ਟ੍ਰਾਈਸਿਟੀ

ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ

ਅਭੀਜੀਤ/ਕੌਮੀ ਮਾਰਗ ਬਿਊਰੋ | March 15, 2021 08:58 PM


ਜੀਰਕਪੁਰ -ਨੇੜਲੇ ਪਿੰਡ ਦਿਆਲਪੁਰਾ ਵਿਖੇ ਅੱਜ ਇੱਕ ਕਰੀਬ 28 ਸਾਲਾ ਵਿਆਹੁਤਾ ਅੋਰਤ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ।ਮੌਕੇ ਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਉਸ ਦੇ ਸਹੁਰਾ ਪਰਿਵਾਰ ਤੇ ਉਨ੍ਹਾ ਦੀ ਲੜਕੀ ਨੂੰ ਮਾਰਨ ਜਾਂ ਮਰਨ ਲਈ ਮਜਬੂਰ ਕਰਨ ਦਾ ਦੋਸ਼ ਲਗਾ ਰਹੇ ਹਨ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜੇ ਵਿੱਚ ਲੈ ਕੇ ਉਸ ਦੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।ਮਾਮਲੇ ਸਬੰਧੀ ਮ੍ਰਿਤਕ ਵਿਆਹੁਤਾ ਰਵਿੰਦਰ ਕੌਰ ਉਰਫ ਰੂਬੀ ਦੇ ਪਿਤਾ ਜਸਵਿੰਦਰ ਸਿੰਘ ਵਾਸੀ ਕੜਾਸਨ ਜਿਲ੍ਹਾ ਅਮਬਾਲਾ ਨੇ ਦਸਿਆ ਕਿ ਉਸ ਨੇ ਅਪਣੀ ਲੜਕੀ ਦਾ ਵਿਆਹ ਸਾਲ 2012 ਵਿੱਚ ਤਲਵਿੰਦਰ ਸਿੰਘ ਵਾਸੀ ਦਿਆਲਪੁਰਾ ਨਾਲ ਕੀਤਾ ਸੀ। ਉਸ ਨੇ ਦਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਰੂਬੀ ਦੇ ਸਹੁਰਾ ਪਰਿਵਾਰ ਦਾ ਸਵੇਰੇ ਕਰੀਬ ਸਾਢੇ ਸੱਤ ਵਜੇ ਫੋਨ ਆਇਆ ਸੀ ਕਿ ਉਨ੍ਹਾ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਦਸਿਆ ਕਿ ਜਦ ਉਹ ਮੌਕੇ ਤੇ ਪੁੱਜੇ ਤਾਂ ਉਨ੍ਹਾਂ ਦੀ ਲੜਕੀ ਦੀ ਲਾਸ਼ ਥੱਲੇ ਪਈ ਸੀ ਅਤੇ ਉਸ ਦੇ ਗਲੇ ਤੇ ਕਥਿਤ ਰੂਪ ਵਿੱਚ ਰੱਸੀ ਦੇ ਨਿਸ਼ਾਨ ਸਨ।ਉਨ੍ਹਾਂ ਦਸਿਆਂ ਕਿ ਉਨ੍ਹਾਂ ਦੀ ਲਵਕੀ ਦੇ ਸ਼ਰੀ ਤੇ ਪਏ ਮਾਰਕਲੁੱਟ ਦੇ ਨਿਸ਼ਾਨ ਅਪਣੀ ਕਹਾਣੀ ਆਪ ਬਿਆਨ ਕਰ ਰਹੇ ਸਨ ਕਿ ਬੀਤੀ ਰਾਤ ਉਸ ਨਾਲ ਮਾਰਕੁੱਟ ਕੀਤੀ ਗਈ ਸੀ। ਉਨ੍ਹਾਂ ਦਸਿਆਂ ਕਿ ਬੀਤੀ ਰਾਤ ਕਰੀਬ ਸਾਢੇ ਬਾਰਾਂ ਵਜੇ ਉਨ੍ਹਾਂ ਦੀ ਲੜਕੀ ਦਾ ਉਸ ਦੇ ਲੜਕੇ ਨੂੰ ਫਨ ਆਇਆ ਸੀ ਪਰ ਨੀਂਦ ਵਿੱਚ ਹੋਣ ਕਾਰਨ ਉਸ ਦਾ ਲੜਕਾ ਫੋਨ ਨਹੀ ਚੁੱਕ ਸਕਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਰਾਤ ਵੇਲੇ ਹੀ ਫੋਨ ਚੁੱਕ ਲੈਂਦੇ ਤਾਂ ਉਨ੍ਹਾਂ ਦੀ ਲੜਕੀ ਅੱਜ ਜਿੰਦਾ ਹੋਣੀ ਸੀ।ਉਸ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਦਾ ਸਹੁਰਾ ਪਰਿਵਾਰ ਪਹਿਲਾਂ ਵੀ ਕਥਿਤ ਰੂਪ ਵਿੱਚ ਉਸ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਹੁਣ ਵੀ ਸਹੁਰਾ ਪਰਿਵਾਰ ਵਲੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।ਉਨ੍ਹਾਂ ਦੋਸ਼ ਲਾਇਆਂ ਕਿ ਰੂਬੀ ਦੇ ਸਹੁਰਾ ਪਰਿਵਾਰ ਨੇ ਜਾਂ ਤਾਂ ਉਨ੍ਹਾ ਦੀ ਲੜਕੀ ਨੂੰ ਖੁਦ ਮਾਰ ਦਿੱਤਾ ਹੈ ਜਾਂ ਉਸ ਨੂੰ ਮਰਨ ਲਈ ਮਜਬੂਰ ਕੀਤਾ ਹੈ।ਮਾਮਲੇ ਸਬੰਧੀ ਜੀਰਕਪੁਰ ਥਾਣਾ ਮੁਖੀ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਕਿਹਾ ਕਿ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਮ੍ਰਿਤਕਾ ਦੇ ਪਤੀ, ਸੱਸ, ਸਹੁਰਾ, ਦਿਓਰ ਅਤੇ ਦਰਾਣੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ