ਟ੍ਰਾਈਸਿਟੀ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਜ਼ ਤੇ ਪੰਜਾਬ ਵਿਚ ਹਿੰਦੂ ਮੰਦਰ ਐਕਟ ਲਾਗੂ ਕੀਤਾ ਜਾਵੇ : ਸਵਾਮੀ ਤੂਫਾਨ ਗਿਰੀ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | March 17, 2021 06:16 PM



ਖਰੜ :- ਬਜਰੰਗ ਦਲ ਹਿੰਦੋਸਤਾਨ ਦੇ ਰਾਸ਼ਟਰੀ ਪ੍ਰਧਾਨ ਹਿਤੇਸ਼ ਭਾਰਦਵਾਜ਼ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਮੰਦਰਾਂ ਦੀ ਦੇਖਭਾਲ ਅਤੇ ਰੱਖ ਰਖਾਓ ਲਈ ਹਿੰਦੂ ਸੰਗਠਨਾਂ ਵਲੋਂ ‘ਹਿੰਦੂ ਮੰਦਰ ਐਕਟ’ ਬਣਾਉਣ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਸੀ ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਿੰਦੂ ਮੰਦਰ ਐਕਟ ਦਾ ਖਰੜਾ ਵੀ ਤਿਆਰ ਕਰਕੇ ਦਿੱਤਾ ਜਾ ਚੁੱਕਾ ਹੈ ਪਰ ਅਫਸੋਸ ਅਜੇ ਤੱਕ ਸਰਕਾਰ ਵਲੋਂ ਇਸ ਵਿਸ਼ੇ ਸਬੰਧੀ ਕੋਈ ਧਿਆਨ ਨਹੀਂ ਦਿੱਤਾ ਗਿਆ। ਉਹ ਅੱਜ ਖਰੜ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਨਾਲ ਅੰਤਰ ਰਾਸ਼ਟਰੀ ਧਰਮ ਗੁਰੂ ਸਵਾਮੀ ਤੂਫਾਨ ਗਿਰੀ, ਹਿੰਦੂ ਕ੍ਰਾਂਤੀ ਦਲ ਦੇ ਰਾਸ਼ਟਰੀ ਪ੍ਰਧਾਨ ਮਨੋਜ਼ ਨੰਨਾ ਵੀ ਹਾਜ਼ਰ ਸਨ। ਉਨ੍ਹਾਂ ਅੱਗੇ ਕਿਹਾ ਕਿ ਮੰਦਰਾਂ ਦੇ ਪ੍ਰਬੰਧਾਂ ਕਈ ਥਾਵਾਂ ਤੇ ਸਰਕਾਰ ਕੋਲ ਹੈ ਜੋ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਹਿੰਦੂ ਸੰਗਠਨਾਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਜ਼ ਤੇ ਪੰਜਾਬ ਵਿਚ ਹਿੰਦੂ ਮੰਦਰ ਐਕਟ ਲਾਗੂ ਕੀਤਾ ਜਾਵੇ ਤਾਂ ਕਿ ਮੰਦਰਾਂ ਦੀ ਰੱਖ ਰਖਾਓ, ਦੇਖਭਾਲ ਅਤੇ ਸਰਧਾਲੂਆਂ ਲਈ ਲੰਗਰ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਸਮੇਂ ਇਹੋ ਜਿਹੇ ਹਲਾਤ ਹਨ ਕਿ ਹਿੰਦੂ ਮੰਦਰਾਂ ਵਿਚ ਮੱਥਾ ਟੇਕਣ ਜਾਂਦੇ ਹਨ ਪਰ ਉਨ੍ਹਾਂ ਨੂੰ ਲੰਗਰ ਅਤੇ ਹੋਰ ਸੁਵਿਧਾਵਾਂ ਨਹੀਂ ਮਿਲਦੀਆਂ। ਉਨ੍ਹਾਂ ਪੰਜਾਬ ਸਰਕਾਰ ਤੇ ਹਮਲਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਵਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ ਹਿੰਦੂ ਮੰਦਰ ਐਕਟ ਬਣਾਇਆ ਜਾਵੇਗਾ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕੁਝ ਨਹੀ ਕੀਤਾ ਜੇਕਰ ਸਰਕਾਰ ਵਲੋਂ ਪੰਜਾਬ ਵਿਚ ਹਿੰਦੂ ਮੰਦਰ ਐਕਟ ਹੋਦ ਵਿਚ ਲਿਆਂਦਾ ਜਾਵੇਗਾ ਤਾਂ ਐਸ.ਜੀ.ਪੀ.ਸੀ. ਦੀ ਤਰਜ਼ ਤੇ ਪੰਜਾਬ ਵਿਚ ਬੱਚਿਆਂ ਦੀ ਵਿਦਿਆ ਲਈ ਸਕੂਲ, ਕਾਲਜ਼, ਹਸਪਤਾਲ ਬਣਾਏ ਜਾਣਗੇ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ