ਟ੍ਰਾਈਸਿਟੀ

ਸਿਵਲ ਹਸਪਤਾਲ ਖਰੜ ਦੇ ਐਬੂਲੈਂਸ ਡਰਾਈਵਰ ਭੁਪਿੰਦਰ ਪੱਪਾ ਦਾ ਦੇਹਾਂਤ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | March 22, 2021 06:29 PM

ਖਰੜ:-- ਸਿਵਲ ਹਸਪਤਾਲ ਖਰੜ ਵਿਖੇ ਸਰਕਾਰੀ ਐਬੂਲੈਂਸ ਤੇ ਡਰਾਈਵਰ ਵੱਜੋਂ ਆਪਣੀਆਂ ਸੇਵਾਵਾਂ ਦੇਣ ਵਾਲੇ ਭੁਪਿੰਦਰ ਸਿੰਘ ਉਰਫ਼ ਪੱਪਾ ਦਾ ਕੱਲ ਸ਼ਾਮੀ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਅੱਜ ਸਥਾਨਕ ਰਾਮ ਬਾਗ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ।ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਡਾ ਮਨੋਹਰ ਸਿੰਘ, ਡਾ ਰਾਹੁਲ ਭੱਲਾ, ਡਾ ਸੁਮੀਤ ਸ਼ਰਮਾ ਤੇ ਹਸਪਤਾਲ ਦੇ ਸਟਾਫ ਤੇ ਹੋਰਨਾਂ ਵੱਲੋਂ ਉਨ੍ਹਾਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਭੁਪਿੰਦਰ ਪੱਪਾ ਜੋਂ ਕਿ ਖਰੜ ਦੀ ਰਣਜੀਤ ਕਾਨੋਲੀ ਵਿੱਚ ਰਹਿੰਦੇ ਸਨ ਤੇ ਉਹ ਸੰਨ 1998 ਤੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿੱਚ ਡਰਾਈਵਰ ਦੀ ਪੋਸਟ ਤੇ ਮਹਿਕਮੇ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ।ਉਹ ਸਾਲ 2005 ਵਿੱਚ ਮੋਗੇ ਤੋਂਂ ਬਦਲਕੇ ਖਰੜ ਸਿਵਲ ਹਸਪਤਾਲ ਵਿੱਚ ਬੀਤੇ 16 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ।ਉਹ ਬੀਤੇ ਕੁੱੱਝ ਮਹੀਨਿਆਂ ਤੋਂ ਅਜਿਹੇ ਬਿਮਾਰ ਹੋਏ ਕਿ ਆਖਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਜੋਂ ਆਪਣੇ ਪਿੱਛੇ ਆਪਣੀ ਪਤਨੀ ਇਕ ਬੇਟਾ ਤੇ ਇਕ ਬੇਟੀ ਛੱਡ ਗਏ ਹਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ