ਟ੍ਰਾਈਸਿਟੀ

ਪੜੌਸੀ ਦੀ ਗੱਡੀ ਦੇ ਸੀਸ਼ੇ ਤੋੜਨ ਦੇ ਦੋਸ਼ ਹੇਠ ਮਾਮਲਾ ਦਰਜ

ਅਭੀਜੀਤ/ਕੌਮੀ ਮਾਰਗ ਬਿਊਰੋ | March 27, 2021 08:18 PM


ਜੀਰਕਪੁਰ - ਜ਼ੀਰਕਪੁਰ ਪੁਲਿਸ ਨੇ ਪੜੌਸੀ ਦਾ ਰਾਸਤਾ ਬੰਦ ਕਰਨ ਉਸ ਦੀ ਗੱਡੀ ਦੇ ਸ਼ੀਸ਼ੇ ਤੋੜਨ ਅਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਸੇਵਾਮੁਕਤ ਮੁਲਿਸ ਅਧਿਕਾਰੀ ਖਿਲਾਫ ਮਾਮਲਾ ਦਰਜ ਕੀਤਾ ਹੈਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਸ਼ਵਨੀ ਕੁਮਾਰ ਪੁੱਤਰ ਮੁਰਾਰੀ ਲਾਲ ਵਾਸੀ ਮਕਾਨ ਨੰਬਰ 466 ਏ ਪਰੀਤ ਕਲੋਨੀ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਗੁਆਂਢ ਵਿੱਚ ਰਹਿੰਦੇ ਪੁਲਿਸ ਦੇ ਸੇਵਾਮੁਕਤ ਏ ਐਸ ਆਈ ਹਰਦੀਪ ਸਿੰਘ ਪੁੱਤਰ ਸੰਤ ਸਿੰਘ ਵਾਸੀ ਪਰੀਤ ਕਲੋਨੀ ਨੇ ਬੀਤੇ 3—4 ਮਹੀਨਿਆਂ ਤੋਂ ਆਪਣੇ ਪਲਾਟ ਵਿੱਚ ਉਸਾਰੀ ਲਈ ਮਿਸਤਰੀ ਲਗਾਏ ਹੋਏ ਹਨ ਜਿਸ ਕਾਰਨ ਰਾਤ ਦੇ ਸਮੇਂ ਉਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਉਕਤ ਵਿਅਕਤੀ ਨੇ ਰਸਤੇ ਵਿੱਚ ਰੇਤਾ ਸੁੱਟ ਕੇ ਰਸਤਾ ਬੰਦ ਕੀਤਾ ਹੋਇਆ ਹੈ ਜਿਸ ਕਾਰਨ ਉਸ ਨੂੰ ਅਤੇ ਹੋਰ ਰਾਹਗੀਰਾਂ ਨੂੰ ਆਉਣ ਜਾਣ ਵਿੱਚ ਮੁਸ਼ਕਿਲਾਂ ਦਾ ਸਾਮਣਾ ਕਰਨਾ ਪੈਂਦਾ ਹੈ। ਜਦੋਂ ਉਸਨੇ ਹਰਦੀਪ ਸਿੰਘ ਨੂੰ ਇਸ ਬਾਰੇ ਕਿਹਾ ਤਾਂ ਉਹ ਗੁੱਸੇ ਵਿੱਚ ਆ ਗਿਆ ਜਿਸ ਨੇ ਇੱਟਾਂ ਮਾਰ ਕੇ ਗਲੀ ਵਿੱਚ ਖੜੀ ਉਸਦੀ ਕਾਰ ਦੇ ਸ਼ੀਸ਼ੇ ਭੰਨ ਦਿੱਤੇ ਅਤੇ ਉਸ ਨੂੰ ਅਪਸ਼ਬਦ ਬੋਲਣ ਲੱਗ ਪਿਆ ਅਤੇ ਅਸ਼ਲੀਲ ਇਸ਼ਾਰੇ ਵੀ ਕਰਨ ਲੱਗ ਪਿਆ। ਜਿਸ ਤੇ ਪੁਲਿਸ ਨੇ ਹਰਦੀਪ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰ ਦਿੱਤਾ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ