ਖੇਡ

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

ਕੌਮੀ ਮਾਰਗ ਬਿਊਰੋ | March 17, 2021 05:57 PM


ਚੰਡੀਗੜ,  
ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਰਕਾਰੀ ਨੌਕਰੀ ਦੇ ਲਾਰਿਆਂ ਸਹਾਰੇ ਡੰਗ ਟਪਾ ਰਹੇ ਮਾਣਮੱਤੀਆਂ ਪ੍ਰਾਪਤੀਆਂ ਵਾਲੇ 26 ਖਿਡਾਰੀਆਂ ਨੂੰ ਅੱਜ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਖਿਡਾਰੀਆਂ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਨਿਯੁਕਤੀ ਪੱਤਰ ਦਿੰਦਿਆਂ ਰਾਣਾ ਸੋਢੀ ਨੇ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲਾਏ ਲਾਰਿਆਂ ਨੂੰ ਅਸੀਂ ਅਮਲੀ-ਜਾਮਾ ਪਹਿਨਾਇਆ ਹੈ ਅਤੇ ਮੈਨੂੰ ਇਸ ਗੱਲ ਦਾ ਬਹੁਤ ਮਾਣ ਹੈ ਕਿ ਅਸੀਂ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਹੈ।
ਇਨ੍ਹਾਂ ਕੁੱਲ 79 ਖਿਡਾਰੀਆਂ ਵਿੱਚੋਂ ਅੱਜ ਪਹਿਲੇ ਪੜਾਅ ਤਹਿਤ 3 ਸਬ-ਇੰਸਪੈਕਟਰਾਂ ਅਤੇ 23 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਖਿਡਾਰੀ ਕੌਮਾਂਤਰੀ ਤੇ ਕੌਮੀ ਪੱਧਰ ਉਤੇ ਵੱਖ ਵੱਖ ਖੇਡਾਂ ਵਿੱਚ ਸੋਨ ਤਮਗਾ ਜੇਤੂ ਹਨ। ਰਾਣਾ ਸੋਢੀ ਨੇ ਡੂੰਘੇ ਦੁੱਖ ਨਾਲ ਆਖਿਆ ਕਿ ਕੌਮਾਂਤਰੀ ਅਤੇ ਰਾਸ਼ਟਰੀ ਪੱਧਰ ’ਤੇ ਮਿਸਾਲੀ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਪਿਛਲੀ ਸਰਕਾਰ ਨੇ ਬਣਦੇ ਸਰਕਾਰੀ ਨੌਕਰੀ ਦੇ ਹੱਕ ਤੋਂ ਵਾਂਝੇ ਰੱਖਿਆ ਸੀ। ਹੁਣ ਸਾਡੀ ਸਰਕਾਰ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਪੈਰਵਾਈ ਕੀਤੀ ਅਤੇ ਖੇਡ ਵਿਭਾਗ ਦੇ ਲੰਮੇ ਉੱਦਮ ਤੋਂ ਬਾਅਦ ਇਨ੍ਹਾਂ ਖਿਡਾਰੀਆਂ ਦੀ ਰੋਜ਼ੀ-ਰੋਟੀ ਦਾ ਮਸਲਾ ਅਸਲ ਅਰਥਾਂ ਵਿੱਚ ਹੱਲ ਹੋਇਆ ਹੈ। ਉਨ੍ਹਾਂ ਕਿਹਾ ‘‘ਜਦੋਂ ਮੈਂ ਇਨ੍ਹਾਂ ਖਿਡਾਰੀਆਂ ਦੀ ਨਿਯੁਕਤੀ ਸਬੰਧੀ ਫਾਈਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਪੇਸ਼ ਕੀਤੀ ਤਾਂ ਉਨ੍ਹਾਂ ਨੇ ਫੌਰੀ ਇਸ ਨੂੰ ਪ੍ਰਵਾਨਗੀ ਦੇ ਦਿੱਤੀ।’’ ਉਨ੍ਹਾਂ ਅੱਗੇ ਕਿਹਾ ਕਿ ਇੰਨਾ ਜ਼ਰੂਰ ਹੈ ਕਿ ਮੈਡੀਕਲ ਪੱਖੋਂ ਕੁੁੱਝ ਘਾਟਾਂ, ਵੱਧ ਉਮਰ ਅਤੇ ਦਸਤਾਵੇਜ਼ੀ ਊਣਤਾਈਆਂ ਕਾਰਨ ਨਿਯੁਕਤੀ ਪ੍ਰਕਿਰਿਆ ਨੇਪਰੇ ਚੜ੍ਹਨ ਵਿੱਚ ਕੁੱਝ ਦੇਰੀ ਜ਼ਰੂਰ ਹੋਈ ਹੈੈ।
ਨਵ-ਨਿਯੁਕਤ ਖਿਡਾਰੀਆਂ ਦੀਆਂ ਮੰਗਾਂ ’ਤੇ ਖੇਡ ਮੰਤਰੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਰ ਪੱਖੋਂ ਵਿਚਾਰਿਆ ਜਾਵੇਗਾ। ਉਨ੍ਹਾਂ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਇਸ ਸਬੰਧ ਵਿੱਚ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕਰਨ ਲਈ ਹਦਾਇਤ ਕੀਤੀ।
ਵੱਖ-ਵੱਖ ਖੇਡਾਂ ਨਾਲ ਸਬੰਧਤ ਕੁੱਲ 26 ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿੱਚੋਂ, ਜਿਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਤਿੰਨ ਸਬ-ਇੰਸਪੈਕਟਰ ਸਰਪ੍ਰੀਤ ਸਿੰਘ (ਸਾਈਕਲਿੰਗ), ਗੁਰਿੰਦਰ ਸਿੰਘ (ਵਾਲੀਬਾਲ) ਅਤੇ ਜਗਦੀਪ ਕੁਮਾਰ (ਬਾਕਸਿੰਗ) ਸ਼ਾਮਲ ਹਨ, ਜਦੋਂ ਕਿ 23 ਉਮੀਦਵਾਰਾਂ ਗਗਨਦੀਪ ਸਿੰਘ (ਕਬੱਡੀ), ਗੁਰਬਾਜ਼ ਸਿੰਘ (ਸਾਈਕਲਿੰਗ), ਰੇਖਾ ਰਾਣੀ (ਸਾਈਕਲਿੰਗ), ਪੁਸ਼ਪਿੰਦਰ ਕੌਰ (ਸਾਈਕਲਿੰਗ), ਜਸਵੀਰ ਕੌਰ (ਵੇਟ ਲਿਫਟਿੰਗ), ਨੀਲਮ ਰਾਣੀ (ਤਲਵਾਰਬਾਜ਼ੀ), ਗਗਨਦੀਪ ਕੌਰ (ਹੈਂਡਬਾਲ), ਰਮਨਜੋਤ ਕੌਰ (ਹੈਂਡਬਾਲ), ਹਰਵਿੰਦਰ ਕੌਰ (ਹੈਂਡਬਾਲ), ਰਵਿੰਦਰਜੀਤ ਕੌਰ (ਕੈਨੋਇੰਗ), ਗੁਰਮੀਤ ਕੌਰ (ਤਲਵਾਰਬਾਜ਼ੀ), ਮਨਦੀਪ ਕੌਰ (ਹੈਂਡਬਾਲ), ਰੁਪਿੰਦਰਜੀਤ ਕੌਰ (ਹੈਂਡਬਾਲ), ਜਸਪਿੰਦਰ ਕੌਰ (ਕਬੱਡੀ ਸਰਕਲ ਸਟਾਈਲ), ਅੰਜੂ ਸ਼ਰਮਾ (ਕਬੱਡੀ), ਜਤਿੰਦਰ ਸਿੰਘ (ਬਾਕਸਿੰਗ), ਹਰਪ੍ਰੀਤ ਕੌਰ (ਅਥਲੈਟਿਕਸ), ਪਲਕ (ਬਾਸਕਟਬਾਲ), ਸੰਦੀਪ ਕੌਰ (ਕਬੱਡੀ), ਪ੍ਰੀਤੀ (ਕੁਸ਼ਤੀ), ਸਰਬਜੀਤ (ਫੁੱਟਬਾਲ), ਅਜੈ ਕੁਮਾਰ (ਤਾਈਕਵਾਂਡੋ) ਅਤੇ ਸਿਮਰਜੀਤ ਕੌਰ (ਕਬੱਡੀ) ਦੀ ਕਾਂਸਟੇਬਲ ਵਜੋਂ ਨਿਯੁਕਤੀ ਹੋਈ ਹੈ।

ਇਸ ਸੰਖੇਪ ਸਮਾਗਮ ਦੌਰਾਨ ਐਨ.ਆਰ.ਆਈ. ਮਾਮਲਿਆਂ ਦੇ ਏ.ਡੀ.ਜੀ.ਪੀ. ਸ੍ਰੀ ਏ.ਐੱਸ. ਰਾਏ, ਖੇਡ ਸਕੱਤਰ (ਪੁਲਿਸ) ਪਦਮ ਸ੍ਰੀ ਬਹਾਦਰ ਸਿੰਘ ਅਤੇ ਖੇਡ ਕੌਂਸਲ ਦੇ ਸੰਯੁਕਤ ਸਕੱਤਰ ਸ੍ਰੀ ਕਰਤਾਰ ਸਿੰਘ ਵੀ ਹਾਜ਼ਰ ਸਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ