ਟ੍ਰਾਈਸਿਟੀ

ਸ਼ਿਵਰਾਤਰੀ ਮੌਕੇ ਲੰਗਰ ਦਾ ਆਯੋਜਨ

ਅਭੀਜੀਤ/ਕੌਮੀ ਮਾਰਗ ਬਿਊਰੋ | March 12, 2021 07:31 PM


ਜ਼ੀਰਕਪੁਰ -ਜ਼ੀਰਕਪੁਰ ਵਿਖੇ ਸ਼ਿਵਰਾਤਰੀ ਦੇ ਮੌਕੇ ਤੇ ਵੱਖ ਵੱਖ ਥਾਵਾਂ ਤੇ ਲੰਗਰਾਂ ਦਾ ਆਯੋਜਨ ਕੀਤਾ ਗਿਆ। ਜ਼ੀਰਕਪੁਰ ਦੇ ਢਕੌਲੀ ਖੇਤਰ ਵਿਚ ਸਥਿਤ ਸ਼ਿਵ ਮੰਦਰ ਵਿਖੇ ਅੱਜ ਸ਼ਰਧਾਲੂਆਂ ਵੱਲੋਂ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਵੇਰੇ ਪਹਿਲਾਂ ਹਵਨ ਕਰਵਾਇਆ ਗਿਆ ਉਪਰੰਤ ਦੇਰ ਸ਼ਾਮ ਤੱਕ ਕੜ੍ਹੀ ਚਾਵਲ ਅਤੇ ਪੂਰੀ ਛੋਲਿਆਂ ਦਾ ਲੰਗਰ ਵਰਤਾਇਆ ਗਿਆ ।ਇਸ ਮੌਕੇ ਜਾਣਕਾਰੀ ਦਿੰਦਿਆਂ ਖੇਤਰ ਦੇ ਸਮਾਜ ਸੇਵੀ ਅਤੇ ਕਾਲੋਨਾਈਜ਼ਰ ਪੀ ਕੇ ਸ਼ਰਮਾ ਨੇ ਦੱਸਿਆ ਕਿ ਢਕੋਲੀ ਦੇ ਸ਼ਿਵ ਮੰਦਰ ਵਿਖੇ ਸਵੇਰੇ ਪਹਿਲਾਂ ਸਰਬੱਤ ਦੇ ਭਲੇ ਲਈ ਹਵਨ ਕਰਵਾਇਆ ਗਿਆ ਉਨ੍ਹਾਂ ਦੱਸਿਆ ਕਿ ਇਸ ਮੌਕੇ ਦੇਸ਼ ਵਿੱਚ ਫੈਲੀ ਕੋਰੋਨਾ ਵਰਗੀ ਭਿਅੰਕਰ ਬੀਮਾਰੀ ਨੂੰ ਦੂਰ ਕਰਨ ਲਈ ਵੀ ਅਰਦਾਸ ਕੀਤੀ ਗਈ। ਹਵਨ ਵਿੱਚ ਖੇਤਰ ਦੇ ਸਮੂਹ ਵਸਨੀਕਾ ਨੇ ਬਹੁਤ ਹੀ ਸ਼ਰਧਾ ਨਾਲ ਭਾਗ ਲਿਆ। ਇਸ ਤੋਂ ਬਾਅਦ ਦੇਰ ਸ਼ਾਮ ਤੱਕ ਅਤੁੱਟ ਲੰਗਰ ਵਰਤਾਇਆ ਗਿਆ। ਹਵਨ ਦੌਰਾਨ ਭਾਜਪਾ ਆਗੂ ਸੰਜੇ ਖੰਨਾ, ਵਾਰਡ ਨੰਬਰ 9 ਦੇ ਕਾਂਗਰਸੀ ਆਗੂ ਸਤਪਾਲ ਸ਼ਰਮਾ, ਅਕਾਲੀ ਆਗੂ ਕ੍ਰਿਸ਼ਨ ਕੁਮਾਰ ਢਕੋਲੀ, ਮੁਕੇਸ਼ ਕੁਮਾਰ ਢਕੌਲੀ, ਹਰਪਰੀਤ ਸਿੰਘ ਪੱਪੀ, ਰਾਜੇਸ਼ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਖੇਤਰ ਦੇ ਸ਼ਰਧਾਲੂਆਂ ਨੇ ਲੰਗਰ ਵਿਚ ਸੇਵਾ ਕੀਤੀ ਅਤੇ ਆਪਣਾ ਬਣਦਾ ਯੋਗਦਾਨ ਪਾਇਆ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ