ਖੇਡ

ਪੰਜਾਬ ਨੂੰ ਛੇਤੀ ਮਿਲੇਗਾ ਉਲੰਪਿਕ ਪੱਧਰ ਦਾ ਮੁੱਖ ਹਾਕੀ ਕੋਚ: ਰਾਣਾ ਗੁਰਮੀਤ ਸਿੰਘ ਸੋਢੀ

ਕੌਮੀ ਮਾਰਗ ਬਿਊਰੋ | March 24, 2021 07:31 PM

ਚੰਡੀਗੜ੍ਹ,  

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਹਾਕੀ ਖੇਡ ਨੂੰ ਹੇਠਲੀ ਪੱਧਰ ਤੱਕ ਪ੍ਰਫੁੱਲਤ ਕਰਨ ਲਈ ਛੇਤੀ ਹੀ ਉਲੰਪਿਕ ਪੱਧਰ ਦੇ ਖਿਡਾਰੀ ਦੀ ਬਤੌਰ ਮੁੁੱਖ ਹਾਕੀ ਕੋਚ ਨਿਯੁਕਤੀ ਕੀਤੀ ਜਾਵੇਗੀ।

ਖੇਡ ਮੰਤਰੀ ਨੇ ਇਹ ਇੰਕਸ਼ਾਫ਼ ਸੁਰਜੀਤ ਹਾਕੀ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਹਾਕੀ ਦੇ ਉਭਰਦੇ ਖਿਡਾਰੀਆਂ ਦੀ ਖੇਡ ਨੂੰ ਹੋਰ ਤਰਾਸ਼ਣ ਲਈ ਵੱਡੀ ਪੱਧਰ `ਤੇ ਹੰਭਲੇ ਮਾਰ ਰਹੀ ਹੈ ਜਿਸ ਤਹਿਤ ਕੌਮਾਂਤਰੀ ਪਿੜ ਵਿੱਚ ਆਪਣੀ ਖੇਡ ਦਾ ਲੋਹਾ ਮੰਨਵਾ ਚੁੱਕੇ ਕਿਸੇ ਪ੍ਰਸਿੱਧ ਉਲੰਪਿਅਨ ਦੀਆਂ ਸੇਵਾਵਾਂ ਲੈਣ ਸਬੰਧੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਉਲੰਪਿਕ ਪੱਧਰ ਦਾ ਖਿਡਾਰੀ ਸੂਬੇ ਦੇ ਹਾਕੀ ਖਿਡਾਰੀਆਂ ਨੂੰ ਸਿਖਲਾਈ ਦਿੰਦਾ ਨਜ਼ਰ ਆਵੇਗਾ।

ਰਾਣਾ ਸੋਢੀ ਨੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿਖੇ 14 ਤੇ 19 ਸਾਲ ਉਮਰ ਦੇ ਹਾਕੀ ਖਿਡਾਰੀਆਂ ਦੀ ਸ਼ੁਰੂ ਕੀਤੀ ਸੁਰਜੀਤ ਹਾਕੀ ਅਕੈਡਮੀ ਦੀ ਕਾਰਗੁਜ਼ਾਰੀ `ਤੇ ਸੰਤੁਸ਼ਟ ਦਾ ਪ੍ਰਗਟਾਵਾ ਕਰਦਿਆਂ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਤੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਅਕਾਦਮੀ ਵੱਲੋਂ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਵੀ ਕੀਤੀ।

ਉਨ੍ਹਾਂ ਅਕੈਡਮੀ ਨੂੰ ਸਾਲ 2021-22 ਲਈ 36 ਸੀਟਾਂ (18 ਲੜਕੇ ਤੇ 18 ਲੜਕੀਆਂ) ਦਾ ਡੇਅ-ਸਕਾਲਰ ਹਾਕੀ ਵਿੰਗ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਅਕੈਡਮੀ ਨੂੰ 200 ਹਾਕੀਆਂ, 200 ਬਾਲ ਅਤੇ 2 ਗੋਲਕੀਪਰ ਕਿੱਟਾਂ ਦੇ ਦੇਣ ਦੀ ਪ੍ਰਵਾਨਗੀ ਦੇ ਹੁਕਮ ਵੀ ਜਾਰੀ ਕੀਤੇ। ਇਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਦੇ ਚੀਫ ਪੀ. ਆਰ.ਓ. ਸੁਰਿੰਦਰ ਸਿੰਘ, ਜੁਆਇੰਟ ਸਕੱਤਰ ਰਣਬੀਰ ਸਿੰਘ ਰਾਣਾ ਟੁੱਟ ਅਤੇ ਸਕੱਤਰ ਇਕਬਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ