ਸੰਸਾਰ

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ-ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ | April 06, 2021 07:51 PM


ਅੰਮ੍ਰਿਤਸਰ,  
ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਵੀ ਸਿਹਤ ਵਿਭਾਗ ਵੱਲੋਂ 9 ਅਤੇ 10 ਅਪ੍ਰੈਲ ਨੂੰ ਸਵੇਰੇ 9:30 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ, ਜੋ ਸ਼ਰਧਾਲੂਆਂ ਲਈ ਬਿਲਕੁਲ ਫਰੀ ਹੈ। ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਉਕਤ ਤਾਰੀਕਾਂ ਅਨੁਸਾਰ ਪੁੱਜ ਸਕਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 72 ਘੰਟੇ ਪਹਿਲਾਂ ਤੱਕ ਕੋਰੋਨਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਜ਼ਰੂਰੀ ਹੈ।

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ