ਹਰਿਆਣਾ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

ਕੌਮੀ ਮਾਰਗ ਬਿਊਰੋ | March 27, 2021 08:10 PM
 
 
ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ। 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਦੇ ਗੁਰਧਾਮਾਂ ਲਈ ਹਰ ਸਾਲ ਚਾਰ ਜਥੇ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਦਿੱਤੀ ਜਾਂਦੀ ਹੈ। ਪਰੰਤੂ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਖਰਾ ਕੋਟਾ ਹੋਣ ਕਰਕੇ ਉਹ ਖੁਦ ਵੀਜ਼ਾ ਪ੍ਰਕਿਰਿਆ ਪੂਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਪੰਜਾਬ ਦੇ ਸ਼ਰਧਾਲੂਆਂ ਦੀ ਤਰ੍ਹਾਂ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸਹੂਲਤ ਦਿੱਤੀ ਜਾਵੇਗੀ। ਹਰਿਆਣਾ ਦੇ ਜਿਹੜੇ ਸ਼ਰਧਾਲੂ ਜਥੇ ਰਾਹੀਂ ਪਾਕਿਸਤਾਨ ਜਾਣਾ ਚਾਹੁਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵੀਜ਼ਾ ਲਗਵਾਉਣ ਲਈ ਮੱਦਦ ਕਰੇਗੀ। ਇਸ ਕਾਰਜ ਲਈ ਕੁਰੂਕਸ਼ੇਤਰ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਕਰਨ ਦੇ ਚਾਹਵਾਨ ਹਰਿਆਣਾ ਦੇ ਸ਼ਰਧਾਲੂਆਂ ਪਾਸੋਂ ਪਾਸਪੋਰਟ ਪ੍ਰਾਪਤ ਕਰਕੇ ਅਗਲੀ ਕਾਰਵਾਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜੂਨ 2021 ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਾਣ ਵਾਲੇ ਜਥਿਆਂ ਲਈ ਹਰਿਆਣਾ ਦੀਆਂ ਸੰਗਤਾਂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾਉਣ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਖਾਲਸਾ ਸਾਜਣਾ ਦਿਵਸ ਵੈਸਾਖੀ, ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ।
 

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ