ਕਾਤਬਾਂ ਅਤੇ ਸਾਹਿਤ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | April 08, 2021 07:11 PM


ਚੰਡੀਗੜ,  
ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79) ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੋਰੇ ਨੇ ਅੱਜ ਸਵੇਰੇ ਮਾਓ ਹਸਪਤਾਲ ਮੁਹਾਲੀ ਵਿਖੇ ਆਪਣੇ ਆਖਰੀ ਸਾਹ ਲਏ।

ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਸ਼੍ਰੀ ਕੋਰੇ ਇੱਕ ਬਹੁਪੱਖੀ ਸ਼ਖਸੀਅਤ ਸਨ। ਉਹ ਬੀ.ਡੀ.ਪੀ.ਓ. ਵਜੋਂ ਆਪਣੀ ਸਰਕਾਰੀ ਸੇਵਾ ਨਿਭਾਉਣ ਉਪਰੰਤ ਪੱਤਰਕਾਰੀ ਅਤੇ ਸਾਹਿਤ ਦੇ ਖੇਤਰ ਵਿੱਚ ਦਾਖਲ ਹੋਏ। ਉਹਨਾਂ ਨੇ ਇੱਕ ਅਖਬਾਰ ਜਨ ਸਮਾਚਾਰ ਸ਼ੁਰੂ ਕੀਤਾ। ਸ੍ਰੀ ਕੋਰੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਸਨ ਅਤੇ ਉੱਭਰ ਰਹੇ ਪੱਤਰਕਾਰਾਂ ਅਤੇ ਲੇਖਕਾਂ ਲਈ ਮਾਰਗ ਦਰਸ਼ਕ ਬਣੇ ਰਹੇ । ਉਹ ਜਿਲਾ ਲਿਖਾਰੀ ਸਭਾ ਦੇ ਪ੍ਰਧਾਨ ਵੀ ਰਹੇ। ਉਹਨਾਂ ਨੇ ਨਾਟਕਾਂ ਅਤੇ ਕਹਾਣੀਆਂ ਸਮੇਤ ਵੱਖ-ਵੱਖ ਵਿਸ਼ਿਆਂ ‘ਤੇ 45 ਕਿਤਾਬਾਂ ਲਿਖੀਆਂ। ਉਹਨਾਂ ਇਤਿਹਾਸਕ ਅਤੇ ਧਾਰਮਿਕ ਸਮਾਗਮਾਂ ਸਬੰਧੀ ਵਿਸ਼ਿਆਂ ’ਤੇ ਵੀ ਕਿਤਾਬਾਂ ਲਿਖੀਆਂ। ਸ੍ਰੀ ਕੋਰੇ ਆਪਣੇ ਪਿੱਛੇ 7 ਬੱਚੇ ਛੱਡ ਗਏ ਹਨ। ਸ੍ਰੀ ਚੰਨੀ ਨੇ ਦੁਖੀ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Have something to say? Post your comment

 

ਕਾਤਬਾਂ ਅਤੇ ਸਾਹਿਤ

ਸਮਾਜਿਕ ਸਰੋਕਾਰਾਂ ਨੂੰ ਪ੍ਰਣਾਈ ਹੋਈ ਸ਼ਾਇਰੀ – ‘ਸ਼ੀਸ਼ੇ ਦੇ ਅੱਖਰ’

ਸਚੱ ਦੇ ਪਾਂਧੀ

ਸੁਰਜੀਤ ਪਾਤਰ ਨੇ ਜਤਿਨ ਸਲਵਾਨ ਦਾ ਕਾਵਿ ਸੰਗ੍ਰਹਿ ‘ਫੂੜ੍ਹੀ’ ਕੀਤਾ ਲੋਕ ਅਰਪਣ

ਮਹਾਰਾਜਾ ਦਲੀਪ ਸਿੰਘ ਦੀ ਬਰਸੀ ਤੇ - ਸੋਨੇ ਦਾ ਤਖਤ ਅਤੇ ਕੋਹੇਨੂਰ ਹੀਰੇ ਨੂੰ ਸਿੱਖ ਆਪਣੇ ਸੁਪਨਿਆਂ ਵਿੱਚ ਰੱਖਣ

ਵੈਰੀਆਂ ਦੇ ਸਿਰ ਲਾਉਣ ਵਾਲੇ ਨਵਾਬ ਕਪੂਰ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ

ਮਰਹੂਮ ਲੇਖਕ ਮਨਜੀਤ ਮੀਤ ਨੂੰ ਸਮਰਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ

ਗਿ: ਬਲਬੀਰ ਸਿੰਘ ਚੰਗਿਆੜਾ ਦੀਆਂ ਅਭੁੱਲ ਯਾਦਾਂ ਕਿਤਾਬ ਹੋਈ ਰਲੀਜ਼

ਕਿਤਾਬ ‘ਕਿਸਾਨ ਅੰਦੋਲਨ’ ਦਾ ਲੋਕ ਅਰਪਣ 11 ਅਪ੍ਰੈਲ ਦਿਨ ਐਤਵਾਰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ

ਗਲਪਕਾਰ ਦਰਸ਼ਨ ਧੀਰ ਦਾ ਵਿਛੋੜਾ

ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਨੂੰ ਸਦਮਾ ਜੀਵਨ ਸਾਥਣ ਲੇੇਖਿਕਾ ਦੀਪ ਮੋਹਿਨੀ ਦਾ ਦੇਹਾਂਤ