ਟ੍ਰਾਈਸਿਟੀ

ਬਹੁਮੰਜਿਲੀ ਸੁਸਾਇਟੀ ਦੀ 12ਵੀਂ ਮੰਜਿਲ ਤੋਂ ਡਿੱਗ ਕੇ ਨੌਜਵਾਨ ਦੀ ਮੌਤ

ਅਭੀਜੀਤ/ਕੌਮੀ ਮਾਰਗ ਬਿਊਰੋ | March 16, 2021 08:06 PM


ਜੀਰਕਪੁਰ -ਜ਼ੀਰਕਪੁਰ ਅੰਬਾਲਾ ਸੜਕ ਤੇ ਸਥਿਤ ਮੋਤੀਆ ਰਾਇਲ ਸਿਟੀ ਸੁਸਾਇਟੀ ਦੇ ਇੱਕ ਟਾਵਰ ਦੀ 12ਵੀਂ ਮੰਜਿਲ ਤੋਂ ਸ਼ੱਕੀ ਹਾਲਤ ਵਿੱਚ ਡਿੱਗ ਕੇ ਇੱਕ ਕਰੀਬ 17 ਸਾਲਾ ਨੌਜਵਾਨ ਦੀ ਮੌਤ ਹੋ ਗਈ।ਘਟਨਾ ਦੇ ਸਮੇ ਫਲੈਟ ਵਿੱਚ ਮ੍ਰਿਤਕ ਦੀ ਪਤਨੀ, ਮਾਤਾ ਅਤੇ ਸੱਸ ਵੀ ਮੌਜੂਦ ਸੀ। ਪੁਲਿਸ ਨੇ ਲਾਸ਼ ਕਬਜੇ ਵਿੱਚ ਲੈ ਕੇ ਮ੍ਰਿਤਕ ਦੇ ਗੁਜਰਾਤ ਰਹਿੰਦੇ ਪਿਤਾ ਨੂੰ ਸੂਚਿਤ ਕਰ ਦਿੱਤਾ ਹੈ ਜਿਨ੍ਹਾਂ ਦੇ ਪੁੱਜਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਹਾਸਲ ਜਾਣਕਾਰੀ ਅਨੁਸਾਰ ਹਿਰਾਜ ਪਟੇਲ (27) ਪੁੱਤਰ ਅਖਿਲੇਸ਼ ਬਾਈ ਪਟੇਲ ਵਾਸੀ ਗੁਜਰਾਤ ਹਾਲ ਵਾਸੀ ਫਲੈਟ ਨੰਬਰ 1203 ਟਾਵਰ—5 ਮੋਤੀਆ ਰਾਇਲ ਸਿਟੀ ਅੱਜ ਸਵੇਰੇ ਅਪਣੇ ਫਲੈਟ ਤੋਂ ਤੱਲੇ ਡਿੱਗ ਕੇ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।ਅਤੀ ਗੰਭੀਰ ਹਾਲਤ ਵਿੱਚ ੳਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਅਨੁਸਾਰ ਮ੍ਰਿਤਕ ਦਾ ਕਰੀਬ 6 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਫਿਲਹਾਲ ਉਨ੍ਹਾਂ ਕੋਲ ਕੋਈ ਬੱਚਾ ਨਹੀ ਸੀ। ਮ੍ਰਿਤਕ ਇੱਥੇ ਕਿਸੇ ਆਈ ਟੀ ਕੰਪਨੀ ਵਿੱਚ ਚੰਗੀ ਤਨਖਾਹ ਤੇ ਕੰਮ ਕਰਦਾ ਸੀ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀ ਸੀ ਅਤੇ ਅੱਜ ਸਵੇਰੇ ਵੀ ਉਸ ਵਲੋਂ ਨਾਸ਼ਤਾ ਕਰਨ ਤੋਂ ਬਾਅਦ ਅਪਣੇ ਦਿਨ ਦੇ ਕੰਮਾਂ ਦੀ ਤਿਆਰੀ ਕੀਤੀ ਜਾ ਰਹੀ ਸੀ। ਪੁਲਿਸ ਨੂੰ ਫਿਲਹਾਲ ਕੋਈ ਖੁਦਕੁਸ਼ੀ ਨੋਟ ਵੀ ਨਹੀ ਮਿਲਿਆ ਹੈ ਜਿਸ ਤੇ ਪੁਲਿਸ ਨੇ ਮ੍ਰਿਤਕ ਦੇ ਗੁਜਰਾਤ ਰਹਿੰਦੇ ਪਿਤਾ ਨੂੰ ਸੂਚਿਤ ਕਰ ਦਿੱਤਾ ਹੈ ਜਿਨ੍ਹਾਂ ਦੇ ਦੇਰ ਸ਼ਾਮ ਤੱਕ ਜੀਰਕਪੁਰ ਪੁੱਜਣ ਦੀ ਆਸ ਹੈ ਅਤੇ ਉਸ ਤੋਂ ਬਾਅਦ ਹੀ ਪੁਲਿਸ ਵਲੋਂ ਕੋਈ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ