ਟ੍ਰਾਈਸਿਟੀ

15 ਪੇਟੀਆ ਨਜਾਇਜ ਸਰਾਬ ਬ੍ਰਾਮਦ ਕਰ ਸ਼ਰਾਬ ਤਸੱਕਰ ਕੀਤਾ ਗ੍ਰਿਫਤਾਰ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | March 13, 2021 08:02 PM


ਖਰੜ :
ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਦੇ ਦਿਸਾ ਨਿਰਦੇਸ ਅਨੁਸਾਰ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਦੱਸਿਆ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸਰਾਬ ਤਸੱਕਰ ਅਨਿਲ ਕੁਮਾਰ ਗ੍ਰਿਫਤਾਰ ਕੀਤਾ ਜਿਸ ਪਾਸੋਂ 15 ਪੇਟੀਆ ਨਜਾਇਜ ਸਰਾਬ ਬ੍ਰਾਮਦ ਕੀਤੀ ਗਈ ਹੈ।
ਐਸ.ਐਸ.ਪੀ ਸਾਹਿਬ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 11-03-2020 ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਵੱਲੋਂ ਬੱਸ ਸਟੈਂਡ ਖਰੜ ਵਿਖੇ ਨਾਕਾਬੰਦੀ ਕਰਕੇ ਚੰਡੀਗੜ ਸਾਇਡ ਤੋਂ ਆਉਣ ਵਾਲੇ ਵਹੀਕਲ ਦੀ ਚੈਕਿੰਗ ਕਰ ਰਹੇ ਸੀ ਤਾਂ ਦੌਰਾਨੇ ਚੈਕਿੰਗ ਕਾਰ ਨੰਬਰੀ PB-74B-8059 ਆਉਂਦੀ ਵਿਖਾਈ ਦਿੱਤੀ ਜਿਸ ਨੂੰ ਸੱਕ ਦੀ ਬਨਾਅ ਤੇ ਰੋਕ ਕੇ ਚੈਕਿੰਗ ਕੀਤੀ ਤਾਂ ਗੱਡੀ ਨੰਬਰੀ ਉਕੱਤ ਦੀ ਡਿੱਗੀ ਵਿੱਚੋਂ 15 ਪੇਟੀਆ ਮਾਰਕਾ Empire No.1 ਬ੍ਰਾਮਦ ਹੋਈਆ।ਜੋ ਡਰਾਇਵਰ ਨੇ ਪੁੱਛਣ ਪਰ ਆਪਣਾ ਨਾਮ ਤੇ ਪਤਾ ਅਨਿਲ ਕੁਮਾਰ ਪੁੱਤਰ ਮਹਿੰਦਰਪਾਲ ਵਾਸੀ ਮਕਾਨ ਨੰਬਰ 2 ਬਹਿਰਾਮਪੁਰ ਥਾਣਾ ਨੰਗਲ ਜਿਲ੍ਹਾ ਰੋਪੜ ਨਗਰ ਉਮਰ ਕਰੀਬ 27 ਦੱਸਿਆ।ਦੋਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਹੈ ਕੇ ਦੋਸੀ ਅਨਿਲ ਕੁਮਾਰ ਨਜਾਇਜ ਸਰਾਬ ਵੇਚਣ ਦਾ ਕਾਰੋਬਾਰ ਕਰਦਾ ਹੈ।ਦੋਸੀ ਆਪ ਵੀ ਸਰਾਬ ਪੀਣ ਦਾ ਆਦੀ ਹੈ, ਪੈਸਿਆ ਦੀ ਘਾਟ ਅਤੇ ਨਸ਼ੇ ਦੀ ਜਰੂਰਤ ਨੂੰ ਪੂਰਾ ਕਰਨ ਲਈ ਇਹ ਸਰਾਬ ਚੰਡੀਗੜ ਤੋਂ ਖਰੀਦ ਕੇ ਰੋਪੜ, ਨੰਗਲ ਸਹਿਰ ਅਤੇ ਇਸਦੇ ਨੇੜੇ ਲੱਗਦੇ ਏਰੀਆ ਵਿੱਚ ਨੌਜਵਾਨਾਂ ਨੂੰ ਮਹਿੰਗੇ ਭਾਅ ਵਿੱਚ ਵੇਚਦਾ ਸੀ।ਜੋ ਪਿਛਲੇ ਕਾਫੀ ਸਮੇਂ ਤੋਂ ਨੌਜਵਾਨਾਂ ਨੂੰ ਨਸ਼ੇ ਦੀ ਦਲ-ਦਲ ਵਿੱਚ ਧਕੇਲ ਰਿਹਾ ਹੈ।ਦੋਸੀ ਅਨਿਲ ਕੁਮਾਰ ਉਕਤ ਖਿਲਾਫ ਮੁਕੱਦਮਾ ਨੰਬਰ 91 ਮਿਤੀ 11-03-2021 ਅ/ਧ 61-1-14 Excise Act ਥਾਣਾ ਸਿਟੀ ਖਰੜ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾ ਕਿ ਦੋਸੀ ਅਮਿਤ ਕੁਮਾਰ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਜਿਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਮੁਕੱਦਮਾ ਦੀ ਤਫਤੀਸ ਜਾਰੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ