ਮਨੋਰੰਜਨ

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | April 10, 2021 07:07 PM

ਚੰਡੀਗੜ੍ਹ,

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ।

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾ, ਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ।

ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਸੰਕਟ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"