ਟ੍ਰਾਈਸਿਟੀ

ਵਿਦੇਸ਼ ਭੇਜਣ ਦੇ ਨਾਮ ਤੇ 10 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਤੀ ਪਤਨੀ ਖਿਲਾਫ ਮਾਮਲਾ ਦਰਜ

ਅਭੀਜੀਤ/ਕੌਮੀ ਮਾਰਗ ਬਿਊਰੋ | March 11, 2021 07:49 PM


ਜ਼ੀਰਕਪੁਰ -ਜ਼ੀਰਕਪੁਰ ਪੁਲਿਸ ਨੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਟਰੈਵਲ ਏਜੰਟ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਰਮੇਸ਼ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਮਕਾਨ ਨੰਬਰ 605 ਟੀ—3 ਮੋਤੀਆ ਹਾਈਟਸ ਢਕੋਲੀ ਜ਼ੀਰਕਪੁਰ ਨੇ ਦਸਿਆ ਕਿ ਉਸ ਨੇ ਸਾਲ 2020 ਵਿੱਚ ਅਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ ਟਰੈਵਲ ਏਜੰਟ ਪਤੀ—ਪਤਨੀ ਸੁਸ਼ੀਲ ਸਹਿਗਲ ਪੁੱਤਰ ਰੋਸ਼ਨ ਲਾਲ ਅਤੇ ਸਮਰਿਧੀ ਸਹਿਗਲ ਪਤਨੀ ਸੁਸ਼ੀਲ ਸਹਿਗਲ ਵਾਸੀ ਮਕਾਨ ਨੰਬਰ 1301 ਬਲਾਕ ਬੀ 13 ਫਲੋਰ ਐਪੇਕਸ ਗਰੀਨ ਵੈਲੀ ਗਾਜ਼ੀਆਬਾਦ ਯੂ.ਪੀ ਨਾਲ ਸ਼ਮਪਰਕ ਕੀਤਾ ਸੀ ਜਿਨ੍ਹਾ ਨੇ ਉਸ ਤੋਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਲਈ 10 ਲੱਖ ਰੁਪਏ ਲੈ ਲਏ।ਜਦ ਉਨ੍ਹਾਂ ਨੇ ਲੰਮਾ ਸਮਾ ਬੀਤ ਜਾਣ ਦੇ ਬਾਵਜੂਦ ਉਸ ਦੇ ਲੜਕੇ ਨੂੰ ਬਾਹਰ ਨਹੀ ਭੇਜਣ ਤੇ ਉਸ ਨੇ ਅਪਣੇ ਪੈਸੇ ਵਾਪਿਸ ਮੰਗੇ ਉਨ੍ਹਾਂ ਨੇ ਪੈਸੇ ਦੇਣ ਵਿੱਚ ਟਾਲਮਟੌਲ ਕਰਨੀ ਆਰੰਭ ਕਰ ਦਿੱਤੀ।ਉਸ ਵਲੋਂ ਮਾਮਲੇ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੇਣ ਤੇ ਉਨ੍ਹਾਂ ਵਲੋਂ ਕੀਤੀ ਪੜਤਾਲ ਤੋਂ ਬਾਅਦ ਪੁਲਿਸ ਨੇ ਟ੍ਰੈਵਲ ਏਜੰਟ ਪਤੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ