ਖੇਡ

ਖੇਡ ਮੰਤਰੀ ਰਾਣਾ ਸੋਢੀ ਨੇ ਟੋਕੀਉ ਉਲੰਪਿਕਸ ਕੁਆਲੀਫ਼ਾਇਰ ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਕੌਮੀ ਮਾਰਗ ਬਿਊਰੋ | March 31, 2021 05:27 PM

ਚੰਡੀਗੜ੍ਹ,  

ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਟੋਕੀਉ ਓਲੰਪਿਕ-2021 ਲਈ ਕੁਆਲੀਫ਼ਾਈ ਕਰ ਚੁੱਕੀ ਕਮਲਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਦੌਰਾਨ 65.06 ਮੀਟਰ ਥਰੋਅ ਸੁੱਟ ਕੇ ਨੌਂ ਸਾਲਾ ਕੌਮੀ ਰਿਕਾਰਡ ਤੋੜਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦਾ ਚੈੱਕ ਸੌਂਪਿਆ।

ਆਪਣੀ ਸਰਕਾਰੀ ਰਿਹਾਇਸ਼ ਵਿਖੇ ਰਾਣਾ ਸੋਢੀ ਨੇ ਕਮਲਪ੍ਰੀਤ ਕੌਰ ਅਤੇ ਉਸ ਦੀ ਕੋਚ ਰਾਖੀ ਤਿਆਗੀ ਨਾਲ ਮੁਲਾਕਾਤ ਦੌਰਾਨ ਜਿਥੇ ਡਿਸਕਸ ਥਰੋਅਰ ਨੂੰ ਉਲੰਪਿਕਸ ਲਈ ਨਿਰਧਾਰਤ 63.50 ਮੀਟਰ ਹੱਦ ਬੜੇ ਆਸਾਨੀ ਨਾਲ ਪਾਰ ਕਰਨ 'ਤੇ ਮੁਬਾਰਕਬਾਦ ਦਿੱਤੀ, ਉਥੇ ਕਮਲਪ੍ਰੀਤ ਦੇ ਭਵਿੱਖੀ ਟੀਚਿਆਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ। ਕਮਲਪ੍ਰੀਤ ਨੂੰ ਪੰਜਾਬ ਦੀ ਸ਼ਾਨਾਂਮੱਤੀ ਧੀ ਦੱਸਦਿਆਂ ਖੇਡ ਮੰਤਰੀ ਨੇ ਕਿਹਾ ਕਿ ਡਿਸਕਸ ਥਰੋਅ ਖੇਡ ਵਿੱਚ ਕਰੀਬ ਦਹਾਕਾ ਪੁਰਾਣਾ ਰਿਕਾਰਡ ਤੋੜ ਕੇ ਦੇਸ਼ ਵਿੱਚੋਂ ਪਹਿਲੀ ਥਾਂ ਹਾਸਲ ਕਰਨਾ ਅਤੇ 65.06 ਮੀਟਰ ਦੀ ਸ਼ਾਨਦਾਰ ਕੋਸ਼ਿਸ਼ ਨਾਲ ਮਹਿਲਾ ਡਿਸਕਸ ਥਰੋਅ ਵਿੱਚ ਟੋਕਿਉ ਓਲੰਪਿਕ ਲਈ ਕੁਆਲੀਫ਼ਾਈ ਕਰਨਾ ਸੂਬੇ ਤੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਸ ਲਈ ਕਮਲਪ੍ਰੀਤ ਕੌਰ ਦੇ ਨਾਲ-ਨਾਲ ਉਸ ਦੀ ਕੋਚ ਵੀ ਵਧਾਈ ਦੀ ਪਾਤਰ ਹੈ।

ਰਾਣਾ ਸੋਢੀ ਨੇ ਕਿਹਾ ਕਿ ਖ਼ੁਦ ਖਿਡਾਰੀ ਹੋਣ ਦੇ ਨਾਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਖਿਡਾਰੀਆਂ ਪ੍ਰਤੀ ਸੁਹਿਰਦ ਰਹਿੰਦੇ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ਨੇ 2017 ਵਿੱਚ ਸਰਕਾਰ ਵਿੱਚ ਆਉਂਦਿਆਂ ਹੀ ਖਿਡਾਰੀਆਂ-ਪੱਖੀ ਨਵੀਂ ਖੇਡ ਨੀਤੀ ਹੋਂਦ ਵਿੱਚ ਲਿਆਂਦੀ, ਜੋ ਸ਼ਾਨਦਾਰ ਮੱਲਾਂ ਮਾਰਨ ਵਾਲੇ ਖਿਡਾਰੀਆਂ ਲਈ ਵਧੇ ਹੋਏ ਨਗਦ ਇਨਾਮਾਂ ਸਣੇ ਸਰਕਾਰੀ ਨੌਕਰੀਆਂ ਦੇ ਰਾਹ ਖੋਲ੍ਹਦੀ ਹੈ। ਉਨ੍ਹਾਂ ਕਮਲਪ੍ਰੀਤ ਕੋਲੋਂ ਟੋਕੀਉ ਉਲੰਪਿਕਸ ਲਈ ਸੋਨ ਤਮਗ਼ੇ ਦੀ ਉਮੀਦ ਜਤਾਉਂਦਿਆਂ ਕਿਹਾ ਕਿ ਕਮਲਪ੍ਰੀਤ ਕੌਰ ਦੀ ਉਲੰਪਿਕਸ ਲਈ ਤਿਆਰੀ ਦਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ।

ਦੱਸ ਦੇਈਏ ਕਿ ਕਮਲਪ੍ਰੀਤ ਕੌਰ ਨੇ ਐਨ.ਆਈ.ਐਸ. ਪਟਿਆਲਾ ਵਿਖੇ ਮਾਰਚ ਮਹੀਨੇ ਦੌਰਾਨ ਫ਼ੈਡਰੇਸ਼ਨ ਕੱਪ ਨੈਸ਼ਨਲ ਅਥਲੈਟਿਕਸ ਦੇ ਆਖ਼ਰੀ ਦਿਨ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ। ਇਸ ਦੇ ਨਾਲ ਹੀ ਉਹ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਥਰੋਅਰ ਬਣ ਗਈ ਅਤੇ ਡਿਸਕਸ ਥਰੋਅ ਵਿੱਚ 9 ਸਾਲ ਪਹਿਲਾਂ ਬਣਾਇਆ ਗਿਆ ਕੌਮੀ ਰਿਕਾਰਡ ਤੋੜਦਿਆਂ ਟੋਕੀਉ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰ ਗਈ। ਕਮਲਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਵੱਲੋਂ 2012 ਵਿੱਚ 64.76 ਮੀਟਰ ਥਰੋਅ ਸੁੱਟ ਕੇ ਬਣਾਇਆ ਕੌਮੀ ਰਿਕਾਰਡ ਤੋੜਿਆ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ