ਟ੍ਰਾਈਸਿਟੀ

ਮਹਾਸਿ਼ਵਰਾਤੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ,ਵਿਧਾਇਕ ਸ਼ਰਮਾ ਨੇ ਵੱਖ ਵੱਖ ਥਾਵਾਂ `ਤੇ ਭਰੀ ਹਾਜ਼ਰੀ

ਅਭਿਜੀਤ/ਕੌਮੀ ਮਾਰਗ ਬਿਊਰੋ | March 11, 2021 06:56 PM


ਜ਼ੀਰਕਪੁਰ,
ਜੀਰਕਪੁਰ ਸ਼ਹਿਰ ਅਤੇ ਨਾਲ ਲਗਦੇ ਇਲਾਕੇ ਦੇ ਮੰਦਰਾਂ ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਸਾਰੇ ਮੰਦਰਾਂ ਵਿਚ ਸਵੇਰੇ ਤੋਂ ਪੂਜਾ ਪਾਠ ਅਤੇ ਹਵਨ ਯੱਗ ਹੋਇਆ ਅਤੇ ਸ਼ਰਧਾਲੂਆਂ ਨੇ ਕਤਾਰਾਂ ਵਿਚ ਲੱਗ ਕੇ ਭਗਵਾਨ ਸ਼ਿਵ ਦਾ ਜਲ ਅਭਿਸ਼ੇਕ ਕੀਤਾ। ਇਸ ਮੌਕੇ ਹਲਕਾ ਵਿਧਾਇਕ ਐਨ.ਕੇ.ਸ਼ਰਮਾ ਨੇ ਸ੍ਰੀ ਸਨਾਤਨ ਧਰਮ ਮੰਦਰ ਲੋਹਗੜ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਹਵਨ ਯੱਗ ’ਚ ਹਿੱਸਾ ਲਿਆ ਅਤੇ ਜਲ ਅਭਿਸ਼ੇਕ ਦੀ ਰਸਮ ਉਪਰੰਤ ਭੰਡਾਰੇ ਵਿਚ ਸੇਵਾ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਭਬਾਤ, ਸਿ਼ਵਾਲਿਕ ਵਿਹਾਰ, ਬਾਬਾ ਬਾਲਕ ਨਾਥ ਮੰਦਰ ਭਬਾਤ ਸਮੇਤ ਜੀਰਕਪੁਰ ਦੇ ਵੱਖ ਵੱਖ ਮੰਦਰਾਂ ’ਚ ਆਯੋਜਿਤ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕਰਦਿਆਂ ਸ਼ਿਵ ਭਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਧਾਰਮਿਕ ਕੰਮਾਂ ਵਿਚ ਰੁਚੀ ਇਨਸਾਨ ਦੇ ਆਚਰਣ ਨੂੰ ਉਪਰ ਚੁੱਕਦੀ ਹੈ ਇਸ ਲਈ ਸਾਨੂੰ ਧਾਰਮਿਕ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਮੰਦਰਾਂ ’ਚ ਭਗਵਾਨ ਸ਼ਿਵ ਨਾਲ ਸਬੰਧਤ ਝਾਕੀਆਂ ਵੀ ਪੇਸ਼ ਕੀਤੀਆਂ ਅਤੇ ਭਜਨ ਮੰਡਲੀਆਂ ਨੇ ਭਜਨ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ਼ਰਧਾਲੂਆਂ ਵੱਲੋਂ ਵੱਖ ਵੱਖ ਥਾਵਾਂ ’ਤੇ ਚਾਹ ਪਕੌੜੇ, ਦੁੱਧ ਅਤੇ ਫਲਾਂ ਦੇ ਲੰਗਰ ਵੀ ਲਾਏ ਗਏ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ