ਟ੍ਰਾਈਸਿਟੀ

ਪਿੰਡ ਦੇ ਨੌਜਵਾਨਾਂ ਨੇ ਲੰਗਰਾਂ ਲਈ ਸਮਾਨ ਇਕੱਠਾ ਕਰਕੇ ਦਿੱਲੀ ਕਿਸਾਨੀ ਅੰਦੋਲਨ ਲਈ ਭੇਜਿਆ: ਗੋਬਿੰਦਰ ਸਿੰਘ ਚੀਮਾ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | March 25, 2021 07:09 PM



ਖਰੜ:- ਕੇਦਰ ਸਰਕਾਰ ਵਲੋ ਪਾਸ ਕੀਤੇ ਗਏ ਖੇਤੀਬਾੜੀ ਨੂੰ ਲੈ ਕੇ ਕਾਲੇ ਕਾਨੂੰਨਾਂ ਦੇ ਖਿਲਾਫ ਦੇਸ਼ ਦੇ ਕਿਸਾਨਾਂ ਵਲੋਂ ਆਰੰਭੇ ਸੰਘਰਸ਼ ਵਿਚ ਕਿਸਾਨ ਅੰਦੋਲਨ ਤਹਿਤ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਲਈ ਵੱਖ ਵੱਖ ਪਿੰਡਾਂ ਦੇ ਨੌਜਵਾਨਾਂ ਅਤੇ ਕਿਸਾਨਾਂ ਵਲੋ ਰਾਸ਼ਨ ਭੇਜਿਆ ਗਿਆ ਹੈ। ਕਾਂਗਰਸੀ ਆਗੂ ਤੇ ਕੌਸਲਰ ਗੋਬਿੰਦਰ ਸਿੰਘ ਚੀਮਾ , ਅਵਤਾਰ ਸਿੰਘ ਲੰਬੜਦਾਰ ਸਮੇਤ ਹੋਰਨਾਂ ਨੇ ਦਸਿਆ ਕਿ ਕਿਸਾਨੀ ਅੰਦੋਲਨ ਲਈ ਪਿੰਡ ਹਲਾਲਪੁਰ, ਜੰਡਪੁਰ, ਝੂੰਗੀਆਂ, ਚੰਦੋ, ਠਸਕਾ, ਸੋਹਾਲੀ, ਸਮੇਤ ਹੋਰ ਪਿੰਡਾਂ ਵਲੋ 100 ਕੁਇੰਟਲ ਗੋਭੀ, 40 ਕੁਇੰਟਲ ਆਲੂ, 80 ਕੁਇੰਟਲ ਪਿਆਜ਼, 5 ਕੁਇੰਟਲ ਮਿਰਚਾਂ, 500 ਪਾਣੀ ਦੀਆਂ ਪੇਟੀਆਂ ਸਮੇਤ ਹੋਰ ਸਮਾਨ ਇਹ ਸਮਾਨ ਇਕੱਠਾ ਕਰਕੇ ਦਿੱਲੀ ਭੇਜਿਆ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ Îਪਿੰਡਾਂ ਵਿਚ ਲੰਗਰਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਜਗਜੀਤ ਸਿੰਘ, ਪ੍ਰੀਤਮ ਸਿੰਘ, ਕਾਕਾ ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਸਤਨਾਮ ਸਿੰਘ ਢਿਲੋ, ਮੱਖਣ ਸਿੰਘ, ਪ੍ਰਭਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਬਿੰਦਾ, ਚੰਨਾ ਜੰਡਪੁਰ, ਜਸਵਿੰਦਰ ਸਿੰਘ ਸੋਹਾਲੀ ਸਮੇਤ ਹੋਰ ਪਿੰਡਾਂ ਦੇ ਨੌਜਵਾਨ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ