ਕਾਰੋਬਾਰ

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ

ਕੌਮੀ ਮਾਰਗ ਬਿਊਰੋ | April 05, 2021 08:04 PM


ਚੰਡੀਗੜ੍ਹ,
ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਵੱਲੋਂ ਸੋਮਵਾਰ ਨੂੰ ਪੰਜਾਬ ਵਿੱਚ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ ਵਾਸਤੇ ਮੌਜੂਦਾ ਅਪਰੈਲ ਦੇ ਅੰਤ ਤੱਕ ਲਈ 21658.73 ਕਰੋੜ ਰੁਪਏ ਦੀ ਕੈਸ਼ ਕਰੈਡਿਟ ਹੱਦ (ਸੀ.ਸੀ.ਐਲ.) ਦੀ ਹਰੀ ਝੰਡੀ ਦੇ ਦਿੱਤੀ।
ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 105.60 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ.ਸੀ.ਐਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੀ ਸੀ.ਸੀ.ਐਲ. ਸੂਬਾ ਸਰਕਾਰ ਨੂੰ ਮੌਜੂਦਾ ਸੀਜ਼ਨ ਜਿਹੜਾ 10 ਅਪਰੈਲ ਨੂੰ ਸ਼ੁਰੂ ਹੋ ਕੇ 31 ਮਈ ਨੂੰ ਖਤਮ ਹੋਵੇਗਾ, ਦੌਰਾਨ ਕਿਸਾਨਾਂ ਨੂੰ ਅਨਾਜ ਦੀ ਖਰੀਦ ਬਦਲੇ ਸਮੇਂ ਸਿਰ ਅਦਾਇਗੀਆਂ ਕਰਨ ਵਿੱਚ ਸਹਾਈ ਹੋਵੇਗੀ।
ਕੇਂਦਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 1975 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ ਜਿਹੜਾ ਕਿ ਪਿਛਲੇ ਸਾਲ (1925 ਪ੍ਰਤੀ ਕੁਇੰਟਲ) ਨਾਲੋਂ 50 ਰੁਪਏ ਵੱਧ ਹੈ।
ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਅਨਾਜ ਦੀ ਖਰੀਦ ਲਈ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

 

Have something to say? Post your comment

 
 
 

ਕਾਰੋਬਾਰ

ਰਾਕੇਸ਼ ਝੁਨਝੁਨਵਾਲਾ ਨੇ ਇਸ ਰਣਨੀਤੀ ਨਾਲ ਸਟਾਕ ਮਾਰਕੀਟ ਵਿੱਚ ਕਰੋੜਾਂ ਦਾ ਮੁਨਾਫਾ ਕਮਾਇਆ

ਈਰਾਨ-ਇਜ਼ਰਾਈਲ ਜੰਗਬੰਦੀ ਤਣਾਅ ਦੇ ਬਾਵਜੂਦ ਸੈਂਸੈਕਸ ਅਤੇ ਨਿਫਟੀ ਹਰੇ ਨਿਸ਼ਾਨ 'ਤੇ ਬੰਦ ਹੋਏ

ਇਹ ਸਰਕਾਰੀ ਬੈਂਕ ਫਿਕਸਡ ਡਿਪਾਜ਼ਿਟ 'ਤੇ ਸਭ ਤੋਂ ਵੱਧ ਵਿਆਜ ਦੇ ਰਹੇ ਹਨ

ਨਿਫਟੀ ਮਾਈਕ੍ਰੋਕੈਪ 250 ਸੂਚਕਾਂਕ ਨੇ ਮਈ ਵਿੱਚ 12.10 ਪ੍ਰਤੀਸ਼ਤ ਦਾ ਸ਼ਾਨਦਾਰ ਵਾਧਾ ਕੀਤਾ ਦਰਜ

ਭਾਰਤ-ਪਾਕਿਸਤਾਨ ਤਣਾਅ, ਅਮਰੀਕੀ ਵਪਾਰ ਸੌਦਾ ਅਤੇ ਚੌਥੀ ਤਿਮਾਹੀ ਦੇ ਨਤੀਜੇ ਅਗਲੇ ਹਫ਼ਤੇ ਬਾਜ਼ਾਰ ਦੇ ਰੁਝਾਨ ਦਾ ਫੈਸਲਾ ਕਰਨਗੇ

ਵਿਦੇਸ਼ੀ ਨਿਵੇਸ਼ਕਾਂ ਨੇ ਇਸ ਹਫ਼ਤੇ ਭਾਰਤੀ ਇਕੁਇਟੀ ਵਿੱਚ 8,500 ਕਰੋੜ ਰੁਪਏ ਦਾ ਕੀਤਾ ਨਿਵੇਸ਼

ਭਾਰਤੀ ਸ਼ੇਅਰ ਬਾਜ਼ਾਰ ਨੇ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਕੀਤੇ ਸਵਾਹ ਸੈਂਸੈਕਸ 2,226.79 ਅੰਕ ਡਿੱਗ ਕੇ ਹੋਇਆ ਬੰਦ

ਗਲੋਬਲ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ-ਭਾਰਤੀ ਖਪਤਕਾਰ ਨੂੰ ਇਸ ਦਾ ਲਾਭ ਨਾ ਮਿਲਿਆ

ਸਟੋਕ ਮਾਰਕੀਟ ਫੇਰ ਡਿੱਗੀ ਸੈਂਸੈਕਸ ਨੇ ਲਾਇਆ ਗੋਤਾ 1390 ਅੰਕਾਂ ਦਾ

ਭਾਰਤੀ ਸਟਾਕ ਮਾਰਕੀਟ ਲਾਲ ਨਿਸ਼ਾਨ 'ਤੇ ਬੰਦ ਹੋਇਆ, ਸੈਂਸੈਕਸ 728 ਅੰਕ ਡਿੱਗਿਆ