ਹਰਿਆਣਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧਮਧਾਨ ਸਾਹਿਬ (ਹਰਿਆਣਾ) ਤੋਂ ਅਗਲੇ ਪੜਾਅ ਲਈ ਰਵਾਨਾ

ਕੌਮੀ ਮਾਰਗ ਬਿਊਰੋ | April 07, 2021 01:56 PM
 
 
ਅੰਮ੍ਰਿਤਸਰ,
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧਮਧਾਨ ਸਾਹਿਬ, ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਜੀਂਦ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਹਰਿਆਣਾ ਸਿੱਖ ਮਿਸ਼ਨ ਦੇ http://www.kaumimarg.com/category/7-punjab.aspxਇੰਚਾਰਜ ਸ. ਮੰਗਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਤੋਂ ਨੌਜੁਆਨੀ ਨੂੰ ਪ੍ਰੇਰਣਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਪ੍ਰੇਰਨਾ ਕੀਤੀ। ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਖਾਲਸਾ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਬਾਬਾ ਹਰਿੰਦਰ ਸਿੰਘ ਕਾਰਸੇਵਾ, ਗੁਰਦੁਆਰਾ ਧਮਧਾਨ ਸਾਹਿਬ ਦੇ ਮੈਨੇਜਰ ਸ. ਜਗਪਾਲ ਸਿੰਘ ਸਮੇਤ ਹੋਰ ਆਗੂਆਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ। 
ਨਗਰ ਕੀਰਤਨ ਦੀ ਰਵਾਨਗੀ ਸਮੇਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ। ਇਸ ਸਮੇਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ, ਗੁਰਦੁਆਰਾ ਧਮਧਾਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਸ. ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ, ਸੁਪਰਵਾਈਜ਼ਰ ਸ. ਹਰਭਜਨ ਸਿੰਘ ਤੇ ਸ. ਜਰਨੈਲ ਸਿੰਘ, ਸ. ਟਹਿਲ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਗੁਰਤੇਜ ਸਿੰਘ, ਸ. ਅਵਤਾਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ