ਖੇਡ

ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਵਾਸਤੇ ਟ੍ਰਾਇਲ 30 ਮਾਰਚ ਨੂੰ

ਕੌਮੀ ਮਾਰਗ ਬਿਊਰੋ | March 27, 2021 07:25 PM

ਚੰਡੀਗੜ੍ਹ,  

ਪੰਜਾਬ ਸਰਕਾਰ ਨੇ ਅਪ੍ਰੈਲ ਮਹੀਨੇ ਦੇ ਸ਼ੁਰੂਆਤੀ ਹਫ਼ਤੇ ਦੌਰਾਨ ਮੱਧ ਪ੍ਰਦੇਸ਼ ਵਿਖੇ ਹੋਣ ਵਾਲੀ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ ਵਾਸਤੇ ਸੂਬੇ ਦੀ ਟੀਮ ਦੀ ਚੋਣ ਕਰਨ ਹਿੱਤ ਟ੍ਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਰੱਖੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਅਤੇ ਸਪੋਰਟਸ ਬੋਰਡ, ਨਵੀਂ ਦਿੱਲੀ ਵੱਲੋਂ 'ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ' 6 ਅਪ੍ਰੈਲ ਤੋਂ 9 ਅਪ੍ਰੈਲ, 2021 ਤੱਕ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭੋਪਾਲ (ਮੱਧ ਪ੍ਰਦੇਸ਼) ਦੇ ਸਪੋਰਟਸ ਐਂਡ ਯੂਥ ਵੈਲਫ਼ੇਅਰ, ਤਾਂਤਿਆ ਟੋਪੇ, ਸਟੇਟ ਸਪੋਰਟਸ ਕੰਪਲੈਕਸ, ਟੀ.ਟੀ. ਨਗਰ ਸਟੇਡੀਅਮ ਵਿਖੇ ਹੋਣ ਵਾਲੀ ਚੈਂਪੀਅਨਸ਼ਿਪ ਲਈ ਟ੍ਰਾਇਲ ਦੇਣ ਵਾਸਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ (ਖਿਡਾਰੀ) 30 ਮਾਰਚ ਨੂੰ ਪੋਲੋ ਗਰਾਊਂਡ, ਪਟਿਆਲਾ ਵਿਖੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਵੇਰੇ 9:00 ਵਜੇ ਪਹੁੰਚਣਾ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਚਾਹਵਾਨ ਖਿਡਾਰੀ ਸਰਕਾਰੀ ਅਧਿਕਾਰੀ/ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗ ਤੋਂ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਐਨ.ਓ.ਸੀ. ਪ੍ਰਾਪਤ ਕਰਕੇ ਟ੍ਰਾਇਲਾਂ ਵਿੱਚ ਭਾਗ ਲੈ ਸਕਦੇ ਹਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ