ਖੇਡ

ਪਰਮਿੰਦਰ ਸਿੰਘ: ਢੀਂਡਸਾ ਏਸ਼ੀਅਨ ਸਾਈਕਲਿੰਗ ਕੰਨਫੈਡਰੇਸ਼ਨ ਦੇ ਉਪ ਪ੍ਰਧਾਨ ਵੀ ਚੁਣੇ ਗਏ

ਕੌਮੀ ਮਾਰਗ ਬਿਊਰੋ | March 23, 2021 06:35 PM


ਚੰਡੀਗੜ੍ਹ,
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੂੰ ਭਾਰਤ ਅਤੇ ਏਸ਼ੀਆ ਵਿੱਚ ਸਾਈਕਲਿੰਗ ਦੀ ਖੇਡ ਨੂੰ ਉਤਸ਼ਾਹਤ ਕੀਤੇ ਜਾਣ `ਤੇ ਦੁਬਈ ਵਿੱਚ ਆਯੋਜਿਤ ਏਸ਼ੀਅਨ ਸਾਈਕਲਿੰਗ ਕੰਨਫੈਡਰੇਸ਼ਨ ਦੀ ਬੈਠਕ ਦੌਰਾਨ ਯੂਸੀਆਈ ਦੇ ਪ੍ਰਧਾਨ ਡੇਵਿਡ ਲੈਪਰਟੀਐਂਟ ਅਤੇ ਏਸੀਸੀ ਦੇ ਪ੍ਰਧਾਨ ਓਸਾਮਾ ਅਲ ਸਫਰ ਵੱਲੋਂ ਏਸੀਸੀ ਮੈਰਿਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ `ਤੇ ਸ: ਪਰਮਿੰਦਰ ਸਿੰਘ ਢੀਂਡਸਾ ਨੂੰ ਏਸ਼ੀਅਨ ਸਾਈਕਲਿੰਗ ਕੰਨਫੈਡਰੇਸ਼ਨ ਦਾ ਉਪ ਪ੍ਰਧਾਨ ਵੀ ਚੁਣਿਆ ਗਿਆ ਹੈ। ਏਸੀਸੀ ਮੈਰਿਟ ਅਵਾਰਡ ਨਾਲ ਨਵਾਜੇ ਗਏ ਸ: ਪਰਮਿੰਦਰ ਸਿੰਘ ਢੀਂਡਸਾ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਹ ਅਵਾਰਡ ਪ੍ਰਾਪਤ ਕਰਕੇ ਉਨ੍ਹਾ ਨੂੰ ਅਥਾਹ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੰਨਫੈਡਰੇਸ਼ਨ ਦੇ ਉਪ ਪ੍ਰਧਾਨ ਵਜੋਂ ਉਨ੍ਹਾ ਦੀ ਇਹ ਕੋਸਿ਼ਸ਼ ਰਹੇਗੀ ਕਿ ਏਸ਼ੀਆ ਦੇ ਨਾਲ-ਨਾਲ ਪੰਜਾਬ ਵਿੱਚ ਸਾਈਕਲਿੰਗ ਦੀ ਖੇਡ ਨੂੰ ਹੋਰ ਉਤਸ਼ਾਹਤ ਕੀਤਾ ਜਾਵੇ। ਉਨ੍ਹਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਾਈਕਲਿੰਗ ਦੇ ਖੇਡ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾ ਇਹ ਵੀ ਕਿਹਾ ਕਿ ਉਹ ਏਸ਼ੀਆ ਵਿੱਚ ਵਿਸ਼ੇਸ਼ ਤੌਰ `ਤੇ ਪੰਜਾਬ ਵਿੱਚ ਸਾਈਕਲਿੰਗ ਨੂੰ ਹੋਰ ਹੁੰਗਾਰਾ ਦੇਣ ਲਈ ਆਪਣੀ ਮੁਹਿੰਮ ਨੂੰ ਇਸੇ ਤਰਾਂ ਜਾਰੀ ਰੱਖਣਗੇ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ