ਟ੍ਰਾਈਸਿਟੀ

ਧੋਖਾਧੜੀ ਦੇ ਦੋਸ਼ ਹੇਠ ਤਿੰਨ ਖਿਲਾਫ ਮਾਮਲਾ ਦਰਜ

ਅਭਿਜੀਤ/ਕੌਮੀ ਮਾਰਗ ਬਿਊਰੋ | March 10, 2021 08:02 PM


ਜੀਰਕਪੁਰ - ਢਕੋਲੀ ਪੁਲਿਸ ਨੇ ਕਿਰਾਏ ਤੇ ਮਕਾਨ ਲੈ ਕੇ ਅੱਗੇ ਵੇਚਣ ਦੇ ਦੋਸ਼ ਹੇਠ ਇੱਕ ਔਰਤ ਸਮੇਤ ਤਿੰਨ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਬਲਕਾਰ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਮਕਾਨ ਨੰਬਰ 898 ਸੈਕਟਰ 69 ਮੁਹਾਲੀ ਨੇ ਸਾਲ 2006 ਵਿੱਚ ਢਕੋਲੀ ਦੀ ਆਈਵਰੀ ਇਨਕਲੇਵ ਵਿਖੇ 109 ਗੱਜ ਦਾ ਦੋ ਮੰਜਿਲਾਂ ਮਕਾਨ ਖਰੀਦਿਆ ਸੀ। ਜਿਸ ਨੂੰ ਉਸ ਨੇ ਸੁਦੇਸ਼ ਖੰਨਾ ਪੁੱਤਰ ਰਾਮ ਮੂਰਤੀ ਖੰਨਾ ਵਾਸੀ ਸ਼ਨ ਸਿਟੀ ਟਾਵਰ—12 ਪੰਚਕੁਲਾ ਉਸ ਦੀ ਪਤਨੀ ਰਿਟਾ ਖੰਨਾ ਅਤੇ ਗਗਨਦੀਪ ਸਿੰਘ ਖੰਨਾ ਪੁੱਤਰ ਪਰਮਜੀਤ ਸਿੰਘ ਵਾਸੀ ਮਕਾਨ ਨੰਬਰ 54 ਦੇਵਾਜੀ ਰੇਜ਼ੀਡੈਂਸੀ ਢਕੋਲੀ ਨੂੰ ਕਿਰਾਏ ਤੇ ਦੇ ਦਿੱਤਾ ਸੀ। ਉਸ ਨੇ ਦਸਿਆ ਕਿ ਜਦ ਉਸ ਨੇ ਸਾਲ 2015 ਵਿੱਚ ਉਨ੍ਹਾਂ ਨੂੰ ਅਪਣਾ ਮਕਾਨ ਖਾਲੀ ਕਰਨ ਲਈ ਕਿਹਾ ਤਾ ਉਸ ਨੂੰ ਪਤਾ ਲਗਿਆ ਕਿ ਉਸ ਦੇ ਕਿਰਾਏਦਾਰਾਂ ਨੇ ਉਸ ਦਾ ਮਕਾਨ ਅੱਗੇ ਕਿਸੇ ਹੋਰ ਵਿਅਕਤੀ ਨੂੰ ਵੇਚ ਦਿੱਤਾ ਹੈ।ਜਿਸ ਦੇ ਬਦਲੇ ਉਨ੍ਹਾ ਨੇ ਉਸ ਨਾਲ 60 ਲੱਖ ਰੁਪਏ ਵਿੱਚ ਸਮਝੌਤਾ ਕਰਕੇ ਉਸ ਨੂੰ ਪੰਜ ਪੰਜ ਲੱਖ ਰੁਪਏ ਦੇ ਚੈੱਕ ਦੇ ਦਿੱਤੇ। ਉਸ ਨੇ ਦਸਿਆ ਕਿ ਇੱਕ ਚੈੱਕ ਪਾਸ ਹੋਣ ਤੋਂ ਬਾਅਦ ਉਨ੍ਹਾਂ ਵਲੋਂ ਦਿੱਤੇ ਬਾਕੀ ਸਾਰੇ ਚੈੱਕ ਬਾਊਂਸ ਹੋ ਗਏ। ਜਦ ਉਸ ਨੇ ਅਪਣੇ ਪੈਸੇ ਮੰਗੇ ਤਾਂ ਉਨ੍ਹਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੇ ਉਸ ਨੇ ਮਾਮਲੇ ਦੀ ਸ਼ਿਕਾਇਤ ਜਿਲ੍ਹਾ ਪੁਲਿਸ ਨੂੰ ਦਿੱਤੀ ਜਿਨ੍ਹਾ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਉਕਤ ਤਿੰਨ ਜਣਿਆ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ