ਟ੍ਰਾਈਸਿਟੀ

ਬੰਦ ਫਲੈਟ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ

ਅਭਿਜੀਤ/ ਕੌਮੀ ਮਾਰਗ ਬਿਊਰੋ | March 19, 2021 05:08 PM


ਜ਼ੀਰਕਪੁਰ ਜ਼ੀਰਕਪੁਰ ਦੇ ਢਕੌਲੀ ਖੇਤਰ ਵਿਚ ਸਥਿਤ ਦੇਵਾ ਜੀ ਅਪਾਰਟਮੈਂਟ ਦੇ ਇੱਕ ਫਲੈਟ ਦੇ ਤਾਲੇ ਤੋੜ ਕੇ ਅਣਪਛਾਤੇ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ ।ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ । ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੰਜੀਵ ਕੁਮਾਰ ਵਾਸੀ ਫਲੈਟ ਨੰਬਰ 18 ਦੇਵਾ ਜੀ ਅਪਾਰਟਮੈਂਟ ਢਕੋਲੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਚਾਰ ਦਿਨ ਲਈ ਕਿਧਰੇ ਬਾਹਰ ਗਿਆ ਹੋਇਆ ਸੀ । ਜਦ ਸਵੇਰੇ ਉਸ ਨੇ ਆ ਕੇ ਵੇਖਿਆ ਤਾਂ ਉਸ ਦੇ ਫਲੈਟ ਦੇ ਤਾਲੇ ਟੁੱਟੇ ਪਏ ਸਨ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਉਸ ਨੇ ਦੋਸ਼ ਲਾਇਆ ਕਿ ਚੋਰ ਘਰ ਵਿੱਚ ਪਏ ਕਰੀਬ 45 ਹਜ਼ਾਰ ਰੁਪਏ ਨਗਦ ਅਤੇ ਕਰੀਬ 10 ਤੋਲੇ ਸੋਨੇ ਦੇ ਗਹਿਣਿਆਂ ਤੋਂ ਇਲਾਵਾ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਏ । ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ਹੈ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ