ਸੰਸਾਰ

ਕੈਨੇਡਾ ਵਿਚ ਵੀ ਹੈਗੇ ਅਜਿਹੀ ਮਾਨਸਿਕਤਾ ਵਾਲੇ ਲੋਕ...

ਹਰਦਮ ਮਾਨ/ਕੌਮੀ ਮਾਰਗ ਬਿਊਰੋ | April 14, 2021 01:17 PM

 

 

ਸਰੀ-ਬੀ.ਸੀ. ਦੇ ਨਨਾਈਮੋ ਆਈਲੈਂਡ ਵਿਚ ਵਾਪਰੀ ਨਮੋਸ਼ੀ ਭਰੀ ਇਕ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਖੂਬਸੂਰਤ, ਵਿਕਸਤ ਅਤੇ ਅਗਾਂਹਵਧੂ ਦੇਸ਼ ਕੈਨੇਡਾ ਵਿਚ ਘਟੀਆ ਮਾਨਸਿਕ ਪ੍ਰਵਿਰਤੀ ਵਾਲੇ ਲੋਕ ਵੀ ਰਹਿੰਦੇ ਹਨ।

ਇਸ ਘਟਨਾ ਬਾਰੇ ਦੱਸਿਆ ਗਿਆ ਹੈ ਕਿ ਇਕ ਕਥਿਤ ਲੁਟੇਰੇ ਨੇ ਇੱਕ 15 ਸਾਲਾ ਲੜਕੇ ਦਾ ਬਟੂਆ ਅਤੇ ਸੈੱਲ-ਫੋਨ ਖੋਹ ਕੇ ਝੀਲ ਵਿਚ ਸੁੱਟ ਦਿੱਤੇ। ਫਿਰ ਉਸ ਦੇ ਕੱਪੜੇ ਲੁਹਾ ਲਏ ਅਤੇ ਉਸ ਨੂੰ ਅਲਫ਼ ਨੰਗਾ ਕਰ ਕੇ ਆਪਣੇ ਘਰ ਜਾਣ ਲਈ ਕਿਹਾ। ਪੁਲਿਸ ਅਨੁਸਾਰ ਉਸ ਦੀ ਮਾਰ ਕੁਟਾਈ ਵੀ ਕੀਤੀ ਗਈ। ਡਰਿਆ ਹੋਇਆ ਉਹ ਲੜਕਾ ਜਦੋਂ ਇਸ ਹਾਲਤ ਵਿਚ ਆਪਣੇ ਘਰ ਵੱਲ ਜਾਣ ਲੱਗਿਆ ਤਾਂ ਫਿਰ ਕਥਿਤ ਦੋਸ਼ੀ ਨੇ ਉਸ ਨੂੰ ਕੁਝ ਕੱਪੜੇ ਪਹਿਨਣ ਲਈ ਦੇ ਦਿੱਤੇ ਅਤੇ ਫਿਰ ਆਪ ਹੀ ਆਪਣੀ ਕਾਰ ਵਿਚ ਬਿਠਾ ਕੇ ਉਸ ਨੂੰ ਉਸ ਦੇ ਘਰ ਤੱਕ ਛੱਡ ਕੇ ਆਇਆ।

ਆਰ.ਸੀ.ਐਮ.ਪੀ. ਨੇ ਇਸ ਸਬੰਧ ਵਿਚ ਇੱਕ 16 ਸਾਲਾ ਸ਼ੱਕੀ ਆਦਮੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਉਪਰ ਸਰੀਰਕ ਨੁਕਸਾਨ ਪੁਚਾਉਣ ਲਈ ਹਮਲਾ ਕਰਨ ਅਤੇ ਲੁੱਟ ਖੋਹ ਕਰਨ ਦੇ ਦੋਸ਼ ਲਾਏ ਗਏ ਹਨ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ