ਖੇਡ

ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ, ਦੋ ਦਿਨਾਂ ਟਰਾਇਲਾਂ ਦੌਰਾਨ ਕੀਤੀ ਜਾਵੇਗੀ ਖਿਡਾਰਨ ਲੜਕੀਆਂ ਦੀ ਚੋਣ

ਕੌਮੀ ਮਾਰਗ ਬਿਊਰੋ | March 13, 2021 07:43 PM
 

ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ 2 ਦਿਨਾਂ ਖੇਡ ਟਰਾਇਲਾਂ ਦੀ ਸ਼ੁਰੂਆਤ ਅੱਜ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਹੋਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੜਕੀਆਂ ਲਈ ਵੱਖਰਾ ਸਪੋਰਟਸ ਡਾਇਰੈਕਟੋਰੇਟ ਸਥਾਪਤ ਕਰਦਿਆਂ ਖੇਡ ਅਕੈਡਮੀ ਚਲਾਉਣ ਦਾ ਐਲਾਨ ਕੀਤਾ ਸੀ। ਇਸੇ ਤਹਿਤ ਹੀ ਅੱਜ ਲਏ ਗਏ ਟਰਾਇਲਾਂ ਸਮੇਂ ਵੱਡੀ ਗਿਣਤੀ ਵਿਚ ਲੜਕੀਆਂ ਨੇ ਸ਼ਮੂਲੀਅਤ ਕੀਤੀ। ਹਾਕੀ, ਬਾਸਕਟਬਾਲ ਅਤੇ ਐਥਲੈਟਿਕਸ ਲਈ ਟਰਾਇਲ ਦੇਣ ਪੁੱਜੀਆਂ ਲੜਕੀਆਂ ਵਿਚ ਭਾਰੀ ਉਤਸ਼ਾਹ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਲੜਕੀਆਂ ਆਪਣੀ ਕਾਬਲੀਅਤ ਕਰਕੇ ਵੱਖ-ਵੱਖ ਖੇਤਰਾਂ ਵਿਚ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਔਰਤਾਂ ਨੂੰ ਮਹਾਨ ਦਰਜਾ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਹਰ ਸਾਲ ਸਕੂਲਾਂ ਕਾਲਜਾਂ ਦੀਆਂ ਖ਼ਾਲਸਈ ਖੇਡਾਂ ਕਰਵਾਈਆਂ ਜਾਂਦੀਆਂ ਹਨ, ਉਥੇ ਹੀ ਹੁਣ ਲੜਕੀਆਂ ਲਈ ਵੱਖਰਾ ਡਾਇਰੈਕਟੋਰੇਟ ਖੇਡਾਂ ਸਥਾਪਤ ਕਰਕੇ ਅਕੈਡਮੀ ਬਣਾਈ ਜਾ ਰਹੀ ਹੈ, ਤਾਂ ਜੋ ਹੁਨਰਮੰਦ ਲੜਕੀਆਂ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ਸਕਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਲੜਕੀਆਂ ਦੀ ਖੇਡ ਅਕੈਡਮੀ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਚੰਗੇ ਕੋਚਾਂ ਦੁਆਰਾ ਖੇਡ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕੈਡਮੀ ਲਈ ਸਲਾਹਕਾਰ ਵਜੋਂ ਵੱਖ-ਵੱਖ ਖੇਡਾਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।
ਅੱਜ ਲਏ ਗਏ ਟਰਾਇਲਾਂ ਦੌਰਾਨ ਬਾਸਕਟਬਾਲ ਲਈ ਅਰਜਨਾ ਐਵਾਰਡੀ ਸ. ਸੱਜਣ ਸਿੰਘ ਚੀਮਾ ਅਤੇ ਨੈਸ਼ਨਲ ਚੈਪੀਅਨ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਚੋਣਕਾਰ ਵਜੋਂ ਸੇਵਾਵਾਂ ਨਿਭਾਈਆਂ। ਇਸੇ ਤਰ੍ਹਾਂ ਹਾਕੀ ਲਈ ਬੀਬੀ ਰਾਜਬੀਰ ਕੌਰ ਸਾਬਕਾ ਕਪਤਾਨ ਭਾਰਤੀ ਹਾਕੀ ਟੀਮ ਅਤੇ ਬੀਬੀ ਸੁਰਜੀਤ ਸਿੰਘ ਹਾਕੀ ਓਲੰਪੀਅਨ, ਜਦਕਿ ਐਥਲੈਟਿਕਸ ਲਈ ਬੀਬੀ ਕਮਲਜੀਤ ਕੌਰ ਅਤੇ ਸ੍ਰੀ ਵਿਕਾਸ (ਦੋਨੋਂ ਸੀਨੀਅਰ ਕੋਚ ਪੰਜਾਬ ਪੁਲਿਸ) ਨੇ ਜ਼ੁੰਮੇਵਾਰੀ ਨਿਭਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀਮਤੀ ਸੁਮਤੀ ਕੰਵਰ, ਸ੍ਰੀਮਤੀ ਪੂਨਮ ਅਰੋੜਾ, ਬੀਬੀ ਪ੍ਰਮਿੰਦਰ ਕੌਰ ਪੰਨੂ, ਸ. ਗੁਰਮੀਤ ਸਿੰਘ ਹਾਕੀ ਸਲਾਹਕਾਰ, ਸ. ਭੁਪਿੰਦਰ ਸਿੰਘ, ਸ. ਪ੍ਰੇਮ ਸਿੰਘ, ਸ. ਸੁਰਜੀਤ ਸਿੰਘ, ਸ. ਪ੍ਰਕਾਸ਼ ਸਿੰਘ (ਸਾਰੇ ਹਾਕੀ ਕੋਚ), ਮੈਨੇਜਰ ਸ. ਰੇਸ਼ਮ ਸਿੰਘ ਅਤੇ ਸ. ਸਰਬਜੀਤ ਸਿੰਘ ਧੂੰਦਾ ਹਾਜ਼ਰ ਸਨ।
 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ