ਖੇਡ

ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਦੇ ਦੇ ਉਦੇਸ਼ ਨਾਲ ਐੱਮ.ਪੀ ਤਿਵਾੜੀ ਵੱਲੋਂ ਸਪੋਰਟਸ ਕਿੱਟਾਂ ਵੰਡੀਆਂ

ਕੌਮੀ ਮਾਰਗ ਬਿਊਰੋ | April 13, 2021 08:44 PM
 
ਮੁਹਾਲੀ - ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਚ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਇਸ ਸੰਬੰਧੀ ਸਮਾਰੋਹ ਦਾ ਅਯੋਜਨ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮਨਜੋਤ ਸਿੰਘ ਵੱਲੋਂ ਕੀਤਾ ਗਿਆ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਐਮ.ਪੀ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸੇ ਦੇ ਤਹਿਤ 50 ਕ੍ਰਿਕਟ ਅਤੇ 50 ਵਾਲੀਬਾਲ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ। ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਹੋਣਗੇ ਅਤੇ ਖੇਡਾਂ ਨਾਲ ਜੁੜਨਾ ਉਨ੍ਹਾਂ ਸਰੀਰਿਕ ਅਤੇ ਮਾਨਸਿਕ ਤੌਰ ਤੇ ਮਜ਼ਬੂਤੀ ਵੀ ਬਣਾਵੇਗਾ।
ਉੱਥੇ ਹੀ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਦੀ ਤਰੱਕੀ ਚ ਖੇਡਾਂ ਦਾ ਅਹਿਮ ਰੋਲ ਹੈ ਅਤੇ ਪੰਜਾਬ ਸਰਕਾਰ ਦੀ ਇਸ ਕੋਸ਼ਿਸ਼ ਨਾਲ ਨੌਜਵਾਨ ਦੇਸ਼ ਤੇ ਵਿਦੇਸ਼ ਚ ਸੂਬੇ ਦਾ ਨਾਂ ਰੌਸ਼ਨ ਕਰਨਗੇ। ਸਮਾਰੋਹ ਚ ਹੋਰਨਾਂ ਤੋਂ ਇਲਾਵਾ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਪ੍ਰੀਤਮ ਸਿੰਘ ਭੋਪਾਲ ਰਿਟਾਇਰਡ ਡੀਪੀਆਈ, ਕੁਲਵੰਤ ਸਿੰਘ, ਹਰਜੀਤ ਸਿੰਘ ਵੀ ਮੌਜੂਦ ਰਹੇ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ