਕੰਬੋਜ਼ ਨੂੰ ਮਿਸ ਪਰਸਨੈਲਿਟੀ ਚੁਣਿਆ ਗਿਆ। ਕਾਲਜ਼ ਡਾਇਰੈਕਟਰ ਲੋਕੇਸ਼ ਗੋਇਲ, ਸ਼ੁਭਮ ਅਗਰਵਾਲ, ਡਾ. ਮਨੀਸ਼ ਗੋਸਵਾਮੀ, ਪਿ੍ਰੰਸੀਪਲ ਡਾ. ਨਰਿੰਦਰ ਕੌਰ ਵਾਲੀਆ ਵੱਲੋਂ ਖ਼ਾਸ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਪਿ੍ਰੰਸੀਪਲ ਸਰਸਵਤੀ ਕਾਲਜ ਆਫ਼ ਫਾਰਮੇਸੀ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਨਰਸਾਂ ਤੇ ਫਾਰਮਾਸਿਸਟਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਤੇ ਸਾਰੇ ਵਿਦਿਆਰਥੀਆਂ ਨੂੰ ਇਸ ਨੋਬਲ ਪੇਸ਼ੇ ਦਾ ਹਿੱਸਾ ਬਣਨ ਦੀ ਵਧਾਈ ਦਿੱਤੀ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ