ਟ੍ਰਾਈਸਿਟੀ

ਸੀ. ਟੀ. ਯੂ. ਨਿੱਜੀਕਰਨ ਖਿਲਾਫ਼ ਚੱਕਾ ਜਾਮ ਦਾ ਸਮਰਥਨ

ਕੌਮੀ ਮਾਰਗ ਬਿਊਰੋ | May 09, 2021 07:05 PM

ਏਟਕ ਚੰਡੀਗੜ੍ਹ ਦੇ ਪ੍ਰਧਾਨ- ਸਾਥੀ ਰਾਜ ਕੁਮਾਰ ਅਤੇ ਜਨਰਕ ਸਕੱਤਰ ਸਤਿਆਵੀਰ ਨੇ ਸਾਝੇ ਬਿਆਨ ਵਿਚ ਦਸਿਆ ਕਿ ਸੀ. ਟੀ. ਯੂ. ਵਰਕਰਜ਼ ਯੂਨੀਅਨ ਵੱਲੋਂ ਅਦਾਰੇ ਦੇ ਨਿੱਜੀਕਰਨ ਖਿਲਾਫ਼ 11 ਮਈ 2021 ਨੂੰ ਦੁਪਹਿਰੇ 12 ਤੋਂ 2 ਵਜੇ ਤਕ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਏਟਕ ਇਸ ਚੱਕਾ ਜਾਮ ਦਾ ਸਮਰਥਨ ਕਰਦੀ ਹੈ ਅਤੇ ਏਟਕ ਦੇ ਸਾਥੀ ਇਸ ਸੰਘਰਸ਼ ਵਿਚ ਹਮੇਸ਼ਾਂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਅਦਾਰੇ ਦੇ ਨਿੱਜੀਕਰਨ ਦੇ ਨਾਲ ਨਾਲ ਪ੍ਰਸਾਸ਼ਨ ਇਲੇਕਟਰੌਨਿਕ ਬੱਸਾਂ ਵੀ ਸ਼ਹਿਰ ਵਿਚ ਨਿੱਜੀ ਕੰਪਨੀਆਂ ਦੀ ਮਦਦ ਨਾਲ ਚਲਾਉਣਾ ਚਾਹੁੰਦੀ ਹੈ ਜੋ ਕੀਮਤ ਅਤੇ ਪ੍ਰਤੀ ਕਿਲੋਮੀਟਰ ਲਾਗਤ ਵਿਚ ਮਹਿੰਗੀਆਂ ਹਨ ਅਤੇ ਪੁਰਾਣੀਆਂ ਬੱਸਾਂ ਨਾਲੋਂ ਅੱਧੀਆਂ ਸਵਾਰੀਆਂ ਹੀ ਢੋਣਗੀਆਂ। ਉਨ੍ਹਾਂ ਕਿਹਾ ਕਿ ਨਿੱਜੀ ਕੰਪਨੀਆਂ ਦੇ ਆਉਣ ਨਾਲ ਡਰਾਇਵਰਾਂ ਉਤੇ ਛਾਂਟੀ ਦੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਚੰਡੀਗੜ੍ਹ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਸੀ. ਟੀ. ਯੂ. ਵਰਕਰਜ਼ ਯੂਨੀਅਨ ਦੀਆਂ ਮੰਗਾਂ ਫੌਰੀ ਤੌਰ ਤੇ ਮੰਨੀਆਂ ਜਾਣ ਵਰਨਾ ਏਟਕ ਸੰਘਰਸ਼ ਹੋਰ ਤਿਖਾ ਕਰੇਗੀ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ