ਟ੍ਰਾਈਸਿਟੀ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ

ਕੌਮੀ ਮਾਰਗ ਬਿਊਰੋ | April 09, 2021 07:01 PM

ਚੰਡੀਗੜ੍ਹ 
ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਕਰਨ ਲਈ ਸਾਥੀ ਸੱਜਣ ਸਿੰਘ ਦੀ ਪ੍ਰਧਾਨਗੀ ਵਿਚ ਮੀਟਿੰਗ ਸੱਦੀ ਗਈ। ਡਾ. ਰਾਬਿੰਦਰ ਨਾਥ ਸ਼ਰਮਾ 16 ਮਈ 2021 ਨੂੰ ਗਰੈਜੂਏਟ ਹਲਕੇ ਲਈ ਹੋ ਰਹੀਆਂ ਚੋਣਾਂ ਦੇ ਉਮੀਦਵਾਰ ਹਨ। 1992 ਤੋਂ 6 ਵਾਰ ਸੈਨੇਟ ਤੇ ਸਿੰਡੀਕੇਟ ਦੇ ਮੈਂਬਰ ਰਹੇ ਡਾ. ਸ਼ਰਮਾ ਕਾਲਜ ਤੇ ਯੂਨੀਵਰਸਿਟੀ ਅਧਿਆਪਕਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀਆਂ ਮੰਗਾਂ ਲਈ ਸਦਾ ਲੜਦੇ ਰਹੇ ਹਨ। ਯਾਦ ਰਹੇ ਕਿ ਇਸ ਸਮੇਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਡਾ. ਸ਼ਰਮਾ ਅਤੇ ਉਨ੍ਹਾਂ ਦੇ ਹਮਖਿਆਲੀ ਸਾਥੀਆਂ ਦੀ ਪਹਿਲ ਕਦਮੀ ਨਾਲ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋ ਰਹੀਆਂ ਹਨ। ਡਾ. ਸ਼ਰਮਾ ਕਾਰਪੋਰੇਟ ਘਰਾਣਿਆਂ ਤੇ ਪਰਾਈਵੇਟ ਅਦਾਰਿਆਂ ਦੀ ਹਮਾਇਤੀ ਨਵੀਂ ਸਿੱਖਿਆ ਨੀਤੀ ਦੇ ਸਖ਼ਤ ਵਿਰੋਧੀ ਹਨ। ਮੀਟਿੰਗ ਵਿਚ ਸਮਾਜਿਕ, ਵਿਦਿਅਕ, ਸਾਹਿਤਕ, ਸਮਾਜ ਸੇਵੀ ਸੰਸਥਾਵਾਂ, ਮੁਲਾਜ਼ਮ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚੋਂ ਡਾ. ਸੁਖਦੇਵ ਸਿੰਘ ਸਿਰਸਾ, ਡਾ. ਲਾਭ ਸਿੰਘ ਖੀਵਾ, ਪ੍ਰੋ. ਕੁਲਦੀਪ ਪੁਰੀ, ਪ੍ਰੋ. ਜਗਤਾਰ ਸਿੰਘ ਗਿੱਲ, ਪ੍ਰਿੰਸੀਪਲ ਸੁਰਜੀਤ ਸਿੰਘ ਭਾਗੋਮਾਜਰੀਆ, ਪ੍ਰੋ. ਸਰਬਜੀਤ ਸਿੰਘ, ਡਾ. ਅਮੀਰ ਸੁਲਤਾਨਾ, ਸੰਜੀਵਨ ਸਿੰਘ, ਡਾ. ਗੁਰਮੇਲ ਸਿੰਘ, ਖੁਸ਼ਹਾਲ ਸਿੰਘ ਨਾਗਾ, ਸਰਜੀਤ ਸਿੰਘ (ਸੀਨੀਅਰ ਵਕੀਲ), ਕਰਮ ਸਿੰਘ ਵਕੀਲ, ਡਾ. ਬਲਜੀਤ ਸਿੰਘ, ਹਰਦੀਪ ਸਿੰਘ, ਡਾ. ਹਰਜੀਤ ਸਿੰਘ, ਡਾ. ਅਵਤਾਰ ਸਿੰਘ ਪਤੰਗ, ਆਰ. ਐੱਲ ਮੋਦਗਿਲ, ਹਰਚੰਦ ਸਿੰਘ ਬਾਠ, ਸਰਦਾਰਾ ਸਿੰਘ ਚੀਮਾ, ਰਾਜ ਕੁਮਾਰ, ਦੇਵੀ ਦਿਆਲ ਸ਼ਰਮਾ, ਪ੍ਰੀਤਮ ਸਿੰਘ ਹੁੰਦਲ, ਦਿਲਦਾਰ ਸਿੰਘ, ਜਸਪਾਲ ਸਿੰਘ ਦੱਪਰ, ਰੰਜੀਵਨ ਸਿੰਘ, ਵਿੱਕੀ ਮਹੇਸਰੀ, ਰਮਿੰਦਰਪਾਲ ਸਿੰਘ, ਬਲਕਾਰ ਸਿੰਘ ਸਿੱਧੂ, ਦਲਜੀਤ ਸਿੰਘ, ਬਿਲਾਵਲ ਸਿੰਘ, ਸੁਚਿੰਤ ਥਿੰਦ, ਸ਼ਿੰਗਾਰਾ ਸਿੰਘ ਅਤੇ ਪ੍ਰਲਾਦ ਸਿੰਘ ਸ਼ਾਮਲ ਹੋਏ। ਹਾਜ਼ਰੀਨ ਨੇ ਡਾ. ਰਾਬਿੰਦਰ ਨਾਥ ਸ਼ਰਮਾ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿਚ ਗਰੈਜੂਏਟ ਹਲਕੇ ਤੋਂ ਮਦਦ ਕਰਦੇ ਹੋਏ ਜਿਤਾਉਣ ਦਾ ਅਹਿਦ ਕੀਤਾ।

ਡਾ. ਰਾਬਿੰਦਰ ਨਾਥ ਸ਼ਰਮਾ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਜਮਹੂਰੀਅਤ, ਧਾਰਮਿਕ-ਨਿਰਪੱਖਤਾ ਅਤੇ ਸਾਂਝੀਵਾਲਤਾ ਲਈ ਖਤਰਿਆਂ ਭਰਿਆ ਹੈ। ਦੇਸ਼ ਵਿਚ ਵਿਦਿਅਕ ਅਦਾਰਿਆਂ ਨੂੰ ਕਾਰਪੋਰੇਟ ਘਰਾਣੇ ਹਥਿਆਉਣ ਉਤੇ ਉਤਾਰੂ ਹਨ ਅਜਿਹੇ ਮੌਕੇ ਵਿਦਿਆਰਥੀਆਂ, ਮਾਪਿਆਂ ਅਤੇ ਯੂਨੀਵਰਸਿਟੀ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨੀ ਮੇਰਾ ਫਰਜ਼ ਹੈ ਜੋ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ